ਸਾਡੇ ਨਾਲ ਸ਼ਾਮਲ

Follow us

13.2 C
Chandigarh
Saturday, January 17, 2026
More
    Home Breaking News CM Bhagwant M...

    CM Bhagwant Mann: ਮੁੱਖ ਮੰਤਰੀ ਨੇ ਸ਼ਹੀਦ ਹੋਮਗਾਰਡ ਜਵਾਨ ਦੇ ਪਰਿਵਾਰ ਨੂੰ ਇਕ ਕਰੋੜ ਦਾ ਚੈੱਕ ਸੌਂਪਿਆ

    CM Bhagwant Mann
    CM Bhagwant Mann: ਮੁੱਖ ਮੰਤਰੀ ਨੇ ਸ਼ਹੀਦ ਹੋਮਗਾਰਡ ਜਵਾਨ ਦੇ ਪਰਿਵਾਰ ਨੂੰ ਇਕ ਕਰੋੜ ਦਾ ਚੈੱਕ ਸੌਂਪਿਆ

    ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ | CM Bhagwant Mann

    (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਅੱਜ ਇਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ। ਪਰਿਵਾਰ ਨੂੰ ਚੈੱਕ ਸੌਂਪਦਿਆਂ ਤੇ ਉਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹੀਦ ਦਾ ਪੁੱਤਰ ਪਹਿਲਾਂ ਹੀ ਪੁਲਿਸ ਬਲ ਵਿੱਚ ਸਿਪਾਹੀ ਵਜੋਂ ਭਰਤੀ ਹੋ ਚੁੱਕਾ ਹੈ।

    ਉਨਾਂ ਦੱਸਿਆ ਕਿ ਜਸਪਾਲ ਸਿੰਘ ਦੀ ਸੁਲਤਾਨਪੁਰ ਲੋਧੀ ਵਿਖੇ ਡਿਊਟੀ ਨਿਭਾਉਂਦੇ ਹੋਏ ਮੌਤ ਹੋ ਗਈ ਸੀ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅੱਜ ਐਚ.ਡੀ.ਐਫ.ਸੀ. ਬੈਂਕ ਰਾਹੀਂ ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਕੀਤੀ ਗਈ, ਜਦੋਂਕਿ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ।

    ਇਹ ਵੀ ਪੜ੍ਹੋ: Road Accident: ਬੇਕਾਬੂ ਕਾਰ ਦਰੱਖਤ ’ਚ ਵੱਜੀ, ਇੱਕ ਨੌਜਵਾਨ ਦੀ ਮੌਤ

    ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਧਰਤੀ ਮਾਤਾ ਦੇ ਇਸ ਸਪੂਤ ਵੱਲੋਂ ਦਿੱਤੇ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਭੇਂਟ ਕਰਨ ਲਈ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਇਹ ਨਿਮਾਣਾ ਜਿਹਾ ਉਪਰਾਲਾ ਇਕ ਪਾਸੇ ਪੀੜਤ ਪਰਿਵਾਰ ਦੀ ਮੱਦਦ ਕਰੇਗਾ ਅਤੇ ਦੂਜੇ ਪਾਸੇ ਉਨਾਂ ਦਾ ਭਵਿੱਖ ਸੁਰੱਖਿਅਤ ਕਰੇਗਾ। ਉਨਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਖੁਦਮੁਖਤਿਆਰੀ ਦੀ ਰਾਖੀ ਲਈ ਇਨਾਂ ਬਹਾਦਰ ਯੋਧਿਆਂ ਦੇ ਲਾਮਿਸਾਲ ਯੋਗਦਾਨ ਨੂੰ ਸਤਿਕਾਰ ਦੇਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ।

    LEAVE A REPLY

    Please enter your comment!
    Please enter your name here