ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਮੁੱਖ ਮੰਤਰੀ ਨੇ...

    ਮੁੱਖ ਮੰਤਰੀ ਨੇ ਸਿਹਤ ਵਿਭਾਗ ’ਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

    Farmers of Punjab

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਿਹਤ ਵਿਭਾਗ (Health Department) ’ਚ ਨਵੇਂ ਨਿਯੁਕਤ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਾਸੀਆਂ ਨਾਲ ਕੀਤਾ ਰੁਜਗਾਰ ਦਾ ਵਾਅਦਾ ਸਰਕਾਰ ਵੱਲੋਂ ਹੌਲੀ-ਹੌਲੀ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਨਿਯੁਕਤੀ ਪੱਤਰਾਂ ਨੂੰ ਮਿਲਾ ਕੇ ਉਹ ਹੁਣ ਤੱਕ 25,886 ਨਿਯੁਕਤੀ ਪੱਤਰ ਨੌਜਵਾਨਾਂ ਨੂੰ ਵੰਡ ਚੁੱਕੇ ਹਨ।

    ਉਨ੍ਹਾਂ ਕਿਹਾ ਕਿ ਇਹ ਸਭ ਕੁਝ ਪਹਿਲਾਂ ਵੀ ਕੀਤਾ ਜਾ ਸਕਦਾ ਸੀ ਪਰ ਪਹਿਲਾਂ ਵਾਲੀਆਂ ਸਰਕਾਰਾਂ ਦੀ ਨੀਅਤ ਸਾਫ਼ ਨਹੀਂ ਸੀ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਸਟਾਰਟਅਪ ਵੱਲ ਲੈ ਕੇ ਜਾਵਾਂਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਉਹ ਆਪਣੇ ਕਿਸੇ ਸਕੇ ਰਿਸ਼ਤੇਦਾਰ ਨੂੰ ਵੀ ਨਹੀਂ ਬਖਸ਼ਣਗੇ। ਉਨ੍ਹਾਂ ਕਿਹਾ ਕਿ ਅਸੀਂ ਨੌਕਰੀਆਂ ਵੋਟਾਂ ਲਈ ਨਹੀਂ ਦੇ ਰਹੇ ਹਾਂ ਅਤੇ ਨੌਕਰੀਆਂ ‘ਚ ਕਿਸੇ ਤਰ੍ਹਾਂ ਦੀ ਸਿਫਾਰਿਸ਼ ਜਾਂ ਫਿਰ ਰਿਸ਼ਵਤ ਨਹੀਂ ਚੱਲੇਗੀ। (Health Department)

    ਉਨ੍ਹਾਂ ਕਿਹਾ ਕਿ ਓਲਾ, ਫਲਿੱਪਕਾਰਟ ਤੇ ਐਮਾਜੋਨ ਵਾਲਿਆਂ ਨੂੰ ਪੰਜਾਬ ’ਚ ਦਫ਼ਤਰ ਬਣਾਉਣ ਲਈ ਕਿਹਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਕੀ ਸਭ ਤਾਂ ਬਾਅਦ ’ਚ ਹੁੰਦਾ ਰਹੇਗਾ ਪਰ ਸਭ ਤੋਂ ਪਹਿਲਾਂ ਸਿਹਤ ਸਹੂਲਤਾਂ ਦਾ ਹੋਣਾ ਬੇਹੱਦ ਜ਼ਰੂਰੀ ਹੈ ਅਤੇ ਫਿਰ ਇਸ ਤੋਂ ਬਾਅਦ ਪੜ੍ਹਾਈ ਅਤੇ ਪੜ੍ਹਾਈ ਮੁਤਾਬਕ ਨੌਕਰੀ ਜ਼ਰੂਰੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here