Sarpanch Murder: ਪੰਜਾਬ ’ਚ ਇਸ ਪਿੰਡ ਦੇ ਮੌਜ਼ੂਦਾ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Sarpanch Murder
Sarpanch Murder: ਪੰਜਾਬ ’ਚ ਇਸ ਪਿੰਡ ਦੇ ਮੌਜ਼ੂਦਾ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਸੁਖਜੀਤ ਸਿੰਘ ਦਾ ਬਰਛਾ ਮਾਰ ਕੇ ਕੀਤਾ ਕਤਲ | Sarpanch Murder

  • ਨਸ਼ੇ ਤੋਂ ਰੋਕਣ ’ਤੇ ਸਰਪੰਚ ਦਾ ਕੀਤਾ ਕਤਲ

Sarpanch Murder: (ਰਮਨੀਕ ਬੱਤਾ) ਭਦੌੜ। ਪੰਜਾਬ ਅੰਦਰ ਲਗਾਤਾਰ ਕਤਲ ਵਰਗੀਆਂ ਵੱਡੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਇਸੇ ਦੇ ਚਲਦਿਆਂ ਭਦੌੜ ਦੇ ਪਿੰਡ ਛੰਨਾ ਗੁਲਾਬ ਸਿੰਘ ਦੇ ਆਮ ਆਦਮੀ ਪਾਰਟੀ ਦੇ ਮੌਜ਼ੂਦਾ ਸਰਪੰਚ ਸੁਖਜੀਤ ਸਿੰਘ (26) ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਮੌਕੇ ਬਰਨਾਲੇ ਦੀ ਸਰਕਾਰੀ ਹਸਪਤਾਲ ਵਿੱਚ ਪਹੁੰਚੇ ਮਿ੍ਰਤਕ ਸਰਪੰਚ ਸੁਖਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪਿੰਡ ਦੇ ਵਿਅਕਤੀਆਂ ’ਤੇ ਗੰਭੀਰ ਦੋਸ਼ ਲਾਉਂਦੇ ਕਿਹਾ ਕਿ ਸਰਪੰਚੀ ਚੋਣਾਂ ਨੂੰ ਲੈ ਕੇ ਪਿੰਡ ਦੇ ਵਿਅਕਤੀ ਉਹਨਾਂ ਨਾਲ ਰੰਜਿਸ਼ ਰੱਖ ਰਹੇ ਸਨ। ਅੱਜ ਸ਼ਾਮ ਨੂੰ ਜਦ ਪਿੰਡ ਦੇ ਕੁਝ ਵਿਅਕਤੀ ਪਿੰਡ ਵਿੱਚ ਚਿੱਟੇ ਦਾ ਨਸ਼ਾ ਕਰ ਰਹੇ ਸਨ ਤਾਂ ਉਹਨਾਂ ਨੂੰ ਰੋਕਣ ਤੋੰ ਕੁਝ ਸਮੇਂ ਬਾਅਦ ਹੀ ਉਹ ਨਸ਼ਾ ਤਸਕਰ ਆਪਣੇ ਕਈ ਸਾਥੀਆਂ ਸਮੇਤ ਸਰਪੰਚ ਦੇ ਘਰ ਹਥਿਆਰ ਲੈ ਕੇ ਆ ਗਏ। ਜਿਸ ਤੋਂ ਬਾਅਦ ਮੌਜ਼ੂਦਾ ਸਰਪੰਚ ਅਤੇ ਉਸ ਦੇ ਸਾਥੀਆਂ ਤੇ ਜਾਨਲੇਵਾ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ: ਜੋਰਜੀਆ ਦੇਸ਼ ’ਚ ਵਾਪਰਿਆ ਦਰਦਨਾਕ ਹਾਦਸਾ, ਪੰਜਾਬ ਵਾਸੀ ਪਤੀ-ਪਤਨੀ ਦੀ ਹੋਈ ਮੌਤ

ਇਸ ਹਮਲੇ ਦੌਰਾਨ ਮੌਜ਼ੂਦਾ ਸਰਪੰਚ ਸੁਖਜੀਤ ਸਿੰਘ ਬਰਛਾ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਪਹਿਲਾਂ ਭਦੌਡ਼ ਹਸਪਤਾਲ ਵਿਖੇ ਲੈ ਕੇ ਜਾਇਆ ਗਿਆ, ਜਿੱਥੇ ਉਹਨਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਹਨਾਂ ਨੂੰ ਸਿਵਿਲ ਹਸਪਤਾਲ ਬਰਨਾਲਾ ਭੇਜਿਆ ਗਿਆ। ਪਰ ਰਾਸਤੇ ਵਿੱਚ ਹੀ ਸਰਪੰਚ ਸੁਖਜੀਤ ਸਿੰਘ ਦੀ ਮੌਤ ਹੋ ਗਈ। ਸਰਪੰਚ ਸੁਖਜੀਤ ਸਿੰਘ ਦੇ ਪਿਤਾ ਅਮਰਜੀਤ ਸਿੰਘ ਸਮੇਤ ਤਿੰਨ ਹੋਰ ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। Sarpanch Murder

ਮਿਲੀ ਜਾਣਕਾਰੀ ਅਨੁਸਾਰ ਜਿੱਥੇ ਮੌਜ਼ੂਦਾ ਮ੍ਰਿਤਕ ਸਰਪੰਚ ਸੁਖਜੀਤ ਸਿੰਘ ਪਿੰਡ ਦਾ ਸਰਪੰਚ ਸੀ ਉੱਥੇ ਆਮ ਆਦਮੀ ਪਾਰਟੀ ਦਾ ਵੀ ਪੁਰਾਣਾ ਸਮਰੱਥਕ ਦੱਸਿਆ ਜਾ ਰਿਹਾ ਹੈ। ਇਸ ਦੁਖਦਾਈ ਘਟਨਾ ਨੂੰ ਲੈ ਕੇ ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਮੌਕੇ ’ਤੇ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਪੁਲਿਸ ਪ੍ਰਸ਼ਾਸਨ ਆਦੇਸ਼ ਦਿੱਤੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜ਼ਿਲ੍ਹਾ ਬਰਨਾਲਾ ਵਿੱਚ ਸਭ ਤੋਂ ਘੱਟ ਉਮਰ ਦਾ ਸਰਪੰਚ ਸੀ ਸੁਖਜੀਤ ਸਿੰਘ। ਜਿਸ ਦੀ ਉਮਰ ਸਿਰਫ 26 ਸਾਲ ਸੀ ਅਤੇ ਉਹ ਅਨਮੈਰਿਡ ਸੀ।

LEAVE A REPLY

Please enter your comment!
Please enter your name here