ਰਾਹਗੀਰਾਂ ਨੇ ਅੱਗ ਬੁਝਾ ਕੇ ਪੁਲਿਸ ਨੂੰ ਕੀਤਾ ਸੂਚਿਤ | Crime
ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲੇ ਦੇ ਖੇੜੀ ਇਲਾਕੇ ’ਚ ਇੱਕ ਅੱਧਖੜ ਉਮਰ ਦੇ ਵਿਅਕਤੀ ਦੀ ਅੱਗ ਨਾਲ ਅੱਧਸੜੀ ਲਾਸ਼ ਮਿਲਣ ਦਾ ਸ਼ਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਰਾਹਗੀਰਾਂ ਦੀ ਸੂਚਨਾ ’ਤੇ ਘਟਨਾ ਸਥਾਨ ’ਤੇ ਪੁੱਜ ਕੇ ਲਾਸ਼ ਨੂੰ ਕਬਜੇ ’ਚ ਲੈਣ ਪਿੱਛੋਂ ਨਾਮਲੂਮ ਕਾਤਲ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। (Crime)
ਪੁਲਿਸ ਮੁਤਾਬਕ ਉਨਾਂ ਨੂੰ ਭਰਪੂਰ ਸਿੰਘ ਵਾਸੀ ਪਿੰਡ ਖੇੜੀ ਨੇ ਦੱਸਿਆ ਕਿ ਉਹ ਨਿੱਜੀ ਕੰਮ ਲਈ ਦੁਪਿਹਰ ਵੇਲੇ ਆਪਣੇ ਮੋਟਰਸਾਇਕਲ ’ਤੇ ਸਵਾਰ ਹੋ ਕੇ ਪਿੰਡ ਤੋਂ ਠੱਕਰਵਾਲ ਵੱਲ ਨੂੰ ਜਾ ਰਿਹਾ ਸੀ। ਜਿਉਂ ਹੀ ਉਹ ਰਸਤੇ ’ਚ ਪੈਂਦੇ ਰਜਵਾਹੇ ਦੇ ਪੁਲ ’ਤੇ ਪਹੁੰਚਿਆ ਤਾਂ ਇੱਕ ਲੱਕੜ ਦੇ ਡੱਬੇ ਨੂੰ ਅੱਗ ਲੱਗੀ ਹੋਈ ਸੀ। ਨਜ਼ਦੀਕ ਜਾ ਕੇ ਦੇਖਿਆ ਤਾਂ ਡੱਬੇ ’ਚ ਕਿਸੇ ਵੀ ਵਿਅਕਤੀ ਦੀ ਲਾਸ਼ ਸੀ ਜੋ ਅੱਗ ਨਾਲ ਝੁਲਸ ਚੁੱਕੀ ਸੀ।
ਇਹ ਵੀ ਪੜ੍ਹੋ : ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਮਰਨ ਵਰਤ ਤੇ ਬੈਠੇ ਕਿਸਾਨਾਂ ਨੂੰ ਪੁਲਿਸ ਨੇ ਜਬਰੀ ਚੁੱਕਿਆ
ਇਸ ਦੌਰਾਨ ਹੀ ਹੋਰ ਰਾਹਗੀਰਾਂ ਦੇ ਆ ਜਾਣ ’ਤੇ ਉਸਨੇ ਰੇਤਾ ਆਦਿ ਪਾ ਕੇ ਅੱਗ ਨੂੰ ਬੁਝਾਇਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਉਨਾਂ ਕਿਹਾ ਕਿ ਸ਼ਾਇਦ ਕਿਸੇ ਨੇ ਕਤਲ ਕਰਨ ਪਿੱਛੋਂ ਲਾਸ਼ ਨੂੰ ਖੁਰਦ- ਬੁਰਦ ਕਰਨ ਦੇ ਇਰਾਦੇ ਨਾਲ ਅੱਗ ਲਗਾਈ ਹੈ। ਥਾਣਾ ਸਦਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅਧਸੜੀ ਲਾਸ਼ ਨੂੰ ਕਬਜੇ ’ਚ ਲੈ ਕੇ ਸਨਾਖ਼ਤ ਲਈ ਮਿ੍ਰਤਕ ਦੇਹ ਸੰਭਾਲ ਘਰ ’ਚ ਰਖਵਾ ਦਿੱਤਾ ਗਿਆ ਹੈ। ਜਿਸ ਦਾ 72 ਘੰਟਿਆਂ ਬਾਅਦ ਪੋਸਟਮਾਰਟਮ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ਼ ਕਰਕੇ ਜਾਂਚ ਆਰੰਭ ਦਿੱਤੀ ਹੈ। ਉਨਾਂ ਅੱਗੇ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ’ਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।