ਬੁਲੰਦ ਆਵਾਜ਼ ਦੇ ਖਾਮੋਸ਼ ਹੋਣ ’ਤੇ ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ

Surinder Chhinda

ਚੰਡੀਗੜ੍ਹ। ਪੰਜਾਬ ਦੇ ਮਸ਼ਹੂਰ ਗਾਇਕ ਸੁਰਿੰਦਰ ਛਿੰਦਾ (Surinder Shinda) ਦੇ ਦੇਹਾਂਤ ’ਤੇ ਉਨ੍ਹਾਂ ਦੇ ਪ੍ਰਸ਼ੰਸਕ ਬਹੁਤ ਹੀ ਦੁੱਖੀ ਹਨ। ਉਨ੍ਹਾਂ ਦੇ ਚਲੇ ਜਾਣ ਨਾਲ ਪੰਜਾਬ ਦੇ ਸੰਗੀਤ ਜਗਤ ਨੂੰ ਵੱਡਾ ਘਾਟਾ ਪਿਆ ਹੈ। ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ।

ਉਨ੍ਹਾਂ ਆਪਣੇ ਟਵੀਟ ’ਚ ਲਿਖਿਆ ਹੈ ਕਿ ‘‘ਉੱਘੇ ਗਾਇਕ ਸੁਰਿੰਦਰ ਛਿੰਦਾ (Surinder Shinda) ਜੀ ਦੀ ਮੌਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ… ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਖਾਮੋਸ਼ ਹੋ ਗਈ…

ਇਹ ਵੀ ਪੜ੍ਹੋ : ਸੁਰਿੰਦਰ ਛਿੰਦੇ ਦੇ ਤੁਰ ਜਾਣ ਨਾਲ ਲੋਕ ਗਾਇਕੀ ਦੇ ਇਕ ਯੁੱਗ ਦਾ ਅੰਤ : ਮੀਤ ਹੇਅਰ

ਛਿੰਦਾ ਜੀ ਭਾਵੇਂ ਸਰੀਰਕ ਤੌਰ ’ਤੇ ਨਹੀਂ ਰਹੇ ਪਰ ਉਨ੍ਹਾਂ ਦੀ ਅਵਾਜ਼ ਸਦਾ ਗੂੰਜਦੀ ਰਹੇਗੀ… ਵਿੱਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ…
ਵਾਹਿਗੁਰੂ ਵਾਹਿਗੁਰੂ’’