
Punjab Government News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਫਸਲਾਂ ਨੂੰ ਐੱਮਐੱਸਪੀ ’ਤੇ ਖਰੀਦ ਰਹੀ ਹੈ ਅਤੇ ਲਗਾਤਾਰ ਕਿਸਾਨਾਂ ਨੂੰ ਸ਼ਸਕਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਿਸਾਨਾਂ ਦੀ ਫਸਲ ਐੱਮਐੱਸਪੀ ’ਤੇ ਖਰੀਦੇ। ਜਦੋਂ ਪੰਜਾਬ ਦੇ ਕਿਸਾਨਾਂ ਦੀ ਕਿਸੇ ਤਰ੍ਹਾਂ ਦੀ ਸਮੱਸਿਆਂ ਆ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਅੱਗੇ ਆ ਕੇ ਇਹ ਐਲਾਨ ਕਰਨਾ ਚਾਹੀਦਾ ਕਿ ਉਹ ਕਿਸਾਨ ਦੀਆਂ ਸਾਰੀਆਂ ਫਸਲਾਂ ਐੱਮਐੱਸਪੀ ’ਤੇ ਖਰੀਦਣਗੇ।
Read Also : Bank Accounts: ਕੀ ਦੋ ਬੈਂਕ ਖਾਤੇ ਰੱਖਣੇ ਪੈਣਗੇ ਮਹਿੰਗੇ?, 10,000 ਰੁਪਏ ਦਾ ਜੁਰਮਾਨਾ, ਜਾਣੋ RBI ਨਿਯਮ
ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ 10 ਸਾਲਾਂ ’ਚ ਕਿਸਾਨ ਹਿੱਤ ’ਚ ਕਈ ਇਤਿਹਾਸਕ ਕੰਮ ਕੀਤੇ ਹਨ, ਜਿਸ ਨਾਲ ਦੂਜੀਆਂ ਪਾਰਟੀਆਂ ਨੂੂੰ ਤਕਲੀਫ ਹੋ ਰਹੀ ਹੈ। ਕਾਂਗਰਸ ਤੇ ਈਡੀ ਗਠਜੋੜ ਦੀਆਂ ਹੋਰ ਪਾਰਟੀਆਂ, ਪ੍ਰਧਾਨ ਮੰਤਰੀ ਵੱਲੋਂ ਕਿਸਾਨ ਹਿੱਤ ’ਚ ਲਏ ਗਏ ਹਰ ਫੈਸਲੇ ’ਤੇ ਸਵਾਲ ਚੁੱਕਦੇ ਹਨ ਅਤੇ ਕਿਸਾਨਾਂ ਦੇ ਨਾਂਅ ’ਤੇ ਰਾਜਨੀਤੀ ਕਰਦੇ ਹਨ। ਮੁੱਖ ਮੰਤਰੀ ਅੱਜ ਚੰਡੀਗੜ੍ਹ ਦੇ ਸੈਕਟਰ-35 ਸਥਿਤ ਕਿਸਾਨ ਭਵਨ ’ਚ ਹੋਏ ਕਰਾਫਟ ਮੇਲੇ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। Punjab Government News
ਇੱਕ ਦੇਸ਼-ਇੱਕ ਚੋਣ ਨਾਲ ਦੇਸ਼ ’ਚ ਵਿਕਾਸ ਕੰਮ ਤੇਜ਼ ਗਤੀ ਨਾਲ ਹੋਣਗੇ | Haryana
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਕੇਂਦਰੀ ਕੈਬਨਿਟ ਵੱਲੋਂ ਇੱਕ ਦੇਸ਼-ਇੱਕ ਚੋਣ ਨੂੰ ਮਨਜ਼ੂਰੀ ਦੇਣ ਦੇ ਫੈਸਲੇ ਦਾ ਸਵਾਗਤ ਯੋਗ ਦੱਸਦਿਆਂ ਕਿਹਾ ਕਿ ਇਸ ਫੈਸਲੇ ਨਾਲ ਪੈਸੇ ਦੀ ਬੱਚਤ ਦੇ ਨਾਲ-ਨਾਲ ਸਮੇਂ ਦੀ ਵੀ ਬੱਚਤ ਹੋਵੇਗੀ, ਜਿਸ ਨਾਲ ਆਮ ਜਨਤਾ ਨੂੰ ਤਾਂ ਵੱਡਾ ਲਾਭ ਹੋਵੇਗਾ ਹੀ, ਨਾਲ ਹੀ ਦੇਸ਼ ’ਚ ਵਿਕਾਸ ਦੇ ਕੰਮ ਵੀ ਤੇਜ਼ ਗਤੀ ਨਾਲ ਹੋਣਗੇ।