ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਵਿਰੋਧੀਆਂ ਵੱਲੋਂ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਚੁੱਕੇ ਜਾ ਰਹੇ ਸਵਾਲਾਂ ਦਾ ਮੁੱਖ ਮੰਤਰੀ ਭਗਵੰਤ ਮਾਨ (Chief Minister) ਨੇ ਠੋਕਵਾਂ ਜਵਾਬ ਦਿੱਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਆਖਿਆ ਹੈ ਕਿ ਪੰਜਾਬ ਦੀ ਮੇਰੇ ਕੋਲ ਪਲ-ਪਲ ਦੀ ਜਾਣਕਾਰੀ ਹੈ। ਵਿਰੋਧੀਆ ਦਾ ਪੰਜਾਬ ’ਚ ਫਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਦੇ ਤਿੰਨ ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਹੈ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ।
ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ..ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ.. ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ..
— Bhagwant Mann (@BhagwantMann) March 4, 2023
ਭਗਵੰਤ ਮਾਨ (Chief Minister) ਨੇ ਵਿਰੋਧੀਆਂ ਦੇ ਨਾਲ-ਨਾਲ ਪੰਜਾਬ ਵਿਰੋਧੀ ਤਾਕਤਾਂ ਨੂੰ ਵੀ ਤਾੜਨਾ ਕੀਤੀ ਹੈ। ਮੁੱਖ ਮੰਤਰੀ ਨੇ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੰਦਿਆਂ ਆਖਿਆ ਹੈ ਕਿ ਜੇਕਰ ਕਿਸੇ ਨੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ