ਕੋਰੋਨਾ ਤੋਂ ਸੁਰੱਖਿਆ ਲਈ ਮੁੱਖ ਮੰਤਰੀ ਨੇ ਸੱਦੀ ਮੀਟਿੰਗ

Canal
ਮੁੱਖ ਮੰਤਰੀ ਭਗਵੰਤ ਸਿੰਘ ਮਾਨ।

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਕੋਰੋਨਾ (Covid in punjab) ਦੇ ਵਧ ਰਹੇ ਮਾਮਲਿਆਂ ’ਤੇ ਕਾਬੂ ਪਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਸਿਹਤ ਵਿਭਾਗ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਦੁਪਹਿਰ 12 ਵਜੇ ਦੇ ਕਰੀਬ ਹੋਵੇਗੀ। ਕੋਰੋਨਾ ਸੰਕਰਮਣ ਦੀ ਗਤੀ ਨੂੰ ਘੱਟ ਕਰਨ ਦੇ ਯਤਨਾਂ ਸਮੇਤ ਬਚਾਅ ਉਪਾਵਾਂ ਦੀ ਸਮੀਖਿਆ ਕੀਤੀ ਜਾਵੇਗੀ।

Covid in punjab

ਜ਼ਿਕਰਯੋਗ ਹੈ ਕਿ ਪਿਛਲੇ ਇੱਕ ਹਫਤੇ ’ਚ ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਦੁੱਗਣੇ ਹੋ ਗਏ ਹਨ। ਜਦਕਿ ਪਿਛਲੇ 24 ਘੰਟਿਆਂ ’ਚ 100 ਪਾਜਿਟਿਵ ਮਾਮਲੇ ਸਾਹਮਣੇ ਆਏ ਹਨ। ਇਹ ਆਮ ਲੋਕਾਂ ਦੇ ਨਾਲ-ਨਾਲ ਪੰਜਾਬ ਸਰਕਾਰ ਲਈ ਵੀ ਚੁਣੌਤੀ ਬਣ ਗਿਆ ਹੈ। ਇਹੀ ਕਾਰਨ ਹੈ ਕਿ ਸੀਐਮ ਮਾਨ ਨੂੰ ਸਿਹਤ ਵਿਭਾਗ ਨਾਲ ਮੀਟਿੰਗ ਕਰਕੇ ਮੰਥਨ ਕਰਨਾ ਪਿਆ ਹੈ। ਹਾਲਾਂਕਿ ਸੀਐਮ ਮਾਨ ਨੇ 6 ਅਪਰੈਲ ਨੂੰ ਟਵੀਟ ਕਰਕੇ ਦਾਅਵਾ ਕੀਤਾ ਸੀ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਮਰੀਜ ਵੈਂਟੀਲੇਟਰ ’ਤੇ ਨਹੀਂ ਹੈ ਪਰ ਇਨਫੈਕਸ਼ਨ ਦਰ ਵਧਣ ਕਾਰਨ ਸਥਿਤੀ ਉਲਟ ਹੁੰਦੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ