ਬਰਬਾਦ ਹੋਈਆਂ ਫਸਲਾਂ ਦਾ ਮੁੱਖ ਮੰਤਰੀ ਨੇ ਲਿਆ ਜਾਇਜ਼ਾ

Bhagwant Maan

ਕਿਸਾਨਾਂ ਅਤੇ ਮਜ਼ਦੂਰਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ

(ਸੱਚ ਕਹੂੰ ਨਿਊਜ਼) ਨਿਹਾਲ ਸਿੰਘ ਵਾਲਾ। ਮੀਂਹ ਤੇ ਗੜੇਮਾਰੀ ਕਾਰਨ ਸੂਬੇ ’ਚ ਖਰਾਬ ਹੋਈ ਫਸਲਾਂ ਦਾ ਜਾਇਜਾ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ  (CM Bhagwant Maan) ਅੱਜ ਨਿਹਾਲ ਸਿੰਘ ਵਾਲਾ, ਸ੍ਰੀ ਮੁਕਤਸਰ ਸਾਹਿਬ, ਮੋਗਾ ਲੰਬੀ ਪਹੁੰਚੇ। ਉਨਾਂ ਉੱਥੇ ਫਸਲਾਂ ਦਾ ਜਾਇਜ਼ਾ ਲਿਆ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਛੇਤੀ ਹੀ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

ਪੰਜਾਬ ਸਰਕਾਰ ਕਿਸਾਨਾਂ ਨਾਲ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਜੇਕਰ ਕਿਸੇ ਦਾ ਮੀਂਹ ਕਾਰਨ ਘਰ ਢਹਿ ਗਿਆ ਹੈ ਤਾਂ ਉਨ੍ਹ੍ਵਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੈ ਰਹੇ ਮੀਂਹ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। (CM Bhagwant Maan)

ਇਹ ਵੀ ਪੜ੍ਹੋ : ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੇ ਬਰਸਾਤ ਕਾਰਨ ਨੁਕਸਾਨੀਆਂ ਫਸਲਾਂ ਦਾ ਲਿਆ ਜਾਇਜ਼ਾ

ਫ਼ਤਹਿਗੜ੍ਹ ਸਾਹਿਬ। ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਾਰਿਸ਼ (Rain) ਦਾ ਫਸਲਾਂ ਤੇ ਹੋਏ ਪ੍ਰਭਾਵ ਨੂੰ ਵੇਖਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਿੰਡਾਂ ਵਿੱਚ ਜਾ ਕੇ ਸਰਵੇਖਣ ਕੀਤਾ ਜਾ ਰਿਹਾ ਹੈ ਤਾਂ ਜੋ ਵਧੇਰੇ ਨੁਕਸਾਨ ਵਾਲੀਆਂ ਫਸਲਾਂ ਬਾਰੇ ਸਰਕਾਰ ਨੂੰ ਰਿਪੋਰਟ ਭੇਜੀ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਨੇ ਖੇੜਾ ਬਲਾਕ ਦੇ ਪਿੰਡ ਬਡਾਲੀ ਆਲਾ ਸਿੰਘ, ਸਾਧੂਗੜ੍ਹ, ਮੱਠੀ, ਸਮਸ਼ੇਰ ਨਗਰ, ਰੰਧਾਵਾ, ਬੀਬੀਪੁਰ, ਹੰਸਾਲੀ, ਖੇੜਾ, ਧੀਰਪੁਰ, ਬੋਰਾਂ, ਕੋਟਲਾ ਭਾਈਕਾ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਵਿਸਥਾਰਤ ਜਾਣਕਾਰੀ ਹਾਸਲ ਕੀਤੀ।

ਇਹ ਵੀ ਪੜ੍ਹੋ : ਵਿਧਾਇਕ ਦੇਵਮਾਨ ਨੇ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ 

ਜ਼ਿਲ੍ਹੇ ਵਿੱਚ ਲਗਭਗ 16000 ਏਕੜ ਰਕਬੇ ਵਿੱਚ ਕਣਕ ਦੀ ਫਸਲ ਡਿੱਗ ਗਈ

ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਦੋ ਦਿਨ ਦੀ ਬਾਰਿਸ਼ (Rain) ਕਾਰਨ ਜ਼ਿਲ੍ਹੇ ਵਿੱਚ ਲਗਭਗ 16000 ਏਕੜ ਰਕਬੇ ਵਿੱਚ ਕਣਕ ਦੀ ਫਸਲ ਗਿਰ ਗਈ ਹੈ ਜਿਸ ਕਾਰਨ ਤਕਰੀਬਨ 2 ਤੋਂ 5 ਫੀਸਦੀ ਝਾੜ ਘੱਟਣ ਦਾ ਖਦਸਾ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਵਿੱਚ ਜੋ ਪਾਣੀ ਖੜਾ ਹੈ ਉਹ ਹੁਣ ਮੌਸਮ ਸਾਫ ਹੋਣ ਕਾਰਨ ਧਰਤੀ ਹੇਠ ਸਮਾਂ ਜਾਵੇਗਾ।

ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਲਗਾਤਾਰ ਖੇਤਾਂ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਧਰੇ ਬਰਸਾਤ ਕਾਰਨ ਵਧੇਰੇ ਨੁਕਸਾਨ ਹੋਣ ਦੀ ਸੰਭਾਵਨਾਂ ਹੈ ਤਾਂ ਤੁਰੰਤ ਬਲਾਕ ਖੇਤੀਬਾੜੀ ਅਫਸਰ ਦੇ ਧਿਆਨ ਵਿੱਚ ਲਿਆਂਦਾ ਜਾਵੇ। ਇਸ ਮੌਕੇ ਖੇਤੀਬਾੜੀ ਅਫਸਰ ਖੇੜਾ ਡਾ: ਜਸਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਪੁਨੀਤ ਕੁਮਾਰ, ਖੇਤੀਬਾੜੀ ਵਿਕਾਸ ਅਫਸਰ ਨਰਾਇਣ ਰਾਮ ਤੋਂ ਇਲਾਵਾ ਅਗਾਂਹਵਧੂ ਕਿਸਾਨ ਹਾਜਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ।