ਫੌਜ ਮੁਖੀ ਬਾਜਵਾ ਨੂੰ ਚਿਤਾਵਨੀ ਦਿੱਤੀ
ਬਟਾਲਾ(ਸੱਚ ਕਹੂੰ ਨਿਊਜ) ਡੇਰਾ ਬਾਬਾ ਨਾਨਕ ਦੇ ਪਿੰਡ ਮਾਨ ‘ਚ ਕਰਤਾਰਪੁਰ ਸਾਹਿਬ ਲਾਂਘੇ ਦੀ ਨੀਂਹ ਪੱਥਰ ਨੂੰ ਲੈ ਕੇ ਰੱਖੇ ਗਏ ਪ੍ਰੋਗਰਾਮ ਦੌਰਾਨ ਇੱਕ ਪਾਸੇ ਜਿੱਥੇ ਸਿਆਸੀ ਆਗੂਆਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਧੰਨਵਾਦ ਕਰਦੇ ਹੋਏ ਸੋਹਲੇ ਗਾਏ, ਉੱਥੇ ਹੀ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਭਾਸ਼ਣ ਦੌਰਾਨ ਪਾਕਿ ਫੌਜ ਮੁਖੀ ਕਮਰ ਜਾਵੇਦ ਬਾਜਵਾ ਨੂੰ ਖਰੀਆਂ ਖਰੀਆਂ ਸੁਣਾਈਆਂ।
ਕੈਪਟਨ ਨੇ ਫੌਜ ਮੁਖੀ ਬਾਜਵਾ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪਾਕਿ ਫੌਜ ਮੁਖੀ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣ ਕਿ ਉਨ੍ਹਾਂ ਕੋਲ ਉਨ੍ਹਾਂ ਤੋਂ ਵੱਡੀ ਫੌਜ ਹੈ ਤੇ ਸਾਡਾ ਮੁਲਕ ਸਾਂਤੀ ਚਾਹੁੰਦਾ ਹੈ ਜੇਕਰ ਪਾਕਿ ਨੇ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਅਸੀਂ ਵੀ ਕੋਈ ਚੂੜੀਆਂ ਨਹੀਂ ਪਾ ਰੱਖੀਆਂ ਤੇ ਜੰਗ ਲਈ ਸਾਡੀ ਵੀ ਤਿਆਰੀ ਪੂਰੀ ਹੈ ਪਰ ਜੰਗ ਕੋਈ ਨਹੀਂ ਕਰਨਾ ਚਾਹੁੰਦਾ ਅਸੀਂ ਚਾਹੁੰਦੇ ਹਾਂ ਕਿ ਸ਼ਾਂਤੀ ਨਾਲ ਮੁਲਕ ਦਾ ਵਿਕਾਸ ਕੀਤਾ ਜਾਵੇ। ਮੁੱਖ ਮੰਤਰੀ ਨੇ ਇਸ ਦੌਰਾਨ ਡੇਰਾ ਬਾਬਾ ਨਾਨਕ ਦੇ ਵਿਕਾਸ ਕਾਰਜਾਂ ਲਈ 139 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।