ਕਾਂਗਰਸ ਪਾਰਟੀ ਨੇ ਹੜ੍ਹਾਂ ਦੇ ਮੁਆਵਜ਼ੇ ਲਈ ਪਟਿਆਲਾ ’ਚ ਕੀਤਾ ਰੋਸ ਪ੍ਰਦਰਸ਼ਨ

Congress Party
ਕਾਂਗਰਸ ਪਾਰਟੀ ਨੇ ਹੜ੍ਹਾਂ ਦੇ ਮੁਆਵਜ਼ੇ ਲਈ ਪਟਿਆਲਾ ’ਚ ਕੀਤਾ ਰੋਸ ਪ੍ਰਦਰਸ਼ਨ

ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਲਾਏ ਨਿਸ਼ਾਨੇ (Congress Party)

ਕੈਪਟਨ ਅਮਰਿੰਦਰ ਅਤੇ ਸੁਨੀਲ ਜਾਖੜ ਵੀ ਨਾ ਬਖਸ਼ੇ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕਾਂਗਰਸ ਪਾਰਟੀ ਵੱਲੋਂ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਹੜ੍ਹ ਪੀੜਤਾਂ ਦੇ ਮੁਆਵਜ਼ੇ ਲਈ ਮਾਨ ਸਰਕਾਰ ਖਿਲਾਫ਼  ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸਮੇਤ ਵੱਡੀ ਗਿਣਤੀ ਵਿੱਚ (Congress Party) ਵਿਧਾਇਕ ਅਤੇ ਸਾਬਕਾ ਵਿਧਾਇਕ ਪੁੱਜੇ ਹੋਏ ਸਨ। ਇਸ ਮੌਕੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਮਾਨ ਸਰਕਾਰ ਖਿਲਾਫ਼ ਹਮਲਾ ਬੋਲਦਿਆਂ ਆਖਿਆ ਕਿ ਜੇਕਰ ਜਨਵਰੀ ਮਹੀਨੇ ਵਿੱਚ ਫਲੱਡ ਕੰਟਰੋਲ ਬੋਰਡ ਜਿਸਦੇ ਕਿ ਮੁਖ ਮੰਤਰੀ ਭਗਵੰਤ ਸਿੰਘ ਮਾਨ ਚੇਅਰਮੈਨ ਹਨ ਵੱਲੋਂ ਕਰ ਲਈ ਜਾਂਦੀ ਤਾਂ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਤੋਂ ਬਚਿਆ ਜਾ ਸਕਦਾ ਸੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਉਸ ਸਮੇਂ ਕਰਨਾਟਕਾ ਵਿੱਚ ਮਸਰੂਫ਼ ਸਨ। ਇਸ ਸਰਕਾਰ ਵੱਲੋਂ ਚੋਇਆਂ ਅਤੇ ਨਾਲਿਆਂ ਆਦਿ ਦੀ ਕੋਈ ਸਫ਼ਾਈ ਨਹੀਂ ਕਰਵਾਈ ਗਈ ਅਤੇ ਨਾ ਹੀ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਗਿਆ, ਜਿਸ ਕਾਰਨ ਅੱਜ ਲੋਕਾਂ ਨੂੰ ਕਰੋੜਾਂ ਰੁਪਏ ਦੇ ਆਰਥਿਕ ਘਾਟੇ ਦਾ ਸਾਹਮਣਾ ਕਰਨਾ ਪਿਆ। (Congress Party)

ਕਾਂਗਰਸ ਪਾਰਟੀ ਨੇ ਹੜ੍ਹਾਂ ਦੇ ਮੁਆਵਜ਼ੇ ਲਈ ਪਟਿਆਲਾ ’ਚ ਕੀਤਾ ਰੋਸ ਪ੍ਰਦਰਸ਼ਨ

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਵੱਲੋਂ ਵੱਖ-ਵੱਖ ਸੁਤੰਤਰਤਾ ਸੈਨਾਨੀਆਂ ਦੇ ਘਰ ਜਾ ਕੇ ਕੀਤੀ ਮੁਲਾਕਾਤ

ਰਾਜਾ ਵੜਿੰਗ ਕੈਪਟਨ ਅਮਰਿੰਦਰ ਸਿੰਘ ਅਤੇ ਬੀਜੇਪੀ ਪ੍ਰਧਾਨ ਸੁਨੀਲ ਜਾਖੜ ’ਤੇ ਤਕੜੇ ਹਮਲੇ ਬੋਲੇ ਅਤੇ ਇਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਕਮਜ਼ੋਰ ਕਰਨ ਦਾ ਸਿਹਰਾ ਦਿੱਤਾ। ਇਸ ਮੌਕੇ ਮੰਗ ਕੀਤੀ ਕਿ ਕਿਸਾਨਾਂ ਨੂੰ 50 ਹਜ਼ਾਰ ਪ੍ਰਤੀ ਏਕੜ ਮੁਆਵਜਾ, 50 ਹਜ਼ਾਰ ਪ੍ਰਤੀ ਪਸ਼ੂ, ਢਾਈ ਲੱਖ ਰੁਪਏ ਮਕਾਨ ਲਈ, 2 ਲੱਖ ਰੁਪਏ ਦੁਕਾਨ ਆਦਿ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ| ਇਸ ਮੌਕੇ ਤ੍ਰਿਪਤ ਰਜਿੰਦਰ ਬਾਜਵਾ, ਸਾਧੂ ਸਿੰਘ ਧਰਮਸੋਤ, ਕਾਕਾ ਰਣਬੀਰ ਸਿੰਘ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਹਰਦਿਆਲ ਕੰਬੋਜ, ਕਾਕਾ ਰਜਿੰਦਰ ਸਿੰਘ, ਮੋਹਿਤ ਮਹਿੰਦਰਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।