ਸਾਡੇ ਨਾਲ ਸ਼ਾਮਲ

Follow us

18.2 C
Chandigarh
Wednesday, February 18, 2026
More
    Home Breaking News ਕੋਰਟ ਨੇ ਮੁੱਖ ...

    ਕੋਰਟ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ 6 ਦਿਨ ਦੇ ਰਿਮਾਂਡ ‘ਤੇ ਭੇਜਿਆ

    Arvind Kejriwal

    ਨਵੀਂ ਦਿੱਲੀ। ਦਿੱਲੀ ਦੇ ਸ਼ਰਾਬ ਨੀਤੀ ਮਾਮਲੇ ‘ਚ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ 6 ਦਿਨ ਦੇ ED ਰਿਮਾਂਡ ‘ਤੇ ਭੇਜ ਦਿੱਤਾ ਹੈ। ਈਡੀ ਨੇ 10 ਦਿਨ ਦਾ ਰਿਮਾਂਡ ਮੰਗਿਆ ਸੀ। ਇਸ ਤੋਂ ਪਹਿਲਾਂ 3 ਘੰਟੇ ਦੀ ਸੁਣਵਾਈ ਤੋਂ ਬਾਅਦ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਰਾਉਸ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਗਿਆ। ਸੁਣਵਾਈ ਦੁਪਹਿਰ 2.15 ਵਜੇ ਸ਼ੁਰੂ ਹੋਈ ਅਤੇ ਸ਼ਾਮ 5.15 ਵਜੇ ਤੱਕ ਚੱਲਦੀ ਰਹੀ। ਇਸ ਤੋਂ ਬਾਅਦ ਕੁਝ ਸਮੇਂ ਬਾਅਦ ਸੁਣਵਾਈ ਮੁਡ਼ ਸ਼ੁਰੂ ਹੋਈ ਅਤੇ ਕੋਰਟ ਨੇ ਕੇਜਰੀਵਾਲ ਨੂੰ 6 ਦਿਨ ਦੇ ED ਰਿਮਾਂਡ ‘ਤੇ ਭੇਜ ਦਿੱਤਾ।

    ਈਡੀ ਨੇ ਕਿਹਾ ਕਿ ਦਿੱਲੀ ਸ਼ਰਾਬ ਨੀਤੀ ਬਣਾਉਣ ਵਿੱਚ ਕੇਜਰੀਵਾਲ ਸਿੱਧੇ ਤੌਰ ‘ਤੇ ਸ਼ਾਮਲ ਸੀ। ਦੋ ਵਾਰ ਕੈਸ਼ ਟਰਾਂਸਫਰ ਕੀਤਾ ਗਿਆ। ਪਹਿਲਾਂ 10 ਕਰੋੜ ਅਤੇ ਫਿਰ 15 ਕਰੋੜ ਰੁਪਏ ਦਿੱਤੇ ਗਏ। ਕੇਜਰੀਵਾਲ ਪੰਜਾਬ ਅਤੇ ਗੋਆ ਚੋਣਾਂ ਲਈ ਫੰਡ ਚਾਹੁੰਦੇ ਸਨ। ਗੋਆ ਚੋਣਾਂ ‘ਚ 45 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ ਸੀ। Kejriwal News

    ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ‘ਆਪ’ ਵਰਕਰਾਂ ਦਾ ਪ੍ਰਦਰਸ਼ਨ

    ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ‘ਆਪ’ ਵਰਕਰਾਂ ਨੇ ਦਿੱਲੀ ਦੇ ਆਈਟੀਓ ‘ਚ ਪ੍ਰਦਰਸ਼ਨ ਕੀਤਾ। ਦਿੱਲੀ ਸਰਕਾਰ ਦੇ ਦੋ ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਜਰੀਵਾਲ ਦੇ ਪਰਿਵਾਰ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਸੀਐਮ ਕੇਜਰੀਵਾਲ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਮਿਲ ਸਕਦੇ ਹਨ। Arvind Kejriwal

    LEAVE A REPLY

    Please enter your comment!
    Please enter your name here