(ਜਸਵੀਰ ਸਿੰਘ ਗਹਿਲ) ਲੁਧਿਆਣਾ। ਸਥਾਨਕ ਅਦਾਲਤ ਵੱਲੋਂ ਚੈੱਕ ਬਾਊਂਸ ਮਾਮਲੇ ਵਿੱਚ ਇੱਕ ਕਾਰੋਬਾਰੀ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਇਹ ਕਾਰਵਾਈ ਅਦਾਲਤ ’ਚ ਚੱਲ ਰਹੇ ਇੱਕ ਕੇਸ ਦੀ ਸੁਣਵਾਈ ਦੌਰਾਨ ਪੇਸ਼ ਨਾ ਹੋਣ ’ਤੇ ਅਮਲ ’ਚ ਲਿਆਂਦੀ ਗਈ ਹੈ। ਥਾਣਾ ਡਵੀਜਨ ਨੰਬਰ 6 ਏਐੱਸਆਈ ਪਰਮਿੰਦਰ ਸਿੰਘ ਨੇ ਦੱਸਿਆ ਕਿ ਸਥਾਨਕ ਅਦਾਲਤ ਵੱਲੋਂ ਮੌਸੂਲ ਹੋਣ ’ਤੇ ਮੁਲਜ਼ਮ ਵਿਨੇ ਸੂਦ ਖਿਲਾਫ ਕੇਸ ਦਰਜ ਕੀਤਾ ਗਿਆ ਹੈ। (Check Bounce Case)
ਇਹ ਵੀ ਪੜ੍ਹੋ : ਕਿਸਾਨ ਦੀ ਦਿਮਾਗੀ ਦੌਰਾ ਪੈਣ ਨਾਲ ਮੌਤ
ਪੁਲਿਸ ਮੁਤਾਬਕ ਮੁਲਜ਼ਮ ਖਿਲਾਫ 138 ਐੱਨਆਈਏ ਐਕਟ ਦਾ ਮਾਮਲਾ ਚੱਲ ਰਿਹਾ ਸੀ, ਜਿਸ ’ਚ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਜਿਸ ਕਰਕੇ ਅਦਾਲਤ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ ਅਤੇ ਪੁਲਿਸ ਨੇ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਮੁਲਜ਼ਮ ਖਿਲਾਫ 174 ਏ ਆਈਪੀਸੀ ਤਹਿਤ ਮਾਮਲਾ ਦਰਜ਼ ਕਰ ਲਿਆ ਹੈ।