ਮੁੱਖ ਮੰਤਰੀ ਨੇ ਸ਼ਹੀਦ ਪ੍ਰਦੀਪ ਦੇ ਪਰਿਵਾਰ ਨੂੰ ਸੌਂਪਿਆ ਇੱਕ ਕਰੋੜ ਰੁਪਏ ਦਾ ਚੈੱਕ

CM Bhagwant Mann

ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ: ਭਗਵੰਤ ਮਾਨ  (CM Bhagwant Mann)

(ਸੁਨੀਲ ਚਾਵਲਾ) ਸਮਾਣਾ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਹਾਲ ਹੀ ’ਚ ਅਨੰਤਨਾਗ (ਜੰਮੂ-ਕਸ਼ਮੀਰ) ਵਿਖੇ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਪ੍ਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਸੋਂਪਿਆ। ਸਮਾਣਾ ਵਿਖੇ ਸ਼ਹੀਦ ਪ੍ਰਦੀਪ ਸਿੰਘ ਦੇ ਜੱਦੀ ਘਰਾਂ ਦਾ ਦੌਰਾ ਕਰਨ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਸੈਨਿਕਾਂ ਨੇ ਦੇਸ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਹੈ।

ਦੇਸ਼ ਅਤੇ ਸ਼ਹੀਦਾਂ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ

ਉਨ੍ਹਾਂ ਕਿਹਾ ਕਿ ਇਸ ਅਪਰੇਸ਼ਨ ਦੌਰਾਨ ਪੰਜਾਬ ਦੇ ਪ੍ਰਦੀਪ ਸਿੰਘ ਵਾਸੀ ਸਮਾਣਾ ਨੇ ਸ਼ਹੀਦੀ ਪ੍ਰਾਪਤ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਅਤੇ ਵਿਸ਼ੇਸ਼ ਕਰਕੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਜਵਾਨਾਂ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ।

ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮੱਦਦ ਲਈ ਸੂਬਾ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫਰਜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ ਇਹ ਵਿੱਤੀ ਸਹਾਇਤਾ ਪੰਜਾਬ ਸਰਕਾਰ ਵੱਲੋਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪ੍ਰਦਾਨ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਵੱਲੋਂ ਦਿੱਤੀ ਗਈ ਇਹ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਮੁੱਖ ਮੰਤਰੀ ਦੇ ਸਪੈਸ਼ਲ ਪ੍ਰਿੰਸੀਪਲ ਸਕੱਤਰ ਕੁਮਾਰ ਅਮਿਤ, ਡਵੀਜਨਲ ਕਮਿਸਨਰ ਅਰੁਣ ਸੇਖੜੀ, ਏ.ਡੀ.ਜੀ.ਪੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸਨਰ ਸਾਕਸੀ ਸਾਹਨੀ ਆਦਿ ਹਾਜ਼ਰ ਸਨ।

CM Bhagwant Mann

ਸ਼ਹੀਦ ਪ੍ਰਦੀਪ ਸਿੰਘ ਸਮਾਣਾ ਹਲਕੇ ਦਾ ਹੀ ਨਹੀਂ ਬਲਕਿ ਪੰਜਾਬ ਅਤੇ ਦੇਸ਼ ਦਾ ਮਾਣ: ਜੌੜਾਮਾਜਰਾ

ਸਮਾਣਾ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪੁੱਜੇ ਪੰਜਾਬ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੀੜਤ ਪਰਿਵਾਰ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਜਦੋਂ ਕੋਈ ਵੀ ਜਵਾਨ ਸ਼ਹੀਦ ਹੁੰਦਾ ਹੈ ਤਾਂ ਇਸਦਾ ਇਕੱਲਾ ਪਰਿਵਾਰ ਨੂੰ ਹੀ ਘਾਟਾ ਨਹੀਂ ਪੈਂਦਾ ਸਗੋਂ ਸੂਬੇ ਤੇ ਦੇਸ਼ ਨੂੰ ਵੀ ਵੱਡਾ ਘਾਟਾ ਪੈਂਦਾ ਹੈ। ਜੌੜਾਮਾਜਰਾ ਨੇ ਕਿਹਾ ਕਿ ਸ਼ਹੀਦ ਪ੍ਰਦੀਪ ਸਿੰਘ ਉਨ੍ਹਾਂ ਦੇ ਹਲਕੇ ਦਾ ਹੀ ਨਹੀਂ ਪੰਜਾਬ ਅਤੇ ਦੇਸ਼ ਦਾ ਮਾਣ ਹੈ। ਉਨ੍ਹਾਂ ਨੇ ਸ਼ਹੀਦ ਦੀ ਪਤਨੀ ਸੀਮਾ ਰਾਣੀ, ਪਿਤਾ ਦਰਸਨ ਸਿੰਘ ਤੇ ਭਰਾ ਕੁਲਦੀਪ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਨ੍ਹਾਂ ਪਰਿਵਾਰਾਂ ਨੂੰ ਕਦੇ ਵੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here