ਅਦਾਲਤ ਨੇ ਸਾਬਕਾ ਵਿਧਾਇਕ ਬੈਂਸ ਨੂੰ ਭੇਜਿਆ ਦੋ ਦਿਨਾਂ ਦੇ ਰਿਮਾਂਡ ‘ਤੇ
(ਸੱਚ ਕਹੂੰ ਨਿਊਜ਼) ਲੁਧਿਆਣਾ। ਦੁਰਾਚਾਰ ਮਾਮਲੇ ’ਚ ਫਸੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਅਦਾਲਤ ਨੇ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ ਤੇ ਉਸਦੇ ਬਾਕੀ ਚਾਰ ਸਾਥੀਆਂ ਨੂੰ 14 ਦਿਨਾਂ ਲਈ ਜਿਊਡੀਸ਼ੀਅਲ ਰਿਮਾਂਡ ’ਤੇ ਜੇਲ੍ਹ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੇ 11 ਜਲਾਈ ਨੂੰ ਆਪਣੇ ਚਾਰ ਸਾਥੀਆਂ ਸਮੇਤ ਅਦਾਲਤ ’ਚ ਸਿਰੰਡਰ ਕੀਤਾ ਸੀ। ਇਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦਾ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਸੀ। ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਅਦਾਲਤ ’ਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਨੂੰ ਹੁਣ ਦੂਜੀ ਵਾਰ ਬੈਂਸ ਦਾ ਰਿਮਾਂਡ 2 ਦਿਨ ਦਾ ਹੋਰ ਦੇ ਦਿੱਤਾ ਹੈ।
ਹਾਲੇ ਹੋਰ ਵਧਣਗੀਆਂ ਸਿਮਰਜੀਤ ਬੈਂਸ ਦੀ ਮੁਸ਼ਕਲਾਂ
ਦੱਸਣਯੋਗ ਹੈ ਕਿ ਬੈਂਸ ’ਤੇ ਇੱਕ ਹੋਰ ਮਾਮਲੇ ਦੀ ਕਾਰਵਾਈ ਲਈ ਤਿਆਰੀ ਕੀਤੀ ਜਾ ਰਹੀ ਹੈ। ਹੁਣ ਬੈਂਸ ’ਤੇ ਕਾਨੂੰਨ ਦਾ ਸਿਕੰਜ਼ਾ ਹੋਰ ਕੱਸਿਆ ਜਾਵੇਗਾ। ਬੈਂਸ ਨੂੰ ਵੇਰਕਾ ਮਿਲਕ ਪਲਾਂਟ ਦੇ ਪ੍ਰਬੰਧਕਾਂ ਵੱਲੋਂ 2018 ’ਚ ਥਾਣਾ ਸਰਾਭਾ ਨਗਰ ’ਚ ਬੈਂਸ ਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਇਸ ’ਚ ਦੋਸ਼ ਸੀ ਕਿ ਬੈਂਸ ਗੈਰ ਕਾਨੂੰਨੀ ਤੌਰ ’ਤੇ ਮਿਲਕ ਪਲਾਂਟ ’ਚ ਦਾਖਲ ਹੋਏ ਸਨ। ਸਿਮਰਜੀਤ ਬੈਂਸ ਨੇ ਇਸ ਮਾਮਲੇ ਦੀ ਅਣਦੇਖੀ ਕਰ ਦਿੱਤੀ ਸੀ । ਉਨ੍ਹਾਂ ਨੂੰ ਵਾਰ ਵਾਰ ਸੰਮਨ ਭੇਜੇ ਗਏ ਸਨ ਤੇ ਅਦਾਲਤ ’ਚ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ ਜਿਸ ਤੋਂ ਬਾਅਦ ਅਦਾਲਤ ਨੇ ਬੈਂਸ ਤੇ ਉਨ੍ਹਾਂ ਦੇ ਸਾਥੀਆਂ ਨੂੰ ਇਸ ਮਾਮਲੇ ’ਚ ਭਗੌੜਾ ਕਰਾਰ ਦੇ ਦਿੱਤਾ ਸੀ।
ਸਿਮਰਜੀਤ ਸਿੰਘ ਬੈਂਸ ਨੂੰ ਦਿੱਤਾ ਸੀ ਭਗੌੜਾ ਕਰਾਰ
ਇਸ ਤੋਂ ਪਹਿਲਾਂ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਅਤੇ ਜਬਰ-ਜਨਾਹ ਦੇ ਮਾਮਲੇ ’ਚ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ (MLA Simarjit Bains ) ਨੇ ਭਗੌੜਾ ਕਰਾਰ ਦਿੱਤਾ ਹੈ। ਇਸ ਸਬੰਧੀ ਸ਼ਹਿਰ ਦੇ ਵੱਖ-ਵੱਖ ਥਾਵਾਂ ਦੇ ਉਨ੍ਹਾਂ ਦੇ ਪੋਸਟਰ ਲਾਏ ਗਏ ਹਨ। ਸਿਮਰਜੀਤ ਤੋਂ ਬੈਂਸ ਤੋਂ ਇਲਾਵਾ ਸੱਤ ਜਣਿਆਂ ਦੇ ਨਾਂਅ ਵੀ ਇਨ੍ਹਾਂ ਪੋਸਟਰਾਂ ’ਚ ਦਿੱਤੇ ਗਏ ਹਨ। ਇਨ੍ਹਾਂ ਸਾਰਿਆਂ ਦੀ ਪੁਲਿਸ ਨੂੰ ਤਲਾਸ਼ ਹੈ। ਪੁਲਿਸ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (MLA Simarjit Bains), ਕਰਮਜੀਤ ਸਿੰਘ ਬੈਂਸ, ਪਰਮਜੀਤ ਸਿੰਘ ਬੈਂਸ, ਪ੍ਰਦੀਪ ਕੁਮਾਰ ਉਰਫ਼ ਗੋਗੀ ਸ਼ਰਮਾ, ਸੁਖਚੈਨ ਸਿੰਘ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਉਰਫ਼ ਬੱਬੀ ਦੇ ਪੋਸਟਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਲਗਾ ਦਿੱਤੇ ਹਨ। ਮੁਲਜ਼ਮਾਂ ਨੂੰ ਫੜਨ ਲਈ ਪੋਸਟਰ ਦੇ ਹੇਠਾਂ ਫੋਨ ਨੰਬਰ ਦਿੱਤੇ ਗਏ ਹਨ। ਜਿਸ ਨੂੰ ਵੀ ਬੈਂਸ ਬਾਰੇ ਕੋਈ ਵੀ ਜਾਣਕਾਰੀ ਹੋਵੇ ਉਹ ਇਹਨਾਂ ਦਿੱਤੇ ਨੰਬਰਾਂ ‘ਤੇ ਸੰਪਰਕ ਕਰ ਸਕਦਾ ਹੈ।

ਅਦਾਲਤ ਵੱਲੋਂ ਭਗੌੜਾ ਐਲਾਨੇ ਜਾਣ ਤੋਂ ਬਾਆਦ ਵੀ ਸਿਮਰਜੀਤ ਸਿੰਘ ਬੈਂਸ ਦਿਨੀਂ ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਨ ਰਹਿੰਦੇ ਹਨ। ਅੱਜ ਸਵੇਰੇ ਵੀ ਉਹਨਾਂ ਨੇ ਸੋਸ਼ਲ ਮੀਡੀਆ ਰਾਹੀਂ ਈਦ ਦੀ ਮੁਬਾਰਕਬਾਦ ਦਿੱਤੀ ਹੈ। ਦਰਅਸਲ 11 ਅਪ੍ਰੈਲ ਨੂੰ ਹੋਈ ਸੁਣਵਾਈ ਦੌਰਾਨ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਹਨਾਂ ਦੇ ਸਾਥੀਆਂ ਨੂੰ 9 ਮਹੀਨੇ ਪੁਰਾਣੇ ਜਬਰ ਜਨਾਹ ਮਾਮਲੇ ਵਿਚ ਭਗੌੜਾ ਕਰਾਰ ਦਿੱਤਾ ਹੈ। ਮਾਮਲੇ ‘ਚ ਉਹਨਾਂ ਦੀ ਜਾਇਦਾਦ ਵੀ ਕੁਰਕ ਕੀਤੀ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ














