ਦੇਸ਼ ਨੂੰ ਮਿਲੇ ਦੋ ਨਵੇਂ ਚੋਣ ਕਮਿਸ਼ਨਰ, ਨੋਟੀਫਿਕੇਸ਼ਨ ਜਾਰੀ

Election Commissioners

ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

  • ਸਾਹਿਕਾਰਤਾ ਵਿਭਾਗ ਦੇ ਸਾਬਕਾ ਸਕੱਤਰ ਹਨ ਗਿਆਨੇਸ਼
  • ਡਾ. ਸੁਖਬੀਰ ਸਿੰਘ ਸੰਧੂ ਪੰਜਾਬ ਨਾਲ ਹਨ ਸੰਬੰਧਿਤ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੀਐਮ ਮੋਦੀ ਦੀ ਅਗਵਾਈ ਵਾਲੀ ਕਮੇਟੀ ਨੇ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਨੂੰ ਨਵੇਂ ਚੋਣ ਕਮਿਸ਼ਨਰ ਵਜੋਂ ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਕੀਤਾ ਹੈ। Election Commissioners

Election Commissioners

ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਦੌਰਾਨ 13 ਸੀਟਾਂ ਤੇ ਵੱਡੀ ਜਿੱਤ ਪ੍ਰਾਪਤ ਕਰੇਗੀ : ਬਲਜਿੰਦਰ ਕੌਰ

ਉੱਤਰਾਖੰਡ ਤੋਂ ਸੇਵਾ ਮੁਕਤ ਮੁੱਖ ਸਕੱਤਰ ਡਾ. ਸੁਖਬੀਰ ਸਿੰਘ ਸੰਧੂ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ। ਸੁਖਬੀਰ ਉੱਤਰਾਖੰਡ ਦੇ ਮੁੱਖ ਸਕੱਤਰ ਅਤੇ NHAI ਦੇ ਚੇਅਰਮੈਨ ਰਹਿ ਚੁੱਕੇ ਹਨ। ਦੱਸ ਦੇਈਏ ਕਿ ਸੇਵਾ ਮੁਕਤ ਆਈਏਐਸ ਅਧਿਕਾਰੀ ਡਾ: ਸੁਖਬੀਰ ਸਿੰਘ ਸੰਧੂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਦੇ ਸਾਬਕਾ ਵਿਦਿਆਰਥੀ ਹਨ। ਡਾ: ਸੰਧੂ ਨੇ ਸਰਕਾਰੀ ਮੈਡੀਕਲ ਕਾਲਜ ਤੋਂ ਐਮਬੀਬੀਐਸ ਅਤੇ ਜੀਐਨਡੀਯੂ ਤੋਂ ਇਤਿਹਾਸ ਵਿੱਚ ਮਾਸਟਰ ਡਿਗਰੀ ਕੀਤੀ। ਉਹ ਲਾਅ ਗ੍ਰੈਜੂਏਟ ਵੀ ਹਨ।

ਇਸ ਦੇ ਨਾਲ ਹੀ ਗਿਆਨੇਸ਼ ਕੁਮਾਰ ਕੇਰਲ ਕੇਡਰ ਦੇ 1988 ਬੈਚ ਦੇ ਆਈਏਐਸ ਅਧਿਕਾਰੀ ਹਨ ਅਤੇ ਗ੍ਰਹਿ ਮੰਤਰਾਲੇ ਵਿੱਚ ਤਾਇਨਾਤ ਹਨ। ਸਹਿਕਾਰਤਾ ਮੰਤਰਾਲੇ ਵਿੱਚ ਸਕੱਤਰ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਹਨ। Election Commissioners

LEAVE A REPLY

Please enter your comment!
Please enter your name here