ਮੁੱਖ ਚੋਣ ਅਧਿਕਾਰੀ ਨੇ ਵਟਸਐਪ ਚੈਨਲ ਕੀਤਾ ਜਾਰੀ, ਇਸ ਤਰ੍ਹਾਂ ਪ੍ਰਾਪਤ ਹੋਣਗੇ ਅਪਡੇਟ

WhatsApp channel

ਗੁਰਦਾਸਪੁਰ। ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਦਿਨ ਜਿਵੇਂ ਜਿਵੇਂ ਨੇੜੇ ਆ ਰਿਹਾ ਹੈ ਚੋਣ ਕਮਿਸ਼ਨ ਵੀ ਚੌਕਸ ਹੁੰਦਾ ਜਾ ਰਿਹਾ ਹੈ। ਵੋਟਰਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਲਈ ਚੋਣ ਪ੍ਰਚਾਰ ਲਗਾਤਾਰ ਪੱਬਾਂ ਭਾਰ ਹੋਇਆ ਨਜ਼ਰ ਆ ਰਿਹਾ ਹੈ। ਇਸ ਦੌਰਾਨ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਇੱਕ ਸਮਰਪਿਤ ਵਟਸਐਪ ਚੈਨਲ (WhatsApp channel), ਮੁੱਖ ਚੋਣ ਅਧਿਕਾਰੀ, ਪੰਜਾਬ ਦੀ ਸ਼ੁਰੂਆਤ ਕੀਤੀ ਗਈ ਹੈ। (Chief Electoral Officer)

ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟਰੋਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾ, ਵੱਖ ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ 2024 ਨਾਲ ਸਬੰਧ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਚੈਨਲ (WhatsApp channel ) ਇਸ ਵਾਰ 70 ਪਾਰ ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ। (Chief Electoral Officer)

WhatsApp channel

ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜ਼ੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤੋਂ ਜਾਰੀ ਯਤਨਾਂ ਦਾ ਹਿੱਸਾ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜਾਣਕਾਰੀ ਅਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਵੱਲੋਂ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ ਫੇਸਬੁੱਕ ਲਾਈਵ ਸੈਸ਼ਨ ਵੀ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਫੇਸਬੁੱਕ, ਐਕਸ, ਇੰਸਟਾਗਾ੍ਰਮ ਅਤੇ ਯੂਟਿਊਬ ਚੈਨਲ ਵੀ ਚਲਾਏ ਜਾ ਰਹੇ ਹਨ। (WhatsApp channel )

ਜ਼ਿਲ੍ਹਾ ਚੋਣ ਅਧਿਕਾਰੀ ਨੇ ਵਟਸਐਪ ਵਰਤਣ ਵਾਲੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ 2024 ਬਾਰੇ ਨਿਯਮਤ ਅਤੇ ਪ੍ਰਮਾਣਿਕ ਅੱਪਡੇਟ ਪ੍ਰਾਪਤ ਕਰਨ ਲਈ ਅਧਿਕਾਰਤ ਚੈਨਲ ਨਾਲ ਜੁੜਨ। ਇਸ ਤੋਂ ਇਲਾਵਾ ਉਨ੍ਹਾਂ ਨੇ ਵਟਸਐਪ ਵਾਲਿਆਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਇਸ ਚੈਨਲ ਦੀ ਜਾਣਕਾਰੀ ਨੂੰ ਹੋਰ ਸਮੂਹਾਂ ਵਿੱਚ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਹੈ।

Also Read : PSEB Result: ਬਾਰ੍ਹਵੀਂ ਦੇ ਨਤੀਜੇ ’ਚ ਲੁਧਿਆਣਾ ਦੇ ਏਕਮਪ੍ਰੀਤ ਸਿੰਘ ਨੇ ਕਰਵਾਈ ਬੱਲੇ-ਬੱਲੇ!

LEAVE A REPLY

Please enter your comment!
Please enter your name here