ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਤਰੀਕਾਂ ਦਾ ਹੋਇਆ ਐਲਾਨ

Jalandhar Lok Sabha

ਜਲੰਧਰ (ਸੱਚ ਕਹੂੰ ਨਿਊਜ਼)। ਭਾਰਤ ਚੋਣ ਕਮਿਸ਼ਨ (Jalandhar Lok Sabha) ਨੇ ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਲਈ ਜਿਮਨੀ ਚੋਣ ਲਈ ਤਰੀਕ ਦਾ ਐਲਾਨ ਕਰ ਦਿੱਤਾ ਹੈ। ਨੋਟੀਫਿਕੇਸ਼ਨ ਦੇ ਅਨੁਸਾਰ ਜਲੰਧਰ ਸੀਟ ’ਤੇ 10 ਮਈ ਨੂੰ ਚੋਣਾਂ ਹੋਣਗੀਆਂ। ਜਦੋਂਕਿ ਨਤੀਜੇ 13 ਮਈ ਨੂੰ ਐਲਾਨੇ ਜਾਣਗੇ।

ਜ਼ਿਕਰਯੋਗ ਹੈ ਕਿ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸੀ ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਜਲੰਧਰ ਦੀ ਲੋਕਸਭਾ ਸੀਟ ਖਾਲੀ ਪਈ ਹੈ। ਜਲੰਧਰ ਲੋਕ ਸਭਾ ਸੀਟ ’ਤੇ ਜਿਮਨੀ ਚੋਣਾਂ ਲਈ ਕਾਂਗਰਸ ਮਰਹੂਮ ਆਗੂ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦੇਣ ਦਾ ਐਲਾਨ ਪਹਿਲਾਂ ਹੀ ਕਰ ਚੁੱਕੀ ਹੈ। (Jalandhar Lok Sabha)

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ।