Punjab News: ਮੁੱਖ ਮੰਤਰੀ ਵੱਲੋਂ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ

Punjab News
Punjab News: ਮੁੱਖ ਮੰਤਰੀ ਵੱਲੋਂ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ

ਪੇਂਡੂ ਖੇਤਰਾਂ ਨਾਲ ਸੰਪਰਕ ਵਧਾ ਕੇ ਪਿੰਡ ਵਾਸੀਆਂ ਦੀ ਸਹੂਲਤ ਲਈ ਚੁੱਕਿਆ ਗਿਆ ਇਹ ਅਹਿਮ ਕਦਮ | Punjab News

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਬਣਾਉਣ ਦੇ ਨਿਰਦੇਸ ਦਿੱਤੇ ਹਨ। ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲਿੰਕ ਸੜਕਾਂ ਲੋਕਾਂ ਤੱਕ ਵਸਤੂਆਂ ਅਤੇ ਸੇਵਾਵਾਂ ਦੀ ਨਿਰਵਿਘਨ ਸਪਲਾਈ ਤੋਂ ਇਲਾਵਾ ਉਹਨਾਂ ਦੇ ਆਉਣ-ਜਾਣ ਲਈ ਬਹੁਤ ਸਹਾਇਕ ਹੁੰਦੀਆਂ ਹਨ। Punjab News

ਉਨਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੀਆਂ ਹਨ ਅਤੇ ਪੇਂਡੂ ਵਾਸੀਆਂ ਲਈ ਬਹੁਤ ਲਾਹੇਵੰਦ ਹੁੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਇਨਾਂ ਸੜਕਾਂ ਦੀ ਉਸਾਰੀ ਦੀ ਲੋੜ ‘ਤੇ ਜੋਰ ਦਿੱਤਾ ਕਿਉਂਕਿ 6 ਸਾਲ ਦਾ ਸਮਾਂ ਬੀਤਣ ਤੋਂ ਬਾਅਦ ਵੀ ਇਨਾਂ ‘ਚੋਂ ਬਹੁਤੀਆਂ ਸੜਕਾਂ ਨੂੰ ਅਣਦੇਖਿਆ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Punjab Panchayat Elections: ਪਟਿਆਲਾ ਦੇ ਪਿੰਡ ਖੁੱਡਾ ’ਚ ਗੋਲੀ ਚੱਲੀ, ਇੱਕ ਜਖ਼ਮੀ, ਬੈਲਟ ਬਾਕਸ ਚੁੱਕ ਕੇ ਫਰਾਰ

ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਸੜਕਾਂ ਨੂੰ ਤਰਜੀਹੀ ਤੌਰ ‘ਤੇ ਸ੍ਰੇਣੀਬੱਧ ਕਰਕੇ ਉਸਾਰਿਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨਾਂ ਸੜਕਾਂ ਦੀ ਲੋੜ ਅਤੇ ਤਰਜੀਹ ਦੇ ਆਧਾਰ ‘ਤੇ ਉਸਾਰੀ ਲਈ ਜਮੀਨੀ ਪੱਧਰ ‘ਤੇ ਸਰਵੇਖਣ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਇਨਾਂ ਸੜਕਾਂ ਦੀ ਉਸਾਰੀ ‘ਤੇ ਇਕ-ਇਕ ਪੈਸਾ ਪੂਰੀ ਸਮਝਦਾਰੀ ਨਾਲ ਖਰਚਿਆ ਜਾਵੇ।

LEAVE A REPLY

Please enter your comment!
Please enter your name here