ਇੱਕ ਵਾਰ ਫਿਰ ਚਿੱਠੀ ਲਿਖ ਕੇ ਪ੍ਰਤਾਪ ਬਾਜਵਾ ਨੇ ਸਾਧੀਆ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਸਰਕਾਰ ‘ਤੇ ਨਿਸ਼ਾਨਾ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਵਿੱਚ 13 ਲੱਖ ਸਕੂਲੀ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਹੀ ਵੰਡਿਆਂ ਨਹੀਂ ਜਾ ਰਿਹਾ ਹੈ, ਜਦੋਂ ਕਿ ਇਸ ਸਬੰਧੀ ਸੁਪਰੀਮ ਕੋਰਟ ਵੱਲੋਂ ਵੀ ਸਖ਼ਤ ਆਦੇਸ਼ ਜਾਰੀ ਕੀਤੇ ਹੋਏ ਹਨ ਫਿਰ ਵੀ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮਿਡ ਡੇ ਮੀਲ ਦੀ ਵੰਡ ਨਹੀਂ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਮੁੜ ਤੋਂ ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਆਪਣੀ ਹੀ ਕਾਂਗਰਸ ਸਰਕਾਰ ਨੂੰ ਘੇਰਦੇ ਨਜ਼ਰ ਆ ਰਹੇ ਹਨ।
ਪ੍ਰਤਾਪ ਬਾਜਵਾ ਵਲੋਂ ਅਮਰਿੰਦਰ ਸਿੰਘ ਦੇ ਨਾਅ ਲਿਖੀ ਚਿੱਠੀ ਜਾਰੀ ਕਰਦੇ ਹੋਏ ਇਹ ਦੋਸ਼ ਲਗਾਏ ਹਨ ਕਿ ਇਸ ਸਮੇਂ ਬੱਚਿਆ ਨੂੰ ਸਾਰਿਆਂ ਤੋਂ ਜਿਆਦਾ ਪੌਸ਼ਟਿਕ ਖਾਣੇ ਦੀ ਲੋੜ ਹੈ ਪਰ ਪੰਜਾਬ ਸਰਕਾਰ ਇਸ ਪਾਸੇ ਧਿਆਨ ਦੇਣ ਦੀ ਥਾਂ ‘ਤੇ ਕੋਈ ਵੀ ਕਾਰਵਾਈ ਨਹੀਂ ਕਰ ਰਹੀਂ ਹੈ। ਪਿਛਲੀ 16 ਅਪ੍ਰੈਲ ਤੋਂ ਬਾਅਦ ਪੰਜਾਬ ਦੇ ਇੱਕ ਵੀ ਵਿਦਿਆਰਥੀ ਨੂੰ ਮਿਡ ਡੇ ਮਿਲ ਤਹਿਤ ਖਾਣਾ ਨਹੀਂ ਦਿੱਤਾ ਗਿਆ ਹੈ, ਜਦੋਂ ਕਿ ਦੇਸ਼ ‘ਚ ਪੱਛਮੀ ਬੰਗਲਾ, ਆਂਧਰਾ ਪ੍ਰਦੇਸ਼, ਕਰਨਾਟਕਾ ਅਤੇ ਜੰਮੂ ਕਸ਼ਮੀਰ ਦੀਆਂ ਸਰਕਾਰਾਂ ਲਗਾਤਾਰ ਮਿਡ ਡੇ ਮੀਲ ਵੰਡ ਕੇ ਬੱਚਿਆ ਨੂੰ ਪੌਸਟਿਕ ਖਾਣਾ ਦਿੱਤਾ ਜਾ ਰਿਹਾ ਹੈ।
ਪ੍ਰਤਾਪ ਬਾਜਵਾ ਨੇ ਕਿਹਾ ਕਿ 23 ਮਾਰਚ ਤੋਂ ਲੈ ਕੇ 15 ਅਪ੍ਰੈਲ ਤੱਕ ਪੰਜਾਬ ਸਰਕਾਰ ਵਲੋਂ ਵੀ ਮਿਡ ਡੇ ਮੀਲ ਰਾਹੀਂ ਵਿਦਿਆਰਥੀਆਂ ਨੂੰ ਖਾਣ ਲਈ ਕੱਚਾ ਸਮਾਨ ਦਿੱਤਾ ਸੀ ਪਰ 15 ਅਪ੍ਰੈਲ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਅੱਗੇ ਜਾਰੀ ਹੀ ਨਹੀਂ ਕੀਤਾ ਹੈ। ਪ੍ਰਤਾਪ ਬਾਜਵਾ ਵੱਲੋਂ ਆਪਣੇ ਇਸ ਪੱਤਰ ਵਿੱਚ ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਦਾ ਵੀ ਜਿਕਰ ਕੀਤਾ ਗਿਆ ਹੈ
ਮਿਡ-ਡੇਅ ਮੀਲ ਮੁਹੱਈਆ ਕਰਵਾਉਣ ਲਈ ਵਚਨਬੱਧ : ਸਿੰਗਲਾ
ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਮਿਡ ਡੇਅ ਮੀਲ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ ਹੈ ਅਤੇ ਵਿਦਿਆਰਥੀਆਂ ਨੂੰ ਮਿਡ ਡੇਅ ਮੀਲ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ