ਵਿਦਿਆਰਥੀਆਂ ਨੂੰ ਜੀਵਨ ’ਚ ਸਫ਼ਲ ਇਨਸਾਨ ਬਣਨ ਤੇ ਸੂਬੇ ਤੇ ਦੇਸ਼ ਦੀ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਆਕਸਬਿ੍ਰਜ ਵਰਲਡ ਸਕੂਲ, ਕੋਟਕਪੂਰਾ ਦੇ ਵਿਦਿਆਰਥੀਆਂ ਨੇ ਬੀਤੇ ਕੱਲ ਵਿਧਾਨ ਸਭਾ ਸੈਸ਼ਨ (Punjab Vidhan Sabha) ਦੀ ਕਾਰਵਾਈ ਦਰਸ਼ਕ ਵਜੋਂ ਵੇਖੀ ਅਤੇ ਸਦਨ ‘ਚ ਹੁੰਦੇ ਦੇ ਵਿਧਾਨਕ ਕੰਮ ਕਾਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸੈਸ਼ਨ ਦੀ ਕਾਰਵਾਈ ਵੇਖਣ ਆਏ ਸਕੂਲੀ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਜੀਵਨ ’ਚ ਮਿਹਨਤ ਕਰਕੇ ਸਫ਼ਲ ਇਨਸਾਨ ਬਣਨ ਅਤੇ ਸੂਬੇ ਅਤੇ ਦੇਸ਼ ਦੀ ਤਰੱਕੀ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਆ।
ਮੁੱਖ ਮੰਤਰੀ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਸੂਬੇ ਦੇ 37,000 ਤੋਂ ਵੱਧ ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪੰਜਾਬ ਦੇ ਨੌਜਵਾਨਾਂ ਸੂਬੇ ’ਚ ਬਿਹਤਰ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ ਤਾਂ ਜੋ ਪੰਜਾਬੀ ਨੌਜਵਾਨ ਸੂਬਾ ਛੱਡ ਕੇ ਬਾਹਰਲੇ ਮੁਲਕਾਂ ਵੱਲ ਨਾ ਜਾਣ ਸਗੋਂ ਆਪਣੇ ਪੰਜਾਬ ’ਚ ਹੀ ਰੁਜ਼ਗਾਰ ਹਾਸਲ ਕਰਕੇ ਸੂਬੇ ਦੀ ਸੇਵਾ ਕਰਨ।
Punjab Vidhan Sabha
ਕੁਲਤਾਰ ਸੰਧਵਾਂ ਨੇ ਇਸ ਮੌਕੇ ਕਿਹਾ ਕਿ ਸਦਨ ਦੀ ਕਾਰਵਾਈ ਵੇਖ ਕੇ ਜਿੱਥੇ ਵਿਦਿਆਰਥੀਆਂ ਨੂੰ ਸੂਬੇ ਦੀ ਵਿਧਾਨਕ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਮਿਲਦੀ ਹੈ, ਉੱਥੇ ਹੀ ਰਾਜਨੀਤਿਕ ਨੇਤਾਵਾਂ ਦੀ ਕਾਰਗੁਜ਼ਾਰੀ ਸਾਕਾਰ ਰੂਪ ‘ਚ ਵੇਖਣ ਨੂੰ ਮਿਲਦੀ ਹੈ। ਉਨਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਪੰਜਾਬ ਦੇ ਨੌਜਵਾਨ ਵਿਦੇਸ਼ ਜਾਣ ਦੀ ਲਾਲਸਾ ਤਿਆਗਣ ਅਤੇ ਇੱਥੇ ਰਹਿ ਕੇ ਹੀ ਚੰਗਾ ਰੋਜ਼ਗਾਰ ਹਾਸਲ ਕਰਨ ਅਤੇ ਆਪਣੇ ਸਮਾਜ ਦੀ ਭਲਾਈ ਲਈ ਕੰਮ ਕਰਨ। ਇਸ ਮੌਕੇ ਆਕਸਬਿ੍ਰਜ ਵਰਲਡ ਸਕੂਲ ਦੇ ਪਿ੍ਰੰਸੀਪਲ ਸਮੀਨਾ ਖੁਰਾਣਾ ਅਤੇ ਵਾਈਸ ਪਿ੍ਰੰਸੀਪਲ ਸਪਨਾ ਬਜਾਜ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਪੰਜਾਬ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਦਾ ਧੰਨਵਾਦ ਵੀ ਕੀਤਾ।