kheda Watan Punjab Diya ਸੀਜ਼ਨ-2′ ਦੇ ਉਦਘਾਟਨੀ ਸਮਾਰੋਹ ‘ਚ ਸੱਭਿਆਚਾਰਕ ਪ੍ਰੋਗਰਾਮ ਸ਼ੁਰੂ

kheda Watan Punjab Diya2
kheda Watan Punjab Diya ਸੀਜ਼ਨ-2' ਦੇ ਉਦਘਾਟਨੀ ਸਮਾਰੋਹ 'ਚ ਸੱਭਿਆਚਾਰਕ ਪ੍ਰੋਗਰਾਮ ਸ਼ੁਰੂ

(ਸੁਖਜੀਤ ਮਾਨ) ਬਠਿੰਡਾ । ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ਦੇ ਸੀਜ਼ਨ-2 (kheda Watan Punjab Diya ) ਦੇ ਉਦਘਾਟਨੀ ਸਮਾਰੋਹ ਮੌਕੇ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ ਸੱਭਿਆਚਾਰਕ ਪ੍ਰੋਗਰਾਮ ਦੀ ਸ਼ੂਰੂਆਤ ਹੋ ਚੁੱਕੀ ਹੈ। ਉਦਘਾਟਨੀ ਸਮਾਰੋਹ ਵਿੱਚ ਸ਼ਿਰਕਤ ਕਰਨ ਲਈ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ‘ਚੋਂ ਵੱਡੀ ਗਿਣਤੀ ਵਿਦਿਆਰਥੀ ਅਤੇ ਖਿਡਾਰੀ ਪੁੱਜੇ ਹਨ। ਖੇਡਾਂ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਅਤੇ ਵਾਲੀਬਾਲ ਮੈਚ ਵੀ ਖੇਡਣਗੇ।

kheda Watan Punjab Diya2

ਇਹ ਵੀ ਪੜ੍ਹੋ : Asia Cup 2023: ਵਿਕਟਕੀਪਰ ਕੇਐਲ ਰਾਹੁਲ ਏਸ਼ੀਆ ਕੱਪ ਖੇਡਣਗੇ ਜਾਂ ਨਹੀਂ ਇਸ ਬਾਰੇ ਆਇਆ ਵੱਡਾ ਅਪਡੇਟ

ਇਸ ਤੋਂ ਇਲਾਵਾ ਵਾਲੀਬਾਲ, ਰਗਬੀ ਤੇ ਰੱਸਾਕਸ਼ੀ ਦੇ ਪ੍ਰਦਰਸ਼ਨੀ ਮੈਚ ਖਿੱਚ ਦਾ ਕੇਂਦਰ ਹੋਣਗੇ। ਬਠਿੰਡਾ ਦੇ ਐਮ.ਜੀ.ਡੀ..ਐਮ ਸਕੂਲ ਫਾਰ ਸਪੈਸ਼ਲਿਟੀ ਏਬਲਡ ਦੇ ਵਿਦਿਆਰਥੀ ਭਾਵੇਂ ਬੋਲਣ ਸੁਣਨ ਤੋਂ ਅਸਮਰਥ ਹਨ ਪਰ ਉਹਨਾਂ ਵੱਲੋਂ ਦੇਸ਼ ਭਗਤੀ ਦੇ ਗੀਤ ਤੇ ਦਿੱਤੀ ਗਈ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਫਿਲਮੀ ਅਦਾਕਾਰ ਤੇ ਸਾਬਕਾ ਰਗਬੀ ਖਿਡਾਰੀ ਰਾਹੁਲ ਬੋਸ ਰਗਬੀ ਮੈਚ ਵਿੱਚ ਜੌਹਰ ਦਿਖਾਉਣਗੇ। ਇਸ ਮੌਕੇ 1807 ਖਿਡਾਰੀਆਂ ਨੂੰ ਕੁੱਲ 5.94 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਮੁੱਖ ਮੰਤਰੀ ਸਨਮਾਨਤ ਕਰਨਗੇ। ਇਹ ਖਿਡਾਰੀ ਸੂਬਾ, ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਤਮਗ਼ੇ ਜਿੱਤ ਕੇ ਸੂਬੇ ਦਾ ਨਾਂਅ ਰੌਸ਼ਨ ਕਰ ਚੁੱਕੇ ਹਨ।