ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਨੇ ਕੀਤੀ ਖਾਸ ਅਪੀਲ, ਹੁਣੇ ਪੜ੍ਹੋ

Chief Minister
ਮੁੱਖ ਮੰਤਰੀ ਭਗਵੰਤ ਮਾਨ।

ਘਬਰਾਹਟ ‘ਚ ਨਾ ਆਉਣ ਲੋਕ, ਹਰ ਸੰਭਵ ਮੱਦਦ ਮਿਲੇਗੀ | Chief Minister

  • ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ | Chief Minister

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਲੋਕ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਬਿਲਕੁਲ ਵੀ ਘਬਰਾਹਟ ਵਿਚ ਨਾ ਆਉਣ। ਇਹ ਕੁਦਰਤੀ ਆਫ਼ਤ ਹੈ ਅਤੇ ਇਸ ਦਾ ਸਾਹਮਣਾ ਮਿਲ-ਜੁਲ ਕੇ ਹੀ ਕਰਨਾ ਪਵੇਗਾ। ਉਹ ਖੁਦ ਹਰ ਸ਼ਹਿਰ ਦੀ ਜਾਣਕਾਰੀ ਹਰ ਛੋਟੇ ਵੱਡੇ ਅਧਿਕਾਰੀ ਤੋਂ ਲੈ ਰਹੇ ਹਨ। ਪੰਜਾਬ ਦੇ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਹ ਅਪੀਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਗਈ ਹੈ। (Chief Minister)

ਇਹ ਵੀ ਪੜ੍ਹੋ : ਮੀਂਹ ਦਾ ਕਹਿਰ, ਨਦੀਆਂ-ਨਾਲਿਆਂ ਨੇ ਧਾਰਿਆ ਭਿਆਨਕ ਰੂਪ, ਕਈ ਮੌਤਾਂ

ਪਿਛਲੇ ਤਿੰਨ ਦਿਨ ਤੋਂ ਪੰਜਾਬ ਵਿਚ ਪੈ ਰਹੀ ਭਾਰੀ ਬਾਰਸ਼ ਅਤੇ ਪਹਾੜਾਂ ਤੋਂ ਆ ਰਹੇ ਪਾਣੀ ਦੇ ਚਲਦੇ ਪੰਜਾਬ ਦੇ ਕਈ ਸ਼ਹਿਰਾਂ ਦੀ ਸਥਿਤੀ ਕਾਫੀ ਜ਼ਿਆਦਾ ਖਰਾਬ ਹੋ ਗਈ ਹੈ। ਸ਼ਹਿਰਾਂ ਦੇ ਵਿਚ ਪਾਣੀ ਵੱਡੇ ਪੱਧਰ ਤੇ ਆਉਂਦੇ ਚੱਲਦੇ ਲੋਕ ਆਪਣੇ ਘਰਾਂ ਵਿਚ ਫਸੇ ਹੋਏ ਹਨ ਤਾਂ ਕਾਫੀ ਇਲਾਕੇ ਖਾਲੀ ਵੀ ਕਰਵਾਏ ਜਾ ਰਹੇ ਹਨ। ਇਸ ਸਮੇਂ ਪੰਜਾਬ ਦੇ ਵਿੱਚ ਕਾਫੀ ਸਹਿਮ ਦਾ ਮਾਹੌਲ ਹੈ। ਜਿਸ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਘਬਰਾਹਟ ਵਿੱਚ ਨਾ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਮਦਦ ਕਰੇਗੀ।