ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home Breaking News ਮੁੱਖ ਮੰਤਰੀ ਨੇ...

    ਮੁੱਖ ਮੰਤਰੀ ਨੇ ਪੋਸਟ ਕਰਕੇ ਪੰਜਾਬੀਆਂ ਨੁੰ ਦਿੱਤੀ ਖੁਸ਼ਖਬਰੀ! ਕਿਹਾ ਕਰੋ ਇਹ ਕੰਮ

    Chief Minister

    ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister) ਨੇ ਅੱਜ ਸਵੇਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇੱਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਸਾਰੇ ਹੀ ਪੰਜਾਬ ਵਿੱਚ ਪੈਂਡਿੰਗ ਪਏ ਇੰਤਕਾਲ ਦੇ ਕੰਮ ਅੱਜ ਪੂਰੇ ਕਰਨ ਲਈ ਆਖਿਆ ਹੈ। ਉਨ੍ਹਾਂ ਪੋਸਟ ਵਿੱਚ ਲਿਖਿਆ ਹੈ ਕਿ ਆਪ ਸਭ ਨਾਲ ਜਰੂਰੀ ਜਾਣਕਾਰੀ ਸਾਂਝੀ ਕਰ ਰਿਹਾ ਹਾਂ…

    ਅੱਜ ਪੂਰੇ ਪੰਜਾਬ ‘ਚ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ…ਜਿਨ੍ਹਾਂ ਦੇ ਇੰਤਕਾਲ ਦੇ ਮਾਮਲੇ ਕਾਫ਼ੀ ਸਮੇਂ ਤੋਂ ਕਿਸੇ ਵੀ ਕਾਰਨ ਕਰਕੇ ਪੈਂਡਿੰਗ ਪਏ ਹਨ ਉਹ ਆਪਣੇ ਨੇੜੇ ਦੀ ਤਹਿਸੀਲ/ਸਬ-ਤਹਿਸੀਲ ਵਿੱਚ ਪਹੁੰਚ ਕੇ ਇੰਤਕਾਲ ਸੰਬੰਧੀ ਆ ਰਹੀ ਸਮੱਸਿਆ ਦਾ ਹੱਲ ਕਰਵਾ ਸਕਦੇ ਹਨ… ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਸਾਡੀ ਸਰਕਾਰ ਵਚਨਬੱਧ ਹੈ… (Chief Minister)

    ਬੀਤੇ ਦਿਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦਿੱਤੀ ਸੀ ਜਾਣਕਾਰੀ | Chief Minister

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਪੈਂਡਿੰਗ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ। (Revenue Department )

    ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਦੇ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਪੈਂਡਿੰਗ ਇੰਤਕਾਲ ਦਰਜ ਕਰਨਗੇ। ਜਿੰਪਾ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਵਿਸ਼ੇਸ਼ ਕੈਂਪ ਦੌਰਾਨ ਸਾਰੇ ਪੈਂਡਿੰਗ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। (Chief Minister)

    Also Read : ਠੰਢ ਦੇ ਮੱਦੇਨਜ਼ਰ ਬੱਚਿਆਂ ਲਈ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਐਲਾਨ

    ਜਿੰਪਾ ਨੇ ਕਿਹਾ ਕਿ ਉਹ ਪੈਂਡਿੰਗ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਮੁਲਾਜ਼ਮ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

    ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ’ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ’ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐੱਨਆਰਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ’ਤੇ ਭੇਜ ਸਕਦੇ ਹਨ।

    LEAVE A REPLY

    Please enter your comment!
    Please enter your name here