ਕੇਂਦਰ ਸਰਕਾਰ ਵੱਲੋਂ ਫਸਲ ’ਤੇ ਲਾਏ ਕੱਟ ’ਤੇ ਭਗਵੰਤ ਮਾਨ ਦਾ ਤਿੱਖਾ ਜੁਆਬ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister) ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਮੀਂਹ ਤੇ ਹਨੇਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਣ ਲਈ ਕੇਂਦਰ ਸਰਕਾਰ ਦੀਆਂ ਮਿੰਨਤਾਂ ਨਹੀਂ ਕੱਢਾਂਗੇ, ਸਗੋਂ ਖਰਾਬ ਹੋਈ ਕਣਕ ਦੀ ਫਸਲ ’ਤੇ ਭਾਰਤ ਕੇਂਦਰ ਸਰਕਾਰ ਵੱਲੋਂ ਮੁੱਲ ਵਿੱਚ ਕੀਤੀ ਕਟੌਤੀ ਨਾਲ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਸੂਬਾ ਸਰਕਾਰ ਕਰੇਗੀ।
ਮੁੱਖ ਮੰਤਰੀ ਨੇ ਕਿਹਾ, ਅਸੀਂ ਫਸਲ ਦੇ ਮੁੱਲ ਵਿਚ ਕਟੌਤੀ ਨਾ ਕਰਨ ਲਈ ਕੇਂਦਰ ਅੱਗੇ ਤਰਲੇ ਨਹੀਂ ਕੱਢਾਂਗੇ, ਪਰ ਜਦੋਂ ਕੇਂਦਰ ਸਰਕਾਰ ਕੌਮੀ ਅਨਾਜ ਭੰਡਾਰ ਲਈ ਸਾਥੋਂ ਕਣਕ-ਝੋਨੇ ਸਪਲਾਈ ਮੰਗੇਗੀ, ਓਸ ਵੇਲੇ ਅਸੀਂ ਕਿਸਾਨਾਂ ਦੇ ਹਿੱਤ ਵਿਚ ਮੁਆਵਜ਼ਾ ਮੰਗਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਬੇਮੌਸਮੇ ਮੀਂਹ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਸਹਿਣਾ ਪਿਆ ਪਰ ਕੇਂਦਰ ਸਰਕਾਰ ਨੇ ਔਖੇ ਸਮੇਂ ਕਿਸਾਨਾਂ ਦੀ ਬਾਂਹ ਨਹੀਂ ਫੜੀ। ਉਲਟਾ ਨੁਕਸਾਨੀ ਫਸਲ, ਸੁੰਗੜੇ ਤੇ ਟੁੱਟੇ ਦਾਣਿਆਂ ਅਤੇ ਵੱਧ ਨਮੀ ਕਾਰਨ ਮੁੱਲ ਵਿਚ ਕਟੌਤੀ ਕਰਕੇ ਕਿਸਾਨਾਂ ਦੇ ਜ਼ਖ਼ਮਾਂ ਉਤੇ ਲੂਣ ਛਿੜਕਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਸੁੰਗੜੇ ਤੇ ਟੁੱਟੇ ਦਾਣਿਆਂ ਲਈ 18 ਫੀਸਦੀ ਤੱਕ ਢਿੱਲ ਦੇਣ ਦੇ ਨਾਲ ਹੀ ਸ਼ਰਤਾਂ ਥੋਪ ਦਿੱਤੀਆਂ।
ਇਹ ਕਟੌਤੀ ਕੀਤੀ ਗਈ ਐ ਲਾਗੂ | Chief Minister
ਇਸ ਬਾਰੇ ਹੋਰ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਛੇ ਫੀਸਦੀ ਤੱਕ ਸੁੰਗੜੇ ਤੇ ਟੁੱਟੇ ਦਾਣਿਆਂ ਵਾਲੀ ਫਸਲ ਲਈ ਮੁੱਲ ਵਿਚ ਕੋਈ ਕਟੌਤੀ ਨਹੀਂ ਪਰ ਛੇ ਫੀਸਦੀ ਤੋਂ ਅੱਠ ਫੀਸਦੀ ਤੱਕ ਟੁੱਟੇ ਤੇ ਸੁੰਗੜੇ ਦਾਣਿਆਂ ਵਾਲੀ ਫਸਲ ਉਤੇ ਮੁੱਲ ਵਿਚ ਪ੍ਰਤੀ ਕੁਇੰਟਲ 5.31 ਰੁਪਏ ਦੀ ਕਟੌਤੀ ਲਾਗੂ ਕੀਤੀ ਗਈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਅੱਠ ਤੋਂ 10 ਫੀਸਦੀ ਤੱਕ ਪ੍ਰਤੀ ਕੁਇੰਟਲ 10.62 ਰੁਪਏ ਕਟੌਤੀ ਜਦਕਿ 10 ਤੋਂ 12 ਫੀਸਦੀ ਤੱਕ ਪ੍ਰਤੀ ਕੁਇੰਟਲ 15.93 ਰੁਪਏ ਕਟੌਤੀ ਦੀ ਸ਼ਰਤ ਲਾ ਦਿੱਤੀ ਗਈ।
ਕੇਂਦਰ ਦੇ ਫੈਸਲੇ ਆਪਹੁਦਰੇ: ਮੁੱਖ ਮੰਤਰੀ | Chief Minister
ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੇ ਇਸ ਆਪਹੁਦਰੇ ਫੈਸਲੇ ਨਾਲ 12 ਫੀਸਦੀ ਤੋਂ 14 ਫੀਸਦੀ ਤੱਕ ਸੁੰਗੜੇ ਤੇ ਟੁੱਟੇ ਦਾਣਿਆਂ ਵਾਲੀ ਫਸਲ ਦੇ ਮੁੱਲ ਵਿਚ ਪ੍ਰਤੀ ਕੁਇੰਟਲ ਵਿਚ 21.25 ਰੁਪਏ ਦੀ ਕਾਟ, 14 ਤੋਂ 16 ਫੀਸਦੀ ਤੱਕ ਪ੍ਰਤੀ ਕੁਇੰਟਲ 26.56 ਰੁਪਏ ਦੀ ਕਾਟ ਜਦਕਿ 16 ਤੋਂ 18 ਫੀਸਦੀ ਤੱਕ ਮੁੱਲ ਵਿਚ ਪ੍ਰਤੀ ਕੁਇੰਟਲ 31.87 ਰੁਪਏ ਕਟੌਤੀ ਦੀ ਸ਼ਰਤ ਥੋਪ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਮੁਤਾਬਕ ਕਣਕ ਦੇ 10 ਫੀਸਦੀ ਬਦਰੰਗ ਦਾਣਿਆਂ ਵਿਚ ਮੁੱਲ ਵਿਚ ਕੋਈ ਕਟੌਤੀ ਨਹੀਂ। ਉਨ੍ਹਾਂ ਕਿਹਾ ਕਿ 10 ਫੀਸਦੀ ਤੋਂ 80 ਫੀਸਦੀ ਬਦਰੰਗ ਫਸਲ ਉਤੇ ਪ੍ਰਤੀ ਕੁਇੰਟਲ 5.31 ਰੁਪਏ ਦਾ ਕੱਟ ਲੱਗੇਗਾ।ਇਹ ਫੈਸਲਾ ਥੋਪ ਦਿੱਤਾ, ਜੋ ਪਹਿਲਾਂ ਹੀ ਬੇਮੌਸਮੇ ਮੀਂਹ ਕਾਰਨ ਸੰਕਟ ਵਿੱਚੋਂ ਗੁਜ਼ਰ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ