ਮੁੱਖ ਮੰਤਰੀ ਸਮੇਤ 32 ਹੋਰ ਮੁਲਜ਼ਮ ਬਰੀ
ਲੁਧਿਆਣਾ। ਬਹੁ-ਚਰਚਿਤ ਸਿਟੀ ਸੈਂਟਰ ਘੋਟਾਲਾ ਮਾਮਲੇ ‘ਚ 13 ਸਾਲਾਂ ਬਾਅਦ ਆਖਰਕਾਰ ਜ਼ਿਲਾ ਸੈਸ਼ਨ ਅਦਾਲਤ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ 32 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਇਸ ਕੇਸ ਦੀ ਸੁਣਵਾਈ ਲਈ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਅਦਾਲਤ ਪੁੱਜੇ ਹੋਏ ਸਨ। ਉਨ੍ਹਾਂ ਦੇ ਅਦਾਲਤ ਪੁੱਜਣ ਤੋਂ ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਨੇੜੇ-ਤੇੜੇ ਭਾਰੀ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ ਅਤੇ ਕਿਸੇ ਵੀ ਵਿਅਕਤੀ ਨੂੰ ਪੂਰੀ ਜਾਂਚ ਤੋਂ ਬਾਅਦ ਹੀ ਅਦਾਲਤ ਕੰਪਲੈਕਸ ‘ਚ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਸੀ। ਲੁਧਿਆਣਾ ‘ਚ ਸਿਟੀ ਸੈਂਟਰ ਪ੍ਰਾਜੈਕਟ ਬਣਾਉਣ ਦੀ ਯੋਜਨਾ 1979 ‘ਚ ਬਣਾਈ ਗਈ ਸੀ। Captain
ਇਸ ਲਈ 26.44 ਏਕੜ ਭੂਮੀ ਰਾਖਵੀਂ ਰੱਖੀ ਗਈ ਸੀ ਪਰ ਇਹ ਪ੍ਰਾਜੈਕਟ ਕਈ ਸਾਲ ਲਟਕਣ ਤੋਂ ਬਾਅਦ 2005 ‘ਚ ਪ੍ਰਾਈਵੇਟ ਪਬਲਿਕ ਪਾਰਟਨਰਸ਼ਿਪ ਦੇ ਤਹਿਤ ਤਿਆਰ ਕਰਨ ਦਾ ਫੈਸਲਾ ਲਿਆ ਗਿਆ। ਇਸ ਸਿਟੀ ਸੈਂਟਰ ‘ਚ ਮਲਟੀ ਪਲੈਕਸ, ਮਾਡਰਨ ਸ਼ਾਪਿੰਗ ਮਾਲ, ਸੁਪਰ ਮਾਰਕਿਟ, ਦਫਤਰ, ਟਰੇਡ ਸੈਂਟਰ, ਫੂਡ ਪਲਾਜ਼ਾ, ਸਿਟੀ ਮਿਊਜ਼ੀਅਮ, ਆਈ. ਟੀ. ਸੈਂਟਰ, ਹੈਲਥ ਸੈਂਟਰ, ਬੈਂਕ, ਰੇਸਤਰਾਂ ਅਤੇ ਐੱਸ. ਸੀ. ਓ. ਬਣਾਏ ਜਾਣੇ ਸਨ। ਇਸ ‘ਚ 2300 ਕਾਰਾਂ ਦੀ ਪਾਰਕਿੰਗ ਦੀ ਵਿਵਸਥਾ ਵੀ ਕੀਤੀ ਜਾਣੀ ਸੀ। ਜਿਵੇਂ-ਤਿਵੇਂ ਕਰਕੇ ਸਿਟੀ ਸੈਂਟਰ ਦਾ ਨਿਰਮਾਣ ਕਾਰਜ ਸ਼ੁਰੂ ਹੋਇਆ ਪਰ ਵਿਵਾਦਾਂ ਦੇ ਚੱਲਦਿਆਂ ਰੁਕ ਵੀ ਗਿਆ। 13 ਸਾਲਾਂ ਬਾਅਦ ਇਸ ਪ੍ਰਾਜੈਕਟ ਤਹਿਤ ਹੋਇਆ ਨਿਰਮਾਣ ਹੁਣ ਖੰਡਰ ਦਾ ਰੂਪ ਧਾਰ ਚੁੱਕਾ ਹੈ। Captain
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।