ਦਿੱਲੀ ਆਬਕਾਰੀ ਨੀਤੀ ਮਾਮਲਾ : ਕੋਰਟ ਨੇ ਸਿਸੋਦੀਆ ਦੀ ਹਿਰਾਸਤ ਵਧਾਈ

Manish Sisodia
ਮਨੀਸ਼ ਸਿਸੋਦੀਆ ਨੂੰ ਮਿਲੀ ਵੱਡੀ ਰਾਹਤ

ਨਵੀਂ ਦਿੱਲੀ (ਏਜੰਸੀ)। ਦਿੱਲੀ ਦੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ’ਚ ਗਿ੍ਰਫ਼ਤਾਰ ‘ਆਪ’ ਨੇਤਾ ਮਨੀਸ਼ ਸਿਸੋਦੀਆ (Manish Sisodia) ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਸ਼ੁੱਕਰਵਾਰ ਨੂੰ ਇੱਥੋਂ ਦੀ ਇੱਕ ਅਦਾਲਤ ਨੇ 5 ਦਿਨਾਂ ਲਈ ਵਧਾ ਦਿੱਤੀ ਹੈ। ਸਿਸੋਦੀਆ ਨੂੰ ਵਿਸ਼ੇਸ਼ ਜੱਜ ਐੱਮਕੇ ਨਾਗਪਾਲ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਨ੍ਹਾਂ ਨੇ ਉਨ੍ਹਾਂ ਦੀ ਹਿਰਾਸਤ 22 ਮਾਰਚ ਤੱਕ ਵਧਾ ਦਿੱਤੀ। ਈਡੀ ਨੇ ਸਿਸੋਦੀਆ ਦੀ ਹਿਰਾਸਤ 7 ਦਿਨਾਂ ਲਈ ਵਧਾਉਣ ਦੀ ਮੰਗ ਕੀਤੀ ਸੀ।

ਰਾਊਜ ਐਵੇਨਿਊ ਕੋਰਟ ਕੰਪਲੈਕਸ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਭਾਰੀ ਇੰਤਜ਼ਾਮ ਕੀਤੇ ਗਏ ਸਨ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਦਾਲਤ ਨੂੰ ਦੱਸਿਆ ਕਿ ਸਿਸੋਦੀਆ (Manish Sisodia) ਦੀ ਹਿਰਾਸਤ ਦੌਰਾਨ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਈ ਸੀ ਅਤੇ ਉਨ੍ਹਾਂ ਦਾ ਹੋਰ ਮੁਲਜ਼ਮਾਂ ਨਾਲ ਆਹਮਣਾ-ਸਾਹਮਣਾ ਕਰਵਾਇਆ ਜਾਣਾ ਸੀ। ਇਨ੍ਹਾਂ ’ਚ ਸਾਬਕਾ ਆਬਕਾਰੀ ਕਮਿਸ਼ਨਰ ਰਾਹੁਲ ਸਿੰਘ, ਦਿਨੇਸ਼ ਅਰੋੜਾ ਅਤੇ ਅਮਿਤ ਅਰੋੜਾ ਸ਼ਾਮਲ ਸਨ।

ਈਡੀ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਦਾ ਉਨ੍ਹਾਂ ਦੇ ਸਾਬਕਾ ਸਕੱਤਰ ਸੀ ਅਰਵਿੰਦਰ ਨਾਲ ਵੀ ਆਹਮਣਾ ਸਾਹਮਣਾ ਕਰਵਾਇਆ ਜਾਣਾ ਸੀ। ਸੀ ਅਰਵਿੰਦ ਇਸ ਮਾਮਲੇ ’ਚ ਮੁਲਜ਼ਮ ਹਨ। ਈਡੀ ਨੇ ਸਿਸੋਦੀਆ ਨੂੰ 9 ਮਾਰਚ ਨੂੰ ਤਿਹਾੜ ਜੇਲ੍ਹ ’ਚ ਗਿ੍ਰਫ਼ਤਾਰ ਕੀਤਾ ਸੀ, ਜਿੱਥੇ ਉਨ੍ਹਾਂ ਨੂੰ 2021-22 ਲਈ ਹੁਣ ਰੱਦ ਕੀਤੀ ਜਾ ਚੁੱਕੀ ਦਿੱਲੀ ਆਬਕਾਰੀ ਨੀਤੀ ਦੇ ਨਿਰਮਾਣ ਅਤੇ ਲਾਗੂ ਕਰਨ ’ਚ ਭਿ੍ਰਸ਼ਟਾਚਾਰ ਦੇ ਕੇਂਦਰੀ ਜਾਂਚ ਬਿਊਰੋ ਮਾਮਲੇ ਦੇ ਸਬੰਧ ’ਚ ਰੱਖਿਆ ਗਿਆ ਸੀ। ਸੀਬੀਆਈ ਨੇ ਸਿਸੋਦੀਆ ਨੂੰ 26 ਫਰਵਰੀ ਨੂੰ ਗਿ੍ਰਫ਼ਤਾਰ ਕੀਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।