ਸਰਕਾਰੀ ਆਦਰਿਆਂ ’ਚੋਂ ਨਿੱਜੀਕਰਨ ਨੀਤੀ ਰੱਦ ਕਰ, ਸਿੱਧਾ ਵਿਭਾਗ ’ਚ ਸ਼ਾਮਲ ਕਰਨ ਦੀ ਮੰਗ | Sunam News
(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਡਵੀਜਨ ਸੁਨਾਮ ਦੇ ਆਗੂਆਂ ਵੱਲੋਂ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਊਟ-ਸੋਰਸਿੰਗ ਕਾਮਿਆਂ ਨੂੰ ਪੱਕਾ ਦੀ ਮੰਗ ਨੂੰ ਰੱਖਣ ਸਬੰਧੀ ਮੰਗ ਪੱਤਰ ਦਿੱਤਾ ਗਿਆ। Sunam News
ਜਾਣਕਾਰੀ ਦਿੰਦਿਆਂ ਸਰਕਲ ਪ੍ਰਧਾਨ ਸੁਖਪਾਲ ਸਿੰਘ ਖੰਡੀ, ਡਵੀਜ਼ਨ ਪ੍ਰਧਾਨ ਰਾਜਪਾਲ ਸਿੰਘ, ਸਬ-ਡਵੀਜ਼ਨ ਪ੍ਰਧਾਨ ਕੀਮਤ ਸਿੰਘ ਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਹਲਕਾ ਵਿਧਾਇਕ ਸ੍ਰੀ ਅਮਨ ਅਰੋੜਾ ਤੋਂ ਮੰਗ ਕੀਤੀ ਕਿ ਸਰਕਾਰੀ ਆਦਰਿਆਂ ’ਚੋਂ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰ ਸਮੂਹ ਆਊਟਸੋਰਸਡ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ’ਚ ਸ਼ਾਮਲ ਕਰਨ, ਘੱਟੋ ਘੱਟ ਗੁਜ਼ਾਰੇ ਯੋਗ ਤਨਖਾਹ ਨਿਸ਼ਚਿਤ ਕਰਨ, ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਪਏ ਕਾਮਿਆਂ ਦੇ ਪਰਿਵਾਰਾਂ ਨੂੰ ਪੱਕੀ ਨੌਕਰੀ ਅਤੇ ਪੈਨਸ਼ਨ ਦਾ ਪ੍ਰਬੰਧ ਕਰਨ, ਕਰੰਟ ਲੱਗਣ ਕਾਰਨ ਇਲਾਜ ਦਾ ਵਧੀਆ ਪ੍ਰਬੰਧ ਕਰਨ ਸਮੇਤ ਤਮਾਮ ਮੰਗ ਪੱਤਰ ਦਰਜ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। Sunam News
ਜੇਕਰ ਹੱਲ ਨਾ ਹੋਇਆ ਤਾਂ 10 ਸਤੰਬਰ ਨੂੰ ਸੂਬਾ ਪੱਧਰੀ ਧਰਨਾ ਖਰੜ ਵਿਖੇ ਦਿੱਤਾ ਜਾਵੇਗਾ : ਆਗੂ
ਆਗੂਆਂ ਨੇ ਮੰਗ ਕੀਤੀ ਕਿ ਵਿਧਾਨ-ਸਭਾ ’ਚ ਆਊਟ ਸੋਰਸਿੰਗ ਕਾਮਿਆਂ ਨੂੰ ਸਿੱਧਾ ਵਿਭਾਗ ’ਚ ਸ਼ਾਮਲ ਕਰਨ, ਘੱਟੋ ਘੱਟ ਗੁਜ਼ਾਰੇ ਤਨਖਾਹ 30 ਹਜ਼ਾਰ ਨਿਸ਼ਚਿਤ ਕਰਨ, ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਪਏ ਕਾਮਿਆਂ ਘੱਟੋ ਘੱਟ ਇਕ ਕਰੋੜ ਰੁਪਏ ਰਾਸ਼ੀ ਜਾਰੀ ਕਰਨ ਅਤੇ ਪਰਿਵਾਰਕ ਮੈਂਬਰ ਨੂੰ ਪੱਕੀ ਨੌਕਰੀ ਦਾ ਪ੍ਰਬੰਧ ਕਰਨ, ਹਾਦਸਾ ਹੋਣ ਉੱਤੇ ਵਧੀਆ ਇਲਾਜ ਦਾ ਪ੍ਰਬੰਧ ਕਰਨ ਦੀ ਮੰਗ ਨੂੰ ਵਿਧਾਨ ਸਭਾ ਵਿੱਚ ਉਠਾ ਕੇ ਨਵੇਂ ਕਾਨੂੰਨ ਬਣਾਉਣ ਦੀ ਗੱਲ ਰੱਖਣ ਤਾਂ ਜੋ ਠੇਕਾ ਕਾਮੇ ਪੱਕੇ ਹੋ ਸਕਣ।
ਮੰਤਰੀ ਵੱਲੋਂ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਜਥੇਬੰਦੀ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ 6 ਸਤੰਬਰ ਤੱਕ ਵਿੱਤ ਮੰਤਰੀ, ਤੇ ਬਿਜਲੀ ਮੰਤਰੀ ਅਤੇ ਕਿਰਤ ਮੰਤਰੀ ਪੰਜਾਬ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਹੱਲ ਤੁਰੰਤ ਨਹੀਂ ਕਰਦੇ ਤਾਂ 10 ਸਤੰਬਰ ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਧਰਨਾ ਖਰੜ ਵਿਖੇ ਦਿੱਤਾ ਜਾਵੇਗਾ।