ਕਿਹਾ, 45 ਸਾਲਾਂ ‘ਚ ਸਭ ਤੋਂ ਜ਼ਿਆਦਾ ਬੇਰੁਜ਼ਗਾਰੀ
ਨਵੀਂ ਦਿੱਲੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਨੂੰ ਬਰਬਾਦ ਕਰ ਦਿੱਤਾ ਹੈ ਤੇ ਉਸਦੀ ਗਲਤ ਨੀਤੀਆਂ ਕਾਰਨ ਅਸੀਂ ਹਰ ਮੋਰਚੇ ‘ਤੇ ਕਮਜ਼ੋਰ ਸਾਬਤ ਹੋ ਰਹੇ ਹਨ।
ਗਾਂਧੀ ਨੇ ਬੁੱਧਵਾਰ ਨੂੰ ਟਵੀਟ ਕਰਕੇ ਕਿਹਾ, ”ਦੇਸ਼ ਅੱਜ ਮੋਦੀ ਨਿਰਮਿਤ ਤਬਾਹੀ ਦੀ ਲਪੇਟ ‘ਚ ਹੈ। ਦੇਸ਼ ‘ਚ ਅੱਜ ਜੀਡੀਪੀ -23.9 ਫੀਸਦੀ ਦੀ ਇਤਿਹਾਸਕ ਗਿਰਾਵਟ ਹੈ। ਅੱਜ 45 ਸਾਲਾਂ ‘ਚ ਸਭ ਤੋਂ ਜ਼ਿਆਦਾ ਬੇਰੁਜ਼ਗਾਰੀ ਹੈ। 12 ਕਰੋੜ ਨੌਕਰੀਆਂ ਚਲੀਆਂ ਗਈਆਂ ਹਨ। ਸੂਬਿਆਂ ਨੂੰ ਉਨ੍ਹਾਂ ਦੇ ਹਿੱਸੇ ਦੇ ਜੀਐਸਟੀ ਬਕਾਇਆ ਨਹੀਂ ਦਿੱਤਾ ਜਾ ਰਿਹਾ ਹੈ।” ਉਨ੍ਹਾਂ ਤਾਜ਼ਾ ਘਟਨਾਵਾਂ ਸਬੰਧੀ ਵੀ ਸਰਕਾਰ ‘ਤੇ ਹਮਲਾ ਕੀਤਾ ਤੇ ਕਿਹਾ, ”ਸਾਡੇ ਇੱਥੇ ਅੱਜ ਦੁਨੀਆ ‘ਚ ਸਭ ਤੋਂ ਜ਼ਿਆਦਾ ਲੋਕ ਕੋਰੋਨਾ ਪੀੜਤ ਹੋ ਰਹੇ ਹਨ ਤੇ ਸਭ ਤੋਂ ਜ਼ਿਆਦਾ ਲੋਕ ਮਰ ਰਹੇ ਹਨ। ਸਾਡੀ ਸਰਹੱਦ ‘ਤੇ ਬਾਹਰੀਆਂ ਤਾਕਤਾਂ ਹਮਲਾਵਰ ਬਣੀਆਂ ਹੋਈਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.