ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਸੌਂਪੇ ਇੱਕ ਕਰੋੜ ਦੇ ਚੈੱਕ

ਬੱਸੀ ਪਠਾਣਾਂ ਵਿਖੇ ਸ਼ਹੀਦ ਤਰਨਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਮੌਕੇ ਸਹਾਇਤਾ ਰਾਸ਼ੀ ਵਜੋਂ ਚੈੱਕ ਸੌਂਪਦੇ ਹੋਏ ਮੁੱਖ ਮੰਤਰੀ ਮਾਨ।

ਪੂਰਾ ਦੇਸ਼ ਇਨ੍ਹਾਂ ਬਹਾਦਰ ਜਵਾਨਾਂ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ: ਭਗਵੰਤ ਮਾਨ (Martyred Soldier)

(ਮਨੋਜ ਸ਼ਰਮਾ/ਗੁਰਪ੍ਰੀਤ ਪੱਕਾ) ਬੱਸੀ ਪਠਾਣਾਂ/ਫਰੀਦਕੋਟ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੇਹ (ਲੱਦਾਖ) ਵਿਖੇ 19 ਅਗਸਤ ਨੂੰ ਸੜਕ ਹਾਦਸੇ ਵਿੱਚ ਸ਼ਹੀਦ ਹੋਣ ਵਾਲੇ ਦੋ ਬਹਾਦਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ। (Martyred Soldier)

ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰ ਜਾ ਕੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਮਾਨ ਕਿਹਾ ਕਿ ਲੇਹ ਵਿਖੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ 9 ਬਹਾਦਰ ਜਵਾਨਾਂ ਨੇ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਲੇਹ (ਲੱਦਾਖ) ਵਿਖੇ ਸ਼ਹੀਦ ਹੋਣ ਵਾਲੇ ਇਨ੍ਹਾਂ ਜਵਾਨਾਂ ਵਿੱਚ ਪੰਜਾਬ ਦੇ ਦੋ ਪੁੱਤਰ ਰਮੇਸ਼ ਲਾਲ ਵਾਸੀ ਪਿੰਡ ਸਰਸਰੀ (ਫਰੀਦਕੋਟ) ਅਤੇ ਤਰਨਦੀਪ ਸਿੰਘ ਵਾਸੀ ਬੱਸੀ ਪਠਾਣਾ ਵੀ ਸ਼ਾਮਲ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਇਨ੍ਹਾਂ ਫੌਜੀਆਂ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। (Martyred Soldier)

ਦੇਸ਼ ਇਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ

ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਇਨ੍ਹਾਂ ਬਹਾਦਰ ਜਵਾਨਾਂ ਵੱਲੋਂ ਦੇਸ਼ ਲਈ ਦਿੱਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪਦਿਆਂ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਬਹਾਦਰ ਜਵਾਨਾਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬਾ ਸਰਕਾਰ ਦਾ ਇਹ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਇਨ੍ਹਾਂ ਪਰਿਵਾਰਾਂ ਨੂੰ ਇਹ ਵਿੱਤੀ ਸਹਾਇਤਾ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪ੍ਰਦਾਨ ਕੀਤੀ ਗਈ ਹੈ। (Martyred Soldier)

ਸ਼ਹੀਦਾਂ ਦੇ ਵਾਰਸਾਂ ਲਈ ਨੌਕਰੀਆਂ ਦਾ ਐਲਾਨ ਵੀ ਕੀਤਾ

ਮੁੱਖ ਮੰਤਰੀ ਨੇ ਨੀਤੀ ਅਨੁਸਾਰ ਸ਼ਹੀਦਾਂ ਦੇ ਵਾਰਸਾਂ ਲਈ ਨੌਕਰੀਆਂ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਫੌਜੀਆਂ ਅਤੇ ਨੌਜਵਾਨਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ। ਇਸੇ ਦੌਰਾਨ ਫਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਵਿਖੇ ਸਹੀਦ ਤਰਨ ਦੀਪ ਸਿੰਘ ਦੀ ਅੰਤਮ ਅਰਦਾਸ ਮੌਕੇ ਮੁੱਖ ਮੰਤਰੀ ਨੇ ਵਿੱਤੀ ਸਹਾਇਤਾ ਦਾ ਚੈੱਕ ਸੌਂਪਦਿਆਂ ਸ਼ਹੀਦ ਦੀ ਭੈਣ ਲਈ ਸਰਟੀਫਿਕੇਟਾਂ ਦੀ ਤਸਦੀਕ ਤੋਂ ਬਾਅਦ ਸਰਕਾਰੀ ਨੌਕਰੀ ਅਤੇ ਸ਼ਹੀਦ ਦੇ ਨਾਂਅ ’ਤੇ ਸਿੰਥੈਟਿਕ ਟਰੈਕ ਅਤੇ ਹੋਰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ ਤਾਂ ਜੋ ਹੋਰ ਨੌਜਵਾਨ ਹਥਿਆਰਬੰਦ ਬਲਾਂ ’ਚ ਭਰਤੀ ਲਈ ਪ੍ਰੇਰਿਤ ਹੋ ਸਕਣ।

ਫਰੀਦਕੋਟ ਵਿਖੇ ਸ਼ਹੀਦ ਰਮੇਸ਼ ਲਾਲ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

ਇਹ ਵੀ ਪੜ੍ਹੋ : ਲੁਧਿਆਣਾ ’ਚ 2 ਕਰੋੜ 65 ਲੱਖ ਰੁਪਏ ਦੀ ਹੈਰੋਇਨ ਬਰਾਮਦ

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਿੰਡ ਸਰਸਰੀ (ਫਰੀਦਕੋਟ) ਵਿਖੇ ਸ਼ਹੀਦ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਾ ਚੈੱਕ ਸੌਂਪਣ ਤੋਂ ਇਲਾਵਾ ਸ਼ਹੀਦ ਰਮੇਸ਼ ਲਾਲ ਦੀ ਪਤਨੀ ਨੂੰ ਨੌਕਰੀ ਦੇਣ ਅਤੇ ਸ਼ਹੀਦ ਦੇ ਨਾਂਅ ’ਤੇ ਪਿੰਡ ਵਿੱਚ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਦੀ ਡਿਸਪੈਂਸਰੀ ਦੇ ਨਵੀਨੀਕਰਨ ਅਤੇ ਪੰਜਗਰਾਈਂ ਤੋਂ ਨੰਗਲ ਰੋਡ ਦਾ ਨਾਂਅ ਸ਼ਹੀਦ ਦੇ ਨਾਂਅ ’ਤੇ ਰੱਖਣ ਦਾ ਐਲਾਨ ਵੀ ਕੀਤਾ।

LEAVE A REPLY

Please enter your comment!
Please enter your name here