ਅਰੋੜਵੰਸ ਭਾਈਚਾਰੇ ਵੱਲੋਂ ਸਮਾਜ ਭਲਾਈ ’ਚ ਪਾਇਆ ਜਾ ਰਿਹਾ ਯੋਗਦਾਨ ਸ਼ਲਾਘਾਯੋਗ : ਅਮਨ ਅਰੋੜਾ

Sunam railway station

ਲੋਕ ਸੰਪਰਕ ਮੰਤਰੀ ਨੇ ਫਾਜ਼ਿਲਕਾ ਵਿਖੇ ਕੀਤਾ ਸ੍ਰੀ ਅਰੂਟ ਜੀ ਮਹਾਰਾਜ ਦੀ ਮੂਰਤੀ ਦਾ ਉਦਘਾਟਨ

(ਰਜਨੀਸ਼ ਰਵੀ) ਫਾਜਿ਼ਲਕਾ। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਦੇ ਮੰਤਰੀ ਸ੍ਰੀ ਅਮਨ ਅਰੋੜਾ ਵਲੋ ਐਤਵਾਰ ਨੂੰ ਜਿਲ੍ਹਾ ਦਾ ਦੌਰਾ ਕਰਦਿਆ ਫਾਜ਼ਿਲਕਾ ਵਿਖੇ ਸ੍ਰੀ ਅਰੂਟ ਜੀ ਮਹਾਰਾਜ ਦੀ ਮੂਰਤੀ ਦਾ ਉਦਘਾਟਨ ਕੀਤਾ। ਇਹ ਮੂਰਤੀ ਐਮਸੀ ਕਲੌਨੀ ਦੇ ਅਰੋੜਵੰਸ਼ ਪਾਰਕ ਵਿਚ ਸਵ: ਸ੍ਰੀਮਤੀ ਜ਼ੈਦੇਵੀ ਅਤੇ ਸਵ: ਸ੍ਰੀ ਗੋਕਲ ਚੰਦ ਵਧਵਾ ਤੇ ਸਵ: ਸ੍ਰੀ ਅਸ਼ਵਨੀ ਵਧਵਾ ਦੀ ਯਾਦ ਵਿਚ ਸ੍ਰੀ ਅਰੋੜਵੰਸ ਵੇਲਫੇਅਰ ਸੁਸਾਇਟੀ ਵੱਲੋਂ ਸਥਾਪਿਤ ਕੀਤੀ ਗਈ ਹੈ।

ਅਰੋੜਵੰਸੀਆਂ ਨੇ ਆਪਣੀ ਕਾਬਲੀਅਤ ਨਾਲ ਸਮਾਜ ਵਿਚ ਅਹਿਮ ਭੂਮਿਕਾ ਨਿਭਾਈ

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਖਿਆ ਕਿ ਸਾਡੀ ਅਮੀਰ ਵਿਰਾਸਤ ਹੈ ਅਤੇ ਅਰੋੜਵੰਸੀਆਂ ਨੇ ਆਪਣੀ ਕਾਬਲੀਅਤ ਨਾਲ ਸਮਾਜ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਕਿਹਾ ਕਿ ਸਾਡਾ ਇਤਿਹਾਸ ਗੌਰਵਸ਼ਾਲੀ ਹੈ ਅਤੇ ਨਵੀਂ ਪੀੜ੍ਹੀ ਨੂੰ ਇਤਿਹਾਸ ਤੋਂ ਜਾਣੂ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਅਰੋੜਵੰਸ ਭਾਈਚਾਰੇ ਵੱਲੋਂ ਟੈਕਸ ਦੇ ਰੂਪ ਵਿਚ ਸਰਕਾਰੀ ਖਜਾਨੇ ਵਿਚ ਪਾਏ ਯੋਗਦਾਨ ਲਈ ਵੀ ਭਾਈਚਾਰੇ ਦੀ ਸਲਾਘਾ ਕੀਤੀ।

Arorvansh Community

ਉਨ੍ਹਾਂ ਨੇ ਫਾਜਿ਼ਲਕਾ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਹਰ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਤੋਂ ਪਹਿਲਾਂ ਹਲਕਾ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੋਂ ਇਲਾਵਾ ਪੀਐਚਡੀ ਚੈਂਬਰ ਆਫ ਕਾਮਰਸ ਪੰਜਾਬ ਦੇ ਪ੍ਰਧਾਨ ਸ੍ਰੀ ਕਰਨ ਗਿਲਹੋਤਰਾ, ਸਾਬਕਾ ਵਿਧਾਇਕ ਸ੍ਰੀ ਅਰੁਣ ਨਾਰੰਗ, ਅਰੋੜਵੰਸ ਸਭਾ ਦੇ ਪੰਜਾਬ ਪ੍ਰਧਾਨ ਸ੍ਰੀ ਅਸਵਨੀ ਕੁਮਾਰ ਗਾਂਧੀ, ਅਰੋੜਵੰਸ ਵੇਲਫੇਅਰ ਸੁਸਾਇਟੀ ਫਾਜਿ਼ਲਕਾ ਦੇ ਪ੍ਰਧਾਨ ਸ੍ਰੀ ਬਾਬੂ ਲਾਲ, ਸ੍ਰੀ ਅਰੁਣ ਵਧਵਾ ਨੇ ਵੀ ਸੰਬੋਧਨ ਕੀਤਾ ਜਦੋਂਕਿ ਇਸ ਮੌਕੇ ਸ਼ਹੀਦਾਂ ਦੀ ਸਮਾਧੀ ਕਮੇਟੀ ਦੇ ਪ੍ਰਧਾਨ ਸ੍ਰੀ ਸੰਦੀਪ ਗਿਲਹੋਤਰਾ ਵੀ ਵਿਸੇਸ਼ ਤੌਰ ਤੇ ਹਾਜਰ ਰਹੇ। ਇਸ ਮੌਕੇ ਜਿ਼ਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਸੁਨੀਲ ਸਚਦੇਵਾ, ਏਡੀਸੀ ਡਾ: ਮਨਦੀਪ ਕੌਰ, ਐਸਐਸਪੀ ਅਵਨੀਤ ਕੌਰ ਸਿੱਧੂ, ਐਸਡੀਐਮ ਸ੍ਰੀ ਨਿਕਾਸ ਖੀਂਚੜ, ਐਡਵੋਕੇਟ ਸ੍ਰੀ ਇੰਦਰਜੀਤ ਸਿੰਘ ਬਜਾਜ ਅਤੇ ਸ੍ਰੀ ਅਰੋੜਵੰਸ ਵੇਲਫੇਅਰ ਸੁਸਾਇਟੀ ਦੇ ਅਹੁਦੇਦਾਰ ਅਤੇ ਸ਼ਹਿਰ ਵਾਸੀ ਹਾਜ਼ਰ ਸਨ।

ਇਸ ਤੋਂ ਪਹਿਲਾਂ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਪਣੇ ਪਰਿਵਾਰ ਸਮੇਤ ਸ੍ਰੀ ਗੁਰਦੁਆਰਾ ਗਿਆਨੀ ਗੁਰਬਖ਼ਸ ਸਿੰਘ ਫਾਜਿ਼ਲਕਾ ਵਿਖੇ ਪਹੁੰਚ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਤੋਂ ਇਲਾਵਾ ਸ੍ਰੀ ਸੰਦੀਪ ਗਿਲਹੋਤਰਾ, ਸ੍ਰੀ ਕਰਨ ਗਿਲਹੋਤਰਾ ਵੀ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।