ਮੁੱਖ ਮੰਤਰੀ ਨੇ ਸਿੰਗਾਪੁਰ ਟਰੇਨਿੰਗ ਲਈ ਪ੍ਰਿੰਸੀਪਲਾਂ ਦਾ ਦੂਜਾ ਬੈਚ ਕੀਤਾ ਰਵਾਨਾ

Chief Minister

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੀ ਸਿੱਖਿਆ ’ਚ ਸੁਧਾਰ ਲਈ ਸਰਕਾਰ ਵੱਲੋਂ ਪ੍ਰਿੰਸੀਪਲਾਂ ਦਾ ਦੂਜਾ ਬੈਚ ਅੱਜ ਸਿੰਗਾਪੁਰ ਲਈ ਰਵਾਨਾ ਕੀਤਾ। ਮੁੱਖ ਮੰਤਰੀ (Chief Minister) ਨੇ ਚੰਡੀਗੜ੍ਹ ਵਿਖੇ ਖੁਦ ਸਿੰਗਾਪੁਰ ਜਾ ਰਹੇ ਇਨ੍ਹਾਂ 30 ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿ੍ਰੰਸੀਪਲਾਂ ਦੀ ਚੋਣ 5 ਮੈਂਬਰੀ ਕਮੇਟੀ ਵੱਲੋਂ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਸਤੇ ਮਾਪਦੰਡ ਤੈਅ ਕੀਤਾ ਗਿਆ ਅਤੇ ਮਾਪਦੰਡਾਂ ’ਤੇ ਖੜ੍ਹੇ ਉੱਤਰਨ ਵਾਲੇ ਪ੍ਰਿੰਸੀਪਲਾਂ ਦੀ ਹੀ ਚੋਣ ਕੀਤੀ ਜਾਂਦੀ ਹੈ। (Chief Minister)

ਰਾਜਪਾਲ ਨੇ ਮੁੱਖ Chief Minister ਨੂੰ ਕੀਤਾ ਸੀ ਸਵਾਲ

ਦੱਸਣਯੋਗ ਹੈ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਸੀ ਕਿ ਪ੍ਰਿੰਸੀਪਲਾਂ ਦੀ ਚੋਣ ਕਿਵੇਂ ਕੀਤੀ ਜਾ ਰਹੀ ਹੈ ਅਤੇ ਇਸ ਟਰੇਨਿੰਗ ’ਤੇ ਕਿੰਨਾ ਖਰਚਾ ਆ ਰਿਹਾ ਹੈ। ਇਹ ਵੇਰਵਾ ਦੱਸਿਆ ਜਾਵੇ ਪਰ ਮੁੱਖ ਮੰਤਰੀ ਨੇ ਇਸ ਦੇ ਜਵਾਬ ’ਚ ਕਿਹਾ ਸੀ ਕਿ ਉਹ ਤਿੰਨ ਕਰੋੜ ਲੋਕਾਂ ਨੂੰ ਜਵਾਬਦੇਹ ਹਨ।

ਇਸ ਤੋਂ ਬਾਅਦ ਮਾਣਯੋਗ ਰਾਜਪਾਲ ਵੱਲੋਂ ਬਜ਼ਟ ਸੈਸ਼ਨ ਚਲਾਉਣ ਦੀ ਮਨਜ਼ੂਰੀ ’ਤੇ ਰੋਕ ਲਾ ਦਿੱਤੀ ਸੀ। ਬਾਅਦ ਵਿੱਚ ਸਰਕਾਰ ਵੱਲੋਂ ਮਾਣਯੋਗ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ। ਇਸ ’ਤੇ ਫੈਸਲਾ ਇਹ ਹੋਇਆ ਕਿ ਬਜ਼ਟ ਸੈਸ਼ਨ ਤਿੰਨ ਮਾਰਚ ਨੂੰ ਸ਼ੁਰੂ ਕਰਨ ਦੀ ਪ੍ਰਵਾਨਗੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਦੇਣੀ ਹੀ ਪਈ। (Chief Minister)

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ