ਬਜ਼ਟ ਪੇਸ਼ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਕੀਤਾ ਟਵੀਟ, ਕੀ ਕਿਹਾ ਤੁਸੀਂ ਵੀ ਪੜ੍ਹੋ?

Punjab Government

ਚੰਡੀਗੜ। ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਆਪਣੀ ਸਰਕਾਰ ਦਾ ਦੂਜਾ ਬਜਟ ਪੇਸ਼ ਕਰਨਗੇ। ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਜਾਣ ਵਾਲੇ ਇਸ ਬਜਟ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਕਾਫ਼ੀ ਜਿਆਦਾ ਆਸਾਂ ਹਨ ਤਾਂ ਖਜ਼ਾਨਾ ਮੰਤਰੀ ਵੀ ਆਪਣੇ ਪਿਟਾਰੇ ਵਿੱਚੋਂ ਕਾਫ਼ੀ ਕੁਝ ਦੇਣ ਦੀ ਤਿਆਰੀ ਵਿੱਚ ਦਿਖਾਈ ਦੇ ਰਹੇ ਹਨ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਹਮੇਸ਼ਾ ਹੀ ਸਿੱਖਿਆ ਅਤੇ ਸਿਹਤ ’ਤੇ ਫੋਕਸ ਰਿਹਾ ਹੈ, ਇਸ ਲਈ ਅੱਜ ਪੇਸ਼ ਹੋਣ ਵਾਲੇ ਬਜਟ ਵਿੱਚ ਵੀ ਇਹ ਝਲਕ ਦਿਖਾਈ ਦੇਵੇਗੀ। ਸਿੱਖਿਆ ਅਤੇ ਸਿਹਤ ਨੂੰ ਪਹਿਲਾਂ ਨਾਲੋਂ ਜਿਆਦਾ ਬਜਟ ਮਿਲਣ ਦੀ ਆਸ ਹੈ ਤਾਂ ਖੇਡਾਂ ਨੂੰ ਲੈ ਕੇ ਸਰਕਾਰ ਕਾਫ਼ੀ ਜਿਆਦਾ ਗੰਭੀਰ ਰਹੀ ਹੈ। ਇਸ ਲਈ ਖੇਡ ਵਿਭਾਗ ਨੂੰ ਵੀ ਪਹਿਲਾਂ ਨਾਲੋਂ ਜਿਆਦਾ ਪੈਸਾ ਇਸ ਬਜਟ ਵਿੱਚ ਦਿੱਤਾ ਜਾ ਸਕਦਾ ਹੈ।

ਬਜ਼ਟ ਪੇਸ਼ ਕਰਨ ਤੋਂ ਮੱਖ ਮੰਤਰੀ ਭਗਵੰਤ ਮਾਨ ਨੇ ਟੀਵਟ ਕੀਤਾ ਹੈ ਉਨ੍ਹਾਂ ਲਿਖਿਆ ਹੈ ਕਿ ”ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ… ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ ‘ਚ ਸਾਨੂੰ ਮਿਲਿਆ ਸੀ ਤੇ ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ… ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਲੋਕ ਪੱਖੀ ਹੋਵੇਗਾ… ਤੇ ‘ਰੰਗਲੇ ਪੰਜਾਬ’ ਵੱਲ ਵੱਧਦੇ ਪੰਜਾਬ ਦੀ ਝਲਕ ਵਿਖਾਈ ਦੇਵੇਗੀ… ਤੁਸੀਂ ਵੀ ਪੜ੍ਹੋ ਪੂਰਾ ਟਵੀਟ।

ਪੰਜਾਬ ਦੀਆਂ ਔਰਤਾਂ ਲਈ ਹੋ ਸਕਦਾ ਹੈ ਵੱਡਾ ਐਲਾਨ | Budget

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਚੋਣਾਂ ਤੋਂ ਪਹਿਲਾਂ ਐਲਾਨ ਕੀਤਾ ਗਿਆ ਸੀ, ਇਸ ਲਈ ਪੇਸ਼ ਹੋਣ ਵਾਲੇ ਬਜਟ ਵਿੱਚ ਮਹਿਲਾਵਾਂ ਨੂੰ ਆਸ ਹੋਏਗੀ ਕਿ ਉਨ੍ਹਾਂ ਨੂੰ ਇਹ 1 ਹਜ਼ਾਰ ਰੁਪਏ ਮਿਲਣਗੇ ਪਰ ਬਜਟ ਐਲਾਨ ਮੌਕੇ ਹੀ ਪਤਾ ਲੱਗੇਗਾ ਕਿ ਸਰਕਾਰ ਵੱਲੋਂ ਇਸੇ ਸਾਲ ਹੀ 1 ਹਜ਼ਾਰ ਰੁਪਏ ਦੇਣ ਦਾ ਫੈਸਲਾ ਕੀਤਾ ਜਾਣਾ ਹੈ ਜਾਂ ਫਿਰ ਇਸ ਐਲਾਨ ਨੂੰ ਅਗਲੇ ਸਾਲ ਤੱਕ ਲੈ ਕੇ ਜਾਣਾ ਹੈ। ਇਸ ਨਾਲ ਹੀ ਪੰਜਾਬ ਦੇ ਬਜ਼ੁਰਗ ਅਤੇ ਵਿਧਵਾਵਾਂ ਵੱਲੋਂ ਪੈਨਸ਼ਨ ਵਿੱਚ ਵਾਧੇ ਲਈ ਸਰਕਾਰ ਵੱਲ ਦੇਖਿਆ ਜਾ ਰਿਹਾ ਹੈ। ਇਨ੍ਹਾਂ ਨੂੰ ਵੀ ਉਮੀਦ ਹੈ ਕਿ ਸਰਕਾਰ ਆਪਣੇ ਐਲਾਨ ਅਨੁਸਾਰ ਭਾਵੇਂ 2500 ਰੁਪਏ ਪੈਨਸ਼ਨ ਨਾ ਕਰੇ ਪਰ ਕੁਝ ਨਾ ਕੁਝ ਇਸ ਬਜਟ ਵਿੱਚ ਵਾਧਾ ਕਰੇ, ਕਿਉਂਕਿ ਪਹਿਲਾਂ ਨਾਲੋਂ ਮਹਿੰਗਾਈ ਚਰਮ ’ਤੇ ਹੈ ਅਤੇ ਰੁਪਏ ਦੀ ਕੀਮਤ ਵੀ ਘੱਟ ਗਈ ਹੈ। ਇਸ ਲਈ 1500 ਰੁਪਏ ਦੀ ਥਾਂ ’ਤੇ ਕੁਝ ਤਾਂ ਵਾਧਾ ਕੀਤਾ ਜਾਣਾ ਚਾਹੀਦਾ ਹੈ।

ਇਸ ਤਰ੍ਹਾਂ ਇੰਡਸਟਰੀਜ਼ ਤੋਂ ਲੈ ਕੇ ਆਮ ਜਨਤਾ ਦੀ ਸਰਕਾਰ ਤੋਂ ਕਾਫ਼ੀ ਜਿਆਦਾ ਆਸ ਹੈ, ਇਸ ਲਈ ਹਰਪਾਲ ਚੀਮਾ ਵੱਲੋਂ ਪੇਸ਼ ਕੀਤਾ ਜਾਣ ਵਾਲਾ ਬਜਟ ਆਮ ਜਨਤਾ ਨੂੰ ਖੁਸ਼ ਕਰੇਗਾ ਜਾਂ ਫਿਰ ਨਿਰਾਸ਼ਾ ਹੀ ਹੱਥ ਲੱਗੇਗੀ, ਇਹ ਸ਼ੁੱਕਰਵਾਰ ਨੂੰ 11 ਵਜੇ ਬਜਟ ਪੇਸ਼ ਕਰਨ ਮੌਕੇ ਪਤਾ ਲੱਗ ਜਾਵੇਗਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ