(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Mann) ਨੇ ਮੰਗਲਵਾਰ ਨੂੰ ਆਪਣੀ ਸਰਕਾਰੀ ਰਿਹਾਇਸ ‘ਤੇ ਸਾਲ 2023 ਲਈ ਸੂਬਾ ਸਰਕਾਰ ਦੀ ਡਾਇਰੀ ਜਾਰੀ ਕੀਤੀ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਡਾਇਰੀ ਦੀ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਅਤੇ ਤਿਆਰ ਕੀਤੀ ਗਈ ਹੈ ਅਤੇ ਇਸ ਨੂੰ ਕੰਟਰੋਲਰ ਪ੍ਰਿੰਟਿਗ ਐਂਡ ਸਟੇਸਨਰੀ ਵਿਭਾਗ, ਪੰਜਾਬ ਵੱਲੋਂ ਛਾਪਿਆ ਗਿਆ ਹੈ।
ਡਾਇਰੀ ਜਾਰੀ ਕਰਨ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਅਮਨ ਅਰੋੜਾ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸੋਨਾਲੀ ਗਿਰਿ ਤੇ ਹੋਰ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ