ਹਜ਼ਾਰਾਂ ਨੌਜਵਾਨਾਂ ਨੇ ਖੂਨਦਾਨ ਕਰਕੇ ਮਨਾਇਆ ਮੁੱਖ ਮੰਤਰੀ ਦਾ ਜਨਮ ਦਿਨ (Bhagwant Mann Birthday)
- ਭਗਵੰਤ ਸਿੰਘ ਮਾਨ ਨੇ ਖੂਨਦਾਨ ਨੂੰ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਦੱਸਿਆ
- ਮੁੱਖ ਮੰਤਰੀ ਨੇ ਆਪਣੇ ਜੱਦੀ ਪਿੰਡ ’ਚ ਲੋਕਾਂ ਨਾਲ ਮੁਲਾਕਾਤ ਕਰਕੇ ਬਿਤਾਇਆ ਪੂਰਾ ਦਿਨ
(ਗੁਰਪ੍ਰੀਤ ਸਿੰਘ) ਸਤੌਜ/ਸੰਗਰੂਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ’ਚ ਜਨਮ ਦਿਨ ਮਨਾਇਆ ਤੇ ਵੱਡੀ ਗਿਣਤੀ ’ਚ ਨੌਜਵਾਨਾਂ ਨੇ ਖੂਨਦਾਨ ਕਰਕੇ ਸ਼ਿਰਕਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਖੂਨ ਦਾਨ ਨੂੰ ਸਭ ਤੋਂ ਵੱਡੀ ਸੇਵਾ ਦੱਸਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਹਰੇਕ ਵਿਅਕਤੀ ਆਪਣਾ ਯੋਗਦਾਨ ਪਾ ਸਕਦਾ ਹੈ ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਹਰੇਕ ਖੇਤਰ ਵਿੱਚ ਸ਼ਾਨਦਾਰ ਕੰਮ ਕੀਤਾ ਹੈ ਜਿਸ ਕਰਕੇ ਖੂਨਦਾਨ ਕਰਨ ਵਿੱਚ ਵੀ ਨੌਜਵਾਨਾਂ ਦੇ ਪਿੱਛੇ ਰਹਿ ਜਾਣ ਦੀ ਕੋਈ ਵਜ੍ਹਾ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨਾ ਮਨੁੱਖਤਾ ਦੀ ਸੱਚੀ ਸੇਵਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਅੱਜ ਵੱਡੀ ਗਿਣਤੀ ਵਿੱਚ ਨੌਜਵਾਨ ਖੂਨਦਾਨ ਕਰਨ ਲਈ ਅੱਗੇ ਆਏ ਹਨ। (Bhagwant Mann Birthday)
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਹਰੇਕ ਸਾਲ ਲਗਾਏ ਜਾਣਗੇ ਖੂਨਦਾਨ ਕੈਂਪ
ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਨੌਜਵਾਨ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਹਰ ਖੂਨਦਾਨੀ ਇਕ ਨਾਇਕ ਹੈ ਜਿਸ ਕਰਕੇ ਉਨ੍ਹਾਂ ਨੂੰ ਸਮੇਂ-ਸਮੇਂ ਬਾਅਦ ਖੂਨ ਦਾਨ ਕਰਨਾ ਚਾਹੀਦਾ ਹੈ। ਇੱਕ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਆਗਾਮੀ ਇਜਲਾਸ ਕਾਨੂੰਨੀ ਤੌਰ ’ਤੇ ਪੂਰੀ ਤਰ੍ਹਾਂ ਜਾਇਜ਼ ਹੈ। ਉਨ੍ਹਾਂ ਕਿਹਾ ਕਿ 20 ਤੇ 21 ਅਕਤੂਬਰ ਨੂੰ ਹੋਣ ਵਾਲਾ ਇਜਲਾਸ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸਵਰਾ ਕਰਨ ਤੋਂ ਬਾਅਦ ਅਤੇ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੀ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੋ ਦਿਨਾਂ ਇਜਲਾਸ ਦੌਰਾਨ ਕਈ ਲੋਕ ਪੱਖੀ ਬਿੱਲ ਪੇਸ਼ ਕੀਤੇ ਜਾਣਗੇ ਜੋ ਸੂਬੇ ਲਈ ਬਹੁਤ ਮਹੱਤਵਪੂਰਨ ਹਨ। (Bhagwant Mann Birthday).
ਅਗਾਂਹਵਧੂ ਕਿਸਾਨਾਂ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੀ ਮਿਸਾਲ ਕਾਇਮ ਕੀਤੀ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਈ ਅਗਾਂਹਵਧੂ ਕਿਸਾਨਾਂ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੀ ਮਿਸਾਲ ਕਾਇਮ ਕੀਤੀ ਹੈ ਅਤੇ ਦੂਜੇ ਪਾਸੇ ਸੂਬਾ ਸਰਕਾਰ ਨੇ ਪੰਜਾਬ ’ਚ ਚੱਲ ਰਹੇ ਲਗਭਗ 2500 ਭੱਠਿਆਂ ’ਚ ਬਾਲਣ ਵਜੋਂ 20 ਫੀਸਦੀ ਕੋਲੇ ਨੂੰ ਝੋਨੇ ਦੀ ਪਰਾਲੀ ਦੀਆਂ ਗੱਟੀਆਂ ਨਾਲ ਬਦਲਣ ਨੂੰ ਨੋਟੀਫਾਈ ਕੀਤਾ ਹੈ।
ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ 23,000 ਹੋਰ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਅਗਲੇ ਕੁਝ ਦਿਨਾਂ ਤੱਕ ਪਰਾਲੀ ਸਾੜਨ ਦੇ ਖਤਰੇ ਨੂੰ ਰੋਕਣ ਲਈ ਸਖਤ ਨਿਗਰਾਨੀ ਰੱਖਣ ਦੇ ਨਿਰਦੇਸ ਦਿੱਤੇ ਗਏ ਹਨ।
ਸੂਬਾ ਸਰਕਾਰ ਪਵਿੱਤਰ ਧਰਤੀ ਅੰਮਿ੍ਰਤਸਰ ਤੋਂ 18 ਅਕਤੂਬਰ ਨੂੰ ਵਿਆਪਕ ਪੱਧਰ ’ਤੇ ਸ਼ੁਰੂ ਕਰੇਗੀ ਨਸ਼ਾ ਵਿਰੋਧੀ ਮੁਹਿੰਮ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਇਸ ਦੀ ਤੁਰੰਤ ਲਿਫਟਿੰਗ ਲਈ ਵੀ ਵਚਨਬੱਧ ਹੈ। ਉਨ੍ਹਾਂ ਸੂਬਾ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਇਆ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੁੱਧਵਾਰ ਨੂੰ ਪਵਿੱਤਰ ਸ਼ਹਿਰ ਅੰਮਿ੍ਰਤਸਰ ਤੋਂ ਨਸ਼ਿਆਂ ਦੇ ਵਿਰੁੱਧ ਫੈਸਲਾਕੁੰਨ ਜੰਗ ਦੀ ਸੁਰੂਆਤ ਕੀਤੀ ਜਾ ਰਹੀ ਹੈ, ਜਿਸ ਤਹਿਤ ਸੂਬਾ ਭਰ ਦੇ ਹਜਾਰਾਂ ਨੌਜਵਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ’ਚੋਂ ਨਸ਼ਿਆਂ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲੈਣਗੇ।
ਉਨ੍ਹਾਂ ਕਿਹਾ ਕਿ ਸੂਬੇ ’ਚ ਨਵੇਂ ਮੈਡੀਕਲ ਕਾਲਜ ਖੋਲ੍ਹ ਕੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਤੋਂ ਇਲਾਵਾ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਸੂਬਾ ਭਰ ਦੇ ਹਸਪਤਾਲਾਂ ਤੇ ਸਿਹਤ ਸੰਭਾਲ ਕੇਂਦਰਾਂ ਦੀ ਵੱਡੀ ਪੱਧਰ ’ਤੇ ਕਾਇਆ ਕਲਪ ਕੀਤੀ ਜਾ ਰਹੀ ਹੈ
ਬਹਿਸ ਤੋਂ ਭੱਜਣ ਵਾਲੇ ਆਗੂਆਂ ਦੀ ਕੀਤੀ ਆਲੋਚਨਾ
fਵਰੋਧੀ ਧਿਰ ਦੇ ਆਗੂਆਂ ਵੱਲੋਂ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਆਪਣੇ ਮਾੜੇ ਗੁਨਾਹਾਂ ਦਾ ਪਰਦਾਫਾਸ਼ ਹੋਣ ਦੇ ਡਰੋਂ ਭੱਜਣ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਵੱਖ-ਵੱਖ ਮੁੱਦਿਆਂ ਤੇ ਪੰਜਾਬ ਨਾਲ ਸਰਾਸਰ ਧੋਖਾ ਕੀਤਾ ਹੈ ਜਿਸ ਲਈ ਉਹ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਉਹ ਲੋਕਾਂ ਦਾ ਸਾਹਮਣਾ ਕਰਨ ਤੋਂ ਡਰਦੇ ਹਨ ਅਤੇ ਇਕ ਨਵੰਬਰ ਨੂੰ ਬਹਿਸ ਤੋਂ ਭੱਜਣ ਦਾ ਕੋਈ ਨਾ ਕੋਈ ਬਹਾਨਾ ਘੜ ਰਹੇ ਹਨ।