ਮੁੱਖ ਮੰਤਰੀ ਨੇ ਹਾਦਸੇ ’ਚ ਮਾਰੇ ਗਏ ਸ਼ਰਧਾਲੂਆਂ ਦੀ ਮੌਤ ’ਤੇ ਪ੍ਰਗਟਾਇਆ ਦੁੱਖ 

Rain

ਮ੍ਰਿਤਕਾਂ ਦੇ ਵਾਰਸ਼ਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

  • ਸਾਰੇ ਜ਼ਖਮੀਆਂ ਨੂੰ ਇਕ ਲੱਖ ਰੁਪਏ ਦਿੱਤੇ ਜਾਣਗੇ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਗੜਸ਼ੰਕਰ ਨੇੜੇ ਖੁਰਾਲਗੜ ਨਜ਼ਦੀਕ ਬੁੱਧਵਾਰ ਅਤੇ ਵੀਰਵਾਰ ਨੂੰ ਵਾਪਰੇ ਦੋ ਦਰਦਨਾਕ ਹਾਦਸਿਆਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 10 ਜਣਿਆਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ।

ਇਨਾਂ ਭਿਆਨਕ ਹਾਦਸਿਆਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਔਖੀ ਘੜੀ ਵਿਚ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ। ਇਸ ਦੌਰਾਨ ਭਗਵੰਤ ਮਾਨ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨਾਂ ਪਹਿਲਾਂ ਹੀ ਜ਼ਿਲਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ