ਸਾਡੇ ਨਾਲ ਸ਼ਾਮਲ

Follow us

7.2 C
Chandigarh
Saturday, January 24, 2026
More
    Home Breaking News ਮੁੱਖ ਮੰਤਰੀ ਨੇ...

    ਮੁੱਖ ਮੰਤਰੀ ਨੇ ਫਾਜ਼ਿਲਕਾ ਵਿਖੇ ਬਣਨ ਵਾਲੇ ਐਸਟੀਪੀ ਦਾ ਰੱਖਿਆ ਆਨਆਈਨ ਨੀਂਹ ਪੱਥਰ

    14.86 ਕਰੋੜ ਰੁਪਏ ਦੀ ਆਵੇਗੀ ਲਾਗਤ

    ਮੁੜ ਤੋਂ ਉਲੀਕੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਵੀ ਕੀਤਾ ਲਾਂਚ

    ਫਾਜ਼ਿਲਕਾ,( ਰਜਨੀਸ਼ ਰਵੀ) | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਇਕ ਵਰਚੂਅਲ ਸਮਾਗਮ ਦੌਰਾਨ ਫਾਜ਼ਿਲਕਾ ਵਿਖੇ ਬਣਨ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਆਨਲਾਈਨ ਨੀਂਹ ਪੱਥਰ ਰੱਖਿਆ। ਇਸ ਪਲਾਂਟ ਦੇ ਨਿਰਮਾਣ ਤੇ 14.86 ਕਰੋੜ ਰੁਪਏ ਦੀ ਲਾਗਤ ਆਵੇਗੀ।

    ਇਸ ਦੌਰਾਨ ਸੂਬੇ ਦੇ ਲੋਕਾਂ ਨਾਲ ਸੰਵਾਦ ਦੌਰਾਨ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਤੋਂ ਉਲੀਕੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਵੀ ਲਾਂਚ ਕੀਤਾ ਅਤੇ ਇਸ ਮਿਸ਼ਨ ਤਹਿਤ ਸਰਕਾਰ ਵੱਲੋਂ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਨ, ਚੰਗਾ ਭੋਜਨ, ਚੰਗੀਆਂ ਸੜਕਾਂ ਆਦਿ ਮੁਹਂੀਆ ਕਰਵਾਉਣ ਦੇ 10 ਸੂਤਰੀ ਪ੍ਰੋਗਰਾਮ ਦੀ ਜਾਣਕਾਰੀ ਸਾਂਝੀ ਕੀਤੀ।

    ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਸਬੰਧ ਵਿਚ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਉਨਾਂ ਨੇ ਲੋਕਾਂ ਨੂੰ ਵੀ ਵਾਤਾਵਰਨ ਸੰਭਾਲ ਦਾ ਸੱਦਾ ਦਿੰਦਿਆਂ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ। ਉਨਾਂ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਮਿਲਾਵਟ ਰਹਿਤ ਭੋਜਨ ਪਦਾਰਥ, ਸਾਫ ਪਾਣੀ, ਸਾਫ ਹਵਾ, ਹਰਾ ਭਰਾ ਚੌਗਿਰਦਾ, ਰੋਡ ਸੇਫਟੀ, ਕੂੜਾ ਪ੍ਰਬੰਧਨ, ਖੇਡਾਂ ਆਦਿ ਸਹੁਲਤਾਂ ਇਸ ਮਿਸ਼ਨ ਤਹਿਤ ਦੇਵੇਗੀ।

    ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਿਮ ਮਹਿੰਦਰਾ ਨੇ ਸ਼ਹਿਰਾਂ ਦੇ ਵਿਕਾਸ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੱਤੀ। ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਮਿਲਾਵਟ ਰੋਕਣ ਲਈ ਸਰਕਾਰ ਦੇ ਉਪਰਾਲੇ ਲੋਕਾਂ ਨਾਲ ਸਾਂਝੇ ਕੀਤੇ। ਜਲ ਸਪਲਾਈ ਵਿਭਾਗ ਦੇ ਮੰਤਰੀ ਰਜੀਆ ਸੁਲਤਾਨਾ ਨੇ ਪੀਣ ਦੇ ਪਾਣੀ ਦੀ ਸਪਲਾਈ ਲਈ ਕੀਤੇ ਕੰਮਾਂ ਦੀ ਜਾਣਕਾਰੀ ਦਿੱਤੀ। ਖੇਡ ਮੰਤਰੀ ਸ: ਗੁਰਮੀਤ ਸਿੰਘ ਰਾਣਾ ਸੋਢੀ ਨੇ ਖੇਡ ਵਿਭਾਗ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ।

    ਓਧਰ ਜ਼ਿਲਾ ਸਦਰ ਮੁਕਾਮ ਤੋਂ ਇਸ ਪ੍ਰੋਗਰਾਮ ਵਿਚ ਜੁੜੇ ਫਾਜ਼ਿਲਕਾ ਦੇ ਐਸਡੀਐਮ ਸ੍ਰੀ ਕੇਸ਼ਵ ਗੋਇਲ ਨੇ ਦੱਸਿਆ ਕਿ ਫਾਜ਼ਿਲਕਾ ਵਿਖੇ ਜਿਸ ਐਸਟੀਪੀ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਇਸ ਦੀ ਸਮੱਰਥਾ 13 ਐਮਐਲਡੀ ਹੋਵੇਗੀ ਅਤੇ ਇਸਦੇ ਨਿਰਮਾਣ ਦਾ ਕੰਮ ਕੰਪਨੀ ਨੂੰ ਅਲਾਟ ਹੋ ਚੁੱਕਿਆ ਹੈ ਅਤੇ ਇਹ ਇਕ ਸਾਲ ਵਿਚ ਬਣ ਕੇ ਤਿਆਰ ਹੋ ਜਾਵੇਗਾ।

    ਫਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਸੁਰਿੰਦਰ ਸਚਦੇਵਾ ਨੇ ਦੱਸਿਆ ਕਿ ਸਥਾਨਕ ਵਿਧਾਇਕ ਸ: ਦਵਿੰਦਰ ਸਿੰਘ ਘੁੁਬਾਇਆ ਦੇ ਯਤਨਾਂ ਨਾਲ ਇਸ ਪ੍ਰੋਜੈਕਟ ਦਾ ਅੱਜ ਕੰਮ ਸ਼ੁਰੂ ਹੋਇਆ ਹੈ ਅਤੇ ਇਹ ਨਵੀਂ ਸਿਕੁਵੈਸਿੰਗ ਬੈਚ ਰਿਅਕਟਰ ਤਕਨੀਕ ਤੇ ਅਧਾਰਤ ਹੋਵੇਗਾ ਅਤੇ ਇਸਦਾ ਫਾਜ਼ਿਲਕਾ ਸ਼ਹਿਰ ਦੀ 90 ਹਜਾਰ ਦੀ ਅਬਾਦੀ ਨੂੰ ਲਾਭ ਮਿਲੇਗਾ।

    ਇਸ ਨਾਲ ਸ਼ਹਿਰ ਦੇ ਗੰਦਾ ਪਾਣੀ ਸਾਫ ਕਰਕੇ ਖੇਤੀ ਆਦਿ ਕਾਰਜਾਂ ਲਈ ਵਰਤਿਆ ਜਾ ਸਕੇਗਾ ਅਤੇ ਪ੍ਰਦੂਸ਼ਨ ਘਟੇਗਾ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਡਾ: ਤਿ੍ਰਲੋਚਣ ਸਿੰਘ, ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਸ: ਦਲਜੀਤ ਸਿੰਘ, ਪੰਜਾਬ ਸੀਵਰੇਜ ਬੋਰਡ ਤੋਂ ਇੰਜਨੀਅਰ ਅਸ਼ੋਕ ਮੈਨੀ, ਕੌਂਸਲਰ ਪਾਲ ਚੰਦ ਵਰਮਾ ਆਦਿ ਵੀ ਹਾਜਰ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।