ਕਿਸਾਨਾਂ ਤੇ ਕੇਂਦਰ ਦੀ ਮਟਿੰਗ ਤੋਂ ਬਾਅਦ ਮੁੱਖ ਮੰਤਰੀ ਮਾਨ ਦੀ ਕਾਨਫਰੰਸ, ਦੇਖੋ ਕੀ ਹੋਇਆ ਮੀਟਿੰਗ ’ਚ

Chief Minister

ਚੰਡੀਗੜ੍ਹ। ਬੀਤੀ ਰਾਤ ਤੀਜੇ ਗੇੜ ਦੀ ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਅੱਧੀ ਰਾਤ ਨੂੰ ਸਮਾਪਤ ਹੋਈ। ਮੀਟਿੰਗ ਦੇਰ ਸ਼ਾਮ ਸਾਢੇ ਸੱਤ ਵਜੇ ਸ਼ੁਰੂ ਹੋਈ ਤੇ ਤਕਰੀਬਨ ਡੇਢ ਵਜੇ ਤੱਕ ਚੱਲਦੀ ਰਹੀ। ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜ਼ੂਦ ਰਹੇ। ਕੇਂਦਰ ਤੇ ਕਿਸਾਨਾਂ ਵਿਚਾਲੇ ਅਗਲੀ ਮੀਟਿੰਗ ਐਤਵਾਰ ਨੂੰ ਹੋਵੇਗੀ। (Chief Minister)

ਮੀਟਿੰਗ ਮਗਰੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੀਟਿੰਗ ਦੌਰਾਨ ਸਾਰੀਆਂ ਮੰਗਾਂ ਸਬੰਧੀ ਬਹੁਤ ਹੀ ਸਾਕਾਰਾਤਮਕ ਢੰਗ ਨਾਲ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਮੇਰਾ ਫਰਜ਼ ਬਣਦਾ ਹੈ ਕਿ ਮੈਂ ਆਪਣੇ ਲੋਕਾਂ ਦੇ ਵਕੀਲ ਦੇ ਤੌਰ ’ਤੇ ਅੱਗੇ ਆਵਾਂ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਹਰਿਆਣਾ ਸਰਕਾਰ ਵੱਲੋਂ ਡਰੋਨ ਰਾਹੀਂ ਕੀਤੀ ਜਾ ਰਹੀ ਸ਼ੈÇਲੰਗ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਸਾਡੇ ਇਲਾਕੇ ਵਿੱਚ ਡਰੋਨ ਭੇਜ ਕੇ ਕਿਸਾਨਾ ’ਤੇ ਸ਼ੈÇਲੰਗ ਕਰਵਾ ਰਹੀ ਹੈ। ਕਿਸਾਨ ਆਗੂਆਂ ਨੇ ਮੰਤਰੀਆਂ ਨੂੰ ਸ਼ੈੱਲ ਵੀ ਦਿਖਾਏ। (Chief Minister)

Also Read : ਸ਼ੰਭੂ ਬਾਰਡਰ ‘ਤੇ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਮੁੰਖ ਮੰਤਰੀ ਨੇ ਮੰਤਰੀਆਂ ਨੂੰ ਕਿਹਾ ਕਿ ਸਾਡੇ ਨਾਲ ਬੇਗਾਨੇ ਦੇਸ਼ ਦੇ ਨਾਗਰਿਕਾਂ ਵਾਲਾ ਸਕੂਲ ਨਾ ਕਰੋ। ਉਨ੍ਹਾਂ ਕੇਂਦਰੀ ਮੰਤਰੀਆਂ ਤੋਂ ਭਰੋਸਾ ਲਿਆ ਹੈ ਕਿ ਉਹ ਹਰਿਆਣਾ ਸਕਰਾਰ ਨਾਲ ਗੱਲਬਾਤ ਕਰਨਗੇ ਤੇ ਉਨ੍ਹਾਂ ਨੂੰ ਸ਼ਾਂਤੀ ਰੱਖਣ ਲਈ ਕਹਿਣਗੇ। ਇਸ ਦੇ ਨਾਲ ਹੀ ਕਿਸਾਨਾ ਨੂੰ ਅਪੀਲ ਕੀਤੀ ਗਈ ਸੀ ਕਿ ਕਿਸਾਨ ਸ਼ਾਂਤੀ ਬਣਾ ਕੇ ਰੱਖਣ ਤੇ ਉਨ੍ਹਾਂ ਨੇ ਇਸ ਨੂੰ ਨਿਭਾਇਆ ਵੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਪਹਿਲਾਂ ਵੀ ਕਿਹਾ ਸੀ ਕਿ ਮੈਂ ਆਪਣੇ ਨੌਜਵਾਨਾਂ ਨੂੰ ਤੇ ਪੰਜਾਬੀਆਂ ਨੂੰ ਅੱਥਰੂ ਗੈਸ ਦੇ ਗੋਲਿਆਂ ਤੇ ਵਾਟਰ ਕੈਨਨਾਂ ਮੂਹਰੇ ਨਹੀਂ ਡਾਹੁਣਾ ਚਾਹੁੰਦਾ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਕਿਸਾਨਾਂ ਤੇ ਕੇਂਦਰ ਵਿਚਾਲੇ ਕਾਫ਼ੀ ਵਿਸ਼ਿਆਂ ’ਤੇ ਸਹਿਮਤੀ ਬਣ ਗਈ ਹੈ ਤੇ ਬਾਕੀਆਂ ਬਾਰੇ ਵੀ ਚਰਚਾ ਕੀਤੀ ਜਾ ਰਹੀ ਹੈ।

ਪੰਜਾਬੀਆਂ ਦੇ ਨਾਲ ਹਾਂ

ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਨੂੰ ਇਹ ਗੱਲ ਕਹਿਣ ਵਿੱਚ ਕੋਈ ਹਰਜ਼ ਨਹੀਂ ਹੈ ਕਿ ਮੈਂ ਪੰਜਾਬ ਤੇ ਪੰਜਾਬੀਆਂ ਨਾਲ ਹਾਂ। ਪਰ ਅਸੀਂ ਲਾਅ ਐਂਡ ਆਰਡਰ ਤੇ ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਦੀਆਂ ਦਿੱਕਤਾਂ ਵੀ ਦੇਖਣੀਆਂ ਹਨ। ਕੋਈ ਇਸ ਤਰ੍ਹਾਂ ਦਾ ਮਾਹੌਲ ਨਾ ਬਣ ਜਾਵੇ ਕਿ ਸਾਡੇ ਕੋਲ ਤੇਲ, ਦੁੱਧ ਜਾਂ ਹੋਰ ਕਿਸੇ ਚੀਜ਼ ਦੀ ਕਮੀ ਨਾ ਆ ਜਾਵੇ, ਤਾਂ ਜੋ ਲੋਕ ਪ੍ਰਭਾਵਿਤ ਨਾ ਹੋਣ। ਕਿਸਾਨ ਸੰਗਠਨਾਂ ਨੇ ਵੀ ਕਿਹਾ ਹੈ ਕਿ ਇਸ ਗੱਲ ਲਈ ਸਹਿਮਤ ਹਨ। ਕੇਂਦਰ ਤੇ ਕਿਸਾਨਾਂ ਦੋਹਾਂ ਨੇ ਭਰੋਸਾ ਦਿਵਾਇਆ ਹੈ ਕਿ ਸ਼ਾਂਤੀ ਕਾਇਮ ਰੱਖੀ ਜਾਵੇਗੀ।

LEAVE A REPLY

Please enter your comment!
Please enter your name here