ਸਿਵਲ ਸਰਜਨ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ

Fazilka-News
ਸਿਵਲ ਸਰਜਨ ਨੇ ਸਿਵਲ ਹਸਪਤਾਲ ਫਾਜ਼ਿਲਕਾ ਦਾ ਦੌਰਾ ਦੀ ਤਸਵੀਰ (ਰਜਨੀਸ਼ ਰਵੀ)

ਫਾਜ਼ਿਲਕਾ (ਰਜਨੀਸ਼ ਰਵੀ) ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਸਿਹਤ ਵਿਭਾਗ ਵਿਚ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਲੋਕ ਇਸ ਸਕੀਮ ਦਾ ਲਾਭ ਹੇਠਲੇ ਪੱਧਰ ਤੱਕ ਲੈ ਰਹੇ ਹਨ, ਇਸ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀ ਸਮੇਂ-ਸਮੇਂ ‘ਤੇ ਇਸ ‘ਤੇ ਨਜ਼ਰ ਰੱਖ ਰਹੇ ਹਨ | ਇਸ ਸਬੰਧ ਵਿਚ ਸਿਵਲ ਸਰਜਨ ਡਾ: ਸਤੀਸ਼ ਕੁਮਾਰ ਗੋਇਲ ਨੇ ਬੀਤੇ ਦਿਨ ਸਿਵਲ ਹਸਪਤਾਲ (Civil Hospital) ਫਾਜ਼ਿਲਕਾ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕੀਤੀ |

ਰੁਟੀਨ ਦੌਰਾ | Civil Hospital

ਇਸ ਦੌਰਾਨ ਉਨ੍ਹਾਂ ਦੇ ਨਾਲ ਜ਼ਿਲ੍ਹਾ ਐਪੀਡੀਮਿਕ ਅਫ਼ਸਰ ਡਾ: ਸੁਨੀਤਾ, ਸੀਨੀਅਰ ਮੈਡੀਕਲ ਅਫ਼ਸਰ ਨਾਲ ਸਨ।ਇਸ ਸਬੰਧੀ ਉਨ੍ਹਾਂ ਨੇ ਮੌਕੇ ‘ਤੇ ਹੀ ਐਮਰਜੈਂਸੀ, ਵਾਰਡ, ਫਾਰਮੇਸੀ, ਡਰੱਗ ਸਟੋਰ, ਓ.ਪੀ.ਡੀ ਦਾ ਦੌਰਾ ਕਰਕੇ ਲੋਕਾਂ ਨਾਲ ਗੱਲਬਾਤ ਕੀਤੀ, ਕੁਝ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀਆਂ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੇ ਲਈ ਉਨ੍ਹਾਂ ਦਾ ਰੁਟੀਨ ਦੌਰਾ ਹੈ ਤਾਂ ਜੋ ਸਟਾਫ਼ ਦੀਆਂ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾ ਸਕੇ, ਇਸ ਤੋਂ ਇਲਾਵਾ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਵੀ ਆਸਾਨੀ ਨਾਲ ਮਿਲ ਸਕਣ।

Fazilka-News
ਸਿਵਲ ਸਰਜਨ ਨੇ ਸਿਵਲ ਹਸਪਤਾਲ ਫਾਜ਼ਿਲਕਾ ਦਾ ਦੌਰਾ ਦੀ ਤਸਵੀਰ (ਰਜਨੀਸ਼ ਰਵੀ)

ਉਨ੍ਹਾਂ ਕਿਹਾ ਕਿ ਛੋਟੇ ਕੇਂਦਰਾਂ ਅਤੇ ਪੀ.ਐਚ.ਸੀ ਅਤੇ ਸੀ.ਐਚ.ਸੀ. ਤੋਂ ਰੈਫਰ ਹੋਣ ਤੋਂ ਬਾਅਦ ਮਰੀਜ਼ ਜ਼ਿਲ੍ਹਾ ਹਸਪਤਾਲ ਵਿੱਚ ਆਉਂਦਾ ਹੈ ਅਤੇ ਇੱਥੇ ਹੀ ਉਸ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮਿਲਣ ਉਸ ਲਈ ਜਰੂਰੀ ਹੈ ਦਵਾਈਆ ਅਤੇ ਬਾਕੀ ਸਟਾਕ ਦਾ ਪੂਰਾ ਹੋਣਾ ਅਤੇ ਟੈਸਟ ਆਦਿ ਦਾ ਸਮਾਨ ਵੀ ਸਟਾਫ਼ ਨੂੰ ਉਪਲਬੱਧ ਹੋਵੇ। ਇਸ ਤੋਂ ਇਲਾਵਾ ਉਨ੍ਹਾਂ ਮਰੀਜ਼ਾਂ ਨਾਲ ਪਿਆਰ ਨਾਲ ਪੇਸ਼ ਆਉਣ ਦੀ ਅਪੀਲ ਕਰਦਿਆਂ ਸਮੂਹ ਸਟਾਫ਼ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਮਰੀਜ਼ ਪਹਿਲਾਂ ਹੀ ਬਹੁਤ ਪ੍ਰੇਸ਼ਾਨ ਰਹਿੰਦਾ ਹੈ, ਇਸ ਲਈ ਵਿਭਾਗ ਦਾ ਹਰ ਕਰਮਚਾਰੀ ਉਸ ਨੂੰ ਹੌਸਲਾ ਦੇਵੇ ਤਾਂ ਜੋ ਮਰੀਜ਼ ਜਲਦੀ ਠੀਕ ਹੋ ਕੇ ਘਰ ਵਾਪਸ ਆ ਜਾਵੇ। ਆਪਣੇ ਘਰ ਅਤੇ ਵਿਭਾਗ ਦਾ ਚੰਗਾ ਅਕਸ ਲੈ ਕੇ ਜਾਵੇ ਤਾਂ ਜੋ ਲੋਕ ਵੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਪ੍ਰੇਰਿਤ ਹੋਣ।

ਸਟੋਰਾਂ ਵਿੱਚ ਦਵਾਈਆਂ ਦੀ ਕੋਈ ਘਾਟ ਨਹੀਂ | Civil Hospital

ਇਸ ਤੋਂ ਇਲਾਵਾ ਦਵਾਈਆਂ ਬਾਰੇ ਦੱਸਦੇ ਹੋਏ ਕਿ ਦਵਾਈਆਂ ਦੇ ਸਟੋਰਾਂ ਵਿੱਚ ਦਵਾਈਆਂ ਦੀ ਕੋਈ ਘਾਟ ਨਹੀਂ ਹੈ, ਕੁਝ ਹੋਰ ਚੀਜ਼ਾਂ ਦੀ ਘਾਟ ਕਾਰਨ ਸਥਾਨਕ ਪੱਧਰ ‘ਤੇ ਖਰੀਦ ਕਰਨ ਲਈ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੌਰਾਨ ਮਾਸ ਮੀਡੀਆ ਵਿੰਗ ਤੋਂ ਸੀਨੀਅਰ ਮੈਡੀਕਲ ਅਫ਼ਸਰ ਡਾ: ਸਰਬਰਿੰਦਰ ਸਿੰਘ, ਡਾ: ਮੋਨਿਕਾ ਸ਼ਰਮਾ, ਹਰਮੀਤ ਸਿੰਘ, ਦਿਵੇਸ਼ ਕੁਮਾਰ, ਸੁਖਦੇਵ ਸਿੰਘ, ਅਤਿੰਦਰ ਸਿੰਘ, ਇੰਜੀਨੀਅਰ ਪਾਰਸ ਕਟਾਰੀਆ ਆਦਿ ਹਾਜ਼ਰ ਸਨ

ਇਹ ਵੀ ਪੜ੍ਹੋ : ਅਧਿਕਾਰੀਆਂ ’ਤੇ ਭੜਕ ਰਹੇ ਰਹੇ ਹਨ ਮੰਤਰੀ, ਚੰਡੀਗੜ੍ਹ ਦਫ਼ਤਰ ਆਏ ਤਾਂ ਹੋਵੋਗੇ ‘ਸਸਪੈਂਡ’