ਸਾਡੇ ਨਾਲ ਸ਼ਾਮਲ

Follow us

10.7 C
Chandigarh
Tuesday, January 20, 2026
More
    Home Breaking News ਮੁੱਖ ਮੰਤਰੀ ਵੱ...

    ਮੁੱਖ ਮੰਤਰੀ ਵੱਲੋਂ ਤਰਨਤਾਰਨ ਵਿਖੇ ਚਰਚ ‘ਚ ਬੇਅਦਬੀ ਅਤੇ ਅਗਜ਼ਨੀ ਦੀ ਘਟਨਾ ਦੀ ਜਾਂਚ ਦੇ ਹੁਕਮ

    Chief Minister

    ਘਿਨੌਣੀ ਕਾਰਵਾਈ ਦੀ ਕਰੜੀ ਨਿਖੇਧੀ, ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੇ ਹੁਕਮ

    •  ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਕਰਪੁਰਾ ਵਿਖੇ ਇੱਕ ਚਰਚ ਵਿੱਚ ਹੋਈ ਬੇਅਦਬੀ ਅਤੇ ਅੱਗ ਲਾਉਣ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਅਤੇ ਇਸ ਘਿਨੌਉਣੇ ਅਪਰਾਧ ਦੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।” (Church TarnTaran)

    ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਡੀ.ਜੀ.ਪੀ. ਨੂੰ ਇਸ ਨਾ-ਮੁਆਫੀਯੋਗ ਘਟਨਾ ਦੀ ਤਹਿ ਤੱਕ ਜਾ ਕੇ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਉਨਾਂ ਕਿਹਾ ਕਿ ਇਸ ਘਟਨਾ ਪਿੱਛੇ ਸੂਬੇ ਦੀ ਅਮਨ-ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਦਾ ਹੱਥ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਦਾ ਮਕਸਦ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨਾ ਅਤੇ ਪੰਜਾਬ ਦੀ ਫਿਰਕੂ ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਲੀਹੋਂ ਲਾਹੁਣਾ ਸੀ।

    ਮੁੱਖ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਉਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਅਜਿਹੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰੇਗੀ ਅਤੇ ਦੋਸ਼ੀਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰੇਗੀ ਤਾਂ ਜੋ ਭਵਿੱਖ ਵਿੱਚ ਬਾਕੀਆਂ ਨੂੰ ਸਬਕ ਮਿਲ ਸਕੇ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਕਿਸੇ ਨੂੰ ਵੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

    ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ

    ਇਸ ਘਟਨਾ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਰਕਾਰ ਇਸ ਘਿਨੌਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨਾਂ ਨੇ ਪਹਿਲਾਂ ਹੀ ਪੁਲਿਸ ਨੂੰ ਇਸ ਮਾਮਲੇ ਦੀ ਤੁਰੰਤ ਅਤੇ ਨਤੀਜਾਮੁਖੀ ਢੰਗ ਰਾਹੀਂ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਸ਼ਾਂਤਮਈ ਅਤੇ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here