ਸਾਡੇ ਨਾਲ ਸ਼ਾਮਲ

Follow us

14.3 C
Chandigarh
Monday, January 19, 2026
More
    Home Breaking News ਮੁੱਖ ਮੰਤਰੀ ਨੇ...

    ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਦਿੱਤੀ ਇੱਕ ਹੋਰ ਖੁਸ਼ਖਬਰੀ

    Chief Minister

    ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਵਿੱਢੀ : Chief Minister

    ਚੰਡੀਗੜ (ਅਸਵਨੀ ਚਾਵਲਾ)। ਪੈਸੇ ਹਾਸਲ ਕਰਨ ਲਈ ਪਿਛਲੀਆਂ ਸਰਕਾਰਾਂ ਦੇ ਸਰਕਾਰੀ ਜਾਇਦਾਦਾਂ ਵੇਚਣ ਦੇ ਰੁਝਾਨ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ (Chief Minister) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਲਾ ਆਧਾਰਤ ਬਿਜਲੀ ਉਤਪਾਦਨ ਨੂੰ ਵਧਾਉਣ ਲਈ ਸੂਬੇ ਵਿੱਚ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਸੁਰੂ ਕਰ ਦਿੱਤੀ ਹੈ।

    ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਲਈ ਬੋਲੀ ਲਾ ਦਿੱਤੀ ਹੈ ਅਤੇ ਜਲਦੀ ਹੀ ਇਹ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ। ਉਨਾਂ ਕਿਹਾ ਕਿ ਇਸ ਨਾਲ ਸੂਬੇ ਦੇ ਬਿਜਲੀ ਉਤਪਾਦਨ ਨੂੰ ਵਧਾ ਕੇ ਵਾਧੂ ਬਿਜਲੀ ਪੈਦਾ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਵੇਲੇ ਲਹਿਰਾ ਮੁਹੱਬਤ ਅਤੇ ਰੋਪੜ ਵਿਖੇ ਸਰਕਾਰੀ ਮਾਲਕੀ ਵਾਲੇ ਥਰਮਲ ਪਲਾਂਟ 1760 ਮੈਗਾਵਾਟ ਬਿਜਲੀ ਪੈਦਾ ਕਰ ਰਹੇ ਹਨ, ਜਦਕਿ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਪੈਦਾਵਾਰ ਵਿੱਚ 540 ਮੈਗਾਵਾਟ ਦਾ ਹੋਰ ਵਾਧਾ ਹੋਵੇਗਾ।

    ਟਸਰਕਾਰੀ ਜਾਇਦਾਦਾਂ ਵੇਚਣ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ

    ਮੁੱਖ ਮੰਤਰੀ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਨਾਲ ਸੂਬੇ ਕੋਲ ਵਾਧੂ ਕੋਲਾ ਹੈ, ਜਿਸ ਦੀ ਵਰਤੋਂ ਇਨਾਂ ਥਰਮਲ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦਣ ਲਈ ਬੋਲੀ ਲਾਈ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਜਾਇਦਾਦਾਂ ਵੇਚੀਆਂ ਸਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਲਈ ਉਲਟਾ ਰੁਝਾਨ ਸ਼ੁਰੂ ਕੀਤਾ ਹੈ, ਜੋ ਲਾਮਿਸਾਲ ਹੈ।

    ਇਹ ਵੀ ਪੜ੍ਹੋ : ਹੁਣ ਇਸ ਸੂਬੇ ਦੇ ਮੁੱਖ ਮੰਤਰੀ ਨੇ ਕਰ ਦਿੱਤਾ ਯੂਸੀਸੀ ਦਾ ਵਿਰੋਧ

    ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਕੋਲੇ ਦੀ ਲੋੜੀਂਦੀ ਸਪਲਾਈ ਅਤੇ ਭੰਡਾਰ ਹੈ, ਜਿਸ ਰਾਹੀਂ ਇਨਾਂ ਪਲਾਂਟਾਂ ਨੂੰ ਪ੍ਰਭਾਵਸਾਲੀ ਤਰੀਕੇ ਨਾਲ ਚਲਾਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜਨ ਦੌਰਾਨ ਵੀ ਸਾਰੇ ਸੈਕਟਰਾਂ ਨੂੰ ਨਿਰਵਿਘਨ ਅਤੇ ਨਿਯਮਤ ਬਿਜਲੀ ਸਪਲਾਈ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ।

    LEAVE A REPLY

    Please enter your comment!
    Please enter your name here