ਸਾਧ-ਸੰਗਤ ਨੇ ਧੂਮ-ਧਾਮ ਮਨਾਇਆ ਪਵਿੱਤਰ ਐੱਮਐੱਸਜੀ ਭੰਡਾਰਾ

MSG Bhandara

ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਬਠੋਈ ਕਲਾਂ ਨੂੰ ਖੂਬ ਸਜਾਇਆ | MSG Bhandara

ਪਟਿਆਲਾ (ਨਰਿੰਦਰ ਸਿੰਘ ਬਠੋਈ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਦਿਹਾੜੇ  (MSG Bhandara) ਦੀ ਖੁਸ਼ੀ ਵਿੱਚ ਬਲਾਕ ਬਠੋਈ ਡਕਾਲਾ ਦੀ ਬਲਾਕ ਪੱਧਰੀ ਨਾਮ ਚਰਚਾ ਹੋਈ। ਇਸ ਮੌਕੇ ਸਾਧ‘ਸੰਗਤ ਨੇ ਐੱਮਐੱਸਸੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਬਠੋਈ ਕਲਾਂ ਨੂੰ ਖੂਬ ਰੰਗ ਬਿਰੰਗੀਆਂ ਲੜੀਆਂ, ਤਿਰੰਗੇ ਝੰਡਿਆਂ,ਗੁਬਾਰਿਆਂ ਅਤੇ ਪਤੰਗੀਆਂ ਨਾਲ ਸਜਾਇਆ ਹੋਇਆ ਸੀ। ਡੇਰਾ ਸ਼ਰਧਾਲੂ ਇੱਕ-ਦੂਜੇ ਨੂੰ ਨਾਅਰਾ ਲਾ ਕੇ ਪਵਿੱਤਰ ਅਵਤਾਰ ਦਿਹਾੜੇ ਦੀ ਵਧਾਈ ਦੇ ਰਹੇ ਸਨ।

ਸਾਧ-ਸੰਗਤ ਨੇ ਚੜ੍ਹਾਇਆ ਝੰਡਾ, ਕੀਤਾ ਸਲੂਟ, ਲਾਇਆ ਪੌਦਾ, ਦਿੱਤੀ ਇੱਕ ਦੂਜੇ ਨੂੰ ਜਨਮ ਦਿਨ ਦੀ ਵਧਾਈ

ਇਸ ਮੌਕੇ ਬਲਾਕ ਪ੍ਰੇਮੀ ਸੇਵਕ ਜਗਰੂਪ ਇੰਸਾਂ ਨੇ ਪਵਿੱਤਰ ਨਾਅਰਾ ਲਾ ਕੇ ਨਾਮ ਚਰਚਾ ਦੀ ਸ਼ੁਰੂਆਤ ਕੀਤੀ ਅਤੇ ਕਵੀਰਾਜ ਵੀਰਾਂ ਨੇ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥਾਂ ਵਿੱਚੋਂ ਖੁਸ਼ੀ ਪ੍ਰਥਾਏ ਸ਼ਬਦ ਬਾਣੀ ਪੜ੍ਹ ਕੇ ਸੁਣਾਈ। ਇਸ ਮੌਕੇ ਐੱਲਸੀਡੀ ਰਾਹੀਂ ਸਤਿਸੰਗ ਵੀ ਸਾਧ-ਸੰਗਤ ਨੂੰ ਸੁਣਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਪ੍ਰੇਮੀ ਸੇਵਕ ਜਗਰੂਪ ਇੰਸਾਂ ਨੇ ਸਾਧ-ਸੰਗਤ ਨੂੰ ਮਾਨਵਤਾ ਭਲਾਈ ਕਾਰਜਾਂ ਦੀ ਝੜੀ ਇਸੇ ਤਰ੍ਹਾਂ ਹੀ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਾਧ-ਸੰਗਤ ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਬਚਨਾਂ ’ਤੇ ਫੁੱਲ ਚੜ੍ਹਾਉਦੇ ਹੋਏ ਮਾਨਵਤਾ ਭਲਾਈ ਕੇਂਦਰ ਬਠੋਈ ਕਲਾਂ ਵਿਖੇ ਝੰਡਾ ਚੜਾਇਆ ਗਿਆ ਅਤੇ ਸਮੂਹ ਸਾਧ-ਸੰਗਤ ਵੱਲੋਂ ਸਲੂਟ ਕੀਤਾ ਗਿਆ।

ਇਸ ਤੋਂ ਬਾਅਦ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਅਤੇ ਸਮੂਹ ਸਾਧ-ਸੰਗਤ ਵੱਲੋਂ ਪੌਦਾ ਲਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਸਾਬਕਾ ਸਰਪੰਚ ਰਣਧੀਰ ਸਿੰਘ, ਬਲਾਕ ਪ੍ਰੇਮੀ ਸੇਵਕ ਜਗਰੂਪ ਇੰਸਾਂ, ਨਛੱਤਰ ਇੰਸਾਂ, ਲਖਵੀਰ ਇੰਸਾਂ, ਭਜਨਾ ਬਠੋਈ ਖੁਰਦ, ਅਮਰੀਕ ਇੰਸਾਂ, ਰਣਧੀਰ ਇੰਸਾਂ, ਇੰਸਰ ਇੰਸਾਂ, ਡਾ. ਮਨਜੀਤ ਇੰਸਾਂ, ਪਿਆਰਾ ਇੰਸਾਂ, ਗੁਰਸੇਵਕ ਇੰਸਾਂ, ਰਲਾ ਰਾਮ, ਨਾਜ਼ਰ ਇੰਸਾਂ, ਬਲਜਿੰਦਰ ਇੰਸਾਂ, ਦੀਸ ਪ੍ਰੇਮੀ, ਕਰਮ ਇੰਸਾਂ, ਹਰਮੇਸ ਪ੍ਰੇਮੀ, ਸੁਖਵਿੰਦਰ ਇੰਸਾਂ, ਬੀਰਬਲ ਇੰਸਾਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ, ਪਿੰਡਾਂ ਦੇ ਪ੍ਰੇਮੀ ਸੇਵਕ, ਪਿੰਡਾਂ ਦੇ 15 ਮੈਂਬਰ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ, ਸੁਜਾਨ ਭੈਣਾਂ, ਆਈਟੀ ਵਿੰਗ ਦੇ ਸੇਵਾਦਾਰ ਅਤੇ ਵੱਡੀ ਗਿਣਤੀ ਵਿੱਚ ਸਾਧ-ਸੰਗਤ ਮੌਜ਼ੂਦ ਸੀ।

ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ, ਮੁਆਵਜ਼ੇ ਦੇ ਚੈੱਕ ਸੌਂਪੇ