ਮੁੱਖ ਮੰਤਰੀ ਨੇ ਰਾਜਪਾਲ ਨੂੰ ਦਿੱਤੇ ਕਈ ਸੁਝਾਅ, ਜਾਣੋ ਕੀ ਹੈ ਮਾਮਲਾ?

Chief Minister add Governor

ਮੋਹਾਲੀ (ਐੱਮ ਕੇ.ਸ਼ਾਇਨਾ)। ਚੰਡੀਗੜ੍ਹ ’ਚ ਮੈਟਰੋ ਸਬੰਧੀ ਲਗਭਗ ਸਹਿਮਤੀ ਬਣ ਗਈ ਹੈ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਸਮੇਤ ਟ੍ਰਾਈਸਿਟੀ ਵਿੱਚ ਵੱਧ ਰਹੇ ਟਰੈਫਿਕ ਜਾਮ ਨੂੰ ਖਤਮ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਮੌਜੂਦ ਸਨ।

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਗਰੂਰ ਦੌਰੇ ਕਾਰਨ ਮੰਤਰੀ ਅਨਮੋਲ ਗਗਨ ਮਾਨ ਵੀ ਮੀਟਿੰਗ ਵਿੱਚ ਸ਼ਾਮਲ ਹੋਏ। ਮੀਟਿੰਗ ਵਿੱਚ ਹਰਿਆਣਾ ਨੇ ਕੁਝ ਸੁਝਾਅ ਦਿੱਤੇ ਹਨ ਜਦਕਿ ਪੰਜਾਬ ਨੇ ਕੁਝ ਸਮਾਂ ਮੰਗਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਝਾਅ ਦਿੱਤਾ ਹੈ ਕਿ ਜੀਰਕਪੁਰ ਨੂੰ ਪਿੰਜੌਰ-ਕਾਲਕਾ ਤੱਕ ਮੈਟਰੋ ਰਾਹੀਂ ਜੋੜਿਆ ਜਾਵੇ। ਚੰਡੀਗੜ੍ਹ ਨੂੰ ਪਿੰਜੌਰ-ਕਾਲਕਾ ਨਾਲ ਜੋੜਨ ਦਾ ਕੰਮ ਵੀ ਮੈਟਰੋ ਨੂੰ ਕਰਨਾ ਚਾਹੀਦਾ ਹੈ।

ਇਨ੍ਹਾਂ ਰੂਟਾਂ ਨੂੰ ਮੈਟਰੋ ਦੇ ਪਹਿਲੇ ਪੜਾਅ ਵਿੱਚ ਹੀ ਸਾਮਲ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ ਸਕੱਤਰੇਤ, ਵਿਧਾਨ ਸਭਾ, ਹਾਈ ਕੋਰਟ, ਏਅਰਪੋਰਟ ਵਰਗੀਆਂ ਅਹਿਮ ਥਾਵਾਂ ਨੂੰ ਪਹਿਲੇ ਪੜਾਅ ਵਿੱਚ ਹੀ ਮੈਟਰੋ ਨਾਲ ਜੋੜਿਆ ਜਾਣਾ ਚਾਹੀਦਾ ਹੈ। ਰਾਇਟਸ ਵੱਲੋਂ ਦਿੱਤੀ ਗਈ ਰਿਪੋਰਟ ’ਚ ਮੈਟਰੋ ਦਾ ਕੰਮ ਦੋ ਪੜਾਵਾਂ ਵਿੱਚ ਕੀਤਾ ਜਾਣਾ ਹੈ। ਪਹਿਲੇ ਪੜਾਅ ਵਿੱਚ ਚੰਡੀਗੜ੍ਹ ਦੇ ਜ਼ਿਆਦਾਤਰ ਹਿੱਸਿਆਂ ਨੂੰ ਮੈਟਰੋ ਨਾਲ ਜੋੜਨ ਦਾ ਪ੍ਰਸਤਾਵ ਹੈ। ਦੂਜੇ ਪੜਾਅ ਵਿੱਚ ਪੰਚਕੂਲਾ-ਮੁਹਾਲੀ ਦੇ ਹੋਰ ਇਲਾਕਿਆਂ ਨੂੰ ਜੋੜਨ ਦੀ ਗੱਲ ਕੀਤੀ ਗਈ ਹੈ, ਜਦਕਿ ਹਰਿਆਣਾ ਸਰਕਾਰ ਵੱਲੋਂ ਪੰਚਕੂਲਾ ਦੇ ਕਈ ਹਿੱਸਿਆਂ ਨੂੰ ਪਹਿਲੇ ਪੜਾਅ ਵਿੱਚ ਹੀ ਜੋੜਨ ਦੀ ਗੱਲ ਕਹੀ ਗਈ ਹੈ। ਇਸ ਤੋਂ ਇਲਾਵਾ ਮੈਟਰੋ ਦੇ ਵਿਸਥਾਰ ਵਿੱਚ ਘੱਗਰ ਨਦੀ ਅਤੇ ਨਵਾਂ ਪੰਚਕੂਲਾ ਵੀ ਸ਼ਾਮਲ ਕਰਨ ਲਈ ਕਿਹਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।