ਸੜਕ ਹਾਦਸੇ ’ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਜ਼ਖਮੀ

accident
ਸੜਕ ਹਾਦਸੇ ਵਿੱਚ ਬੁਰੀ ਤਰਾਂ ਨੁਕਸਾਨੀ ਗੱਡੀ।

(ਗੁਰਪ੍ਰੀਤ ਸਿੰਘ) ਬਰਨਾਲਾ। ਗੁਰਦਵਾਰਾ ਨਾਨਕਸਰ ਠਾਠ ਨਜ਼ਦੀਕ ਲੰਘੀ ਰਾਤ ਹੋਏ ਇਕ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਘਟਨਾ ਸਥਾਨ ਤੇ ਮੌਤ ਹੋ ਗਈ, ਜਦੋਂ ਕਿ ਤਿੰਨ ਨੌਜਵਾਨ ਗੰਭੀਰ ਜ਼ਖਮੀ ਹੋ ਗਏ । ਜਾਣਕਾਰੀ ਅਨੁਸਾਰ ਸਥਾਨਕ ਕਚਹਿਰੀ ਚੌਂਕ ਤੋਂ ਸ੍ਰੀ ਗੁਰੂ ਰਵਿਦਾਸ ਚੌਂਕ ਵਾਲੀ ਸੜਕ ’ਤੇ ਗੁਰਦੁਆਰਾ ਨਾਨਕਸਰ ਠਾਠ ਨੇੜੇ ਬੀਤੀ ਰਾਤ ਇੱਕ ਕਾਰ ਬੇਕਾਬੂ ਹੋ ਕੇ ਪਲਟ ਗਈ, ਇਸ ਹਾਦਸੇ ਵਿੱਚ ਨੌਜਵਾਨ ਗਗਨਦੀਪ ਸਿੰਘ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਅਤੇ ਕਾਰ ਵਿੱਚ ਸਵਾਰ ਨਵਜੋਤ ਸਿੰਘ, ਕੁਲਜੀਤ ਸਿੰਘ ਤੇ ਇੱਕ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ । (Road Accident)

ਇਹ ਵੀ ਪੜ੍ਹੋ : ਦੋਸਤ ਨੇ ਗਲਾ ਘੋਟ ਕੇ ਕੀਤਾ ਦੋਸਤ ਦਾ ਕਤਲ

ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਲਿਜਾਇਆਂ ਗਿਆ, ਜਿੱਥੇ ਡਾਕਟਰਾਂ ਦੀ ਟੀਮ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਲੁਧਿਆਣਾ ਰੈਫਰ ਕਰ ਦਿੱਤਾ ਪਰ ਲੁਧਿਆਣਾ ਤੋਂ ਨਵਜੋਤ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਥਾਣਾ ਸਿਟੀ -2 ਵਿਖੇ ਤਾਇਨਾਤ ਏਐਸਆਈ ਕਰਮਜੀਤ ਸਿੰਘ ਦੇ ਦੱਸਣ ਅਨੁਸਾਰ ਮਿ੍ਰਤਕ ਨੌਜਵਾਨ ਗਗਨਦੀਪ ਸਿੰਘ (31) ਪੁੱਤਰ ਬਿਕਰਮਜੀਤ ਸਿੰਘ ਵਾਸੀ ਬਰਨਾਲਾ ਦਾ ਰਹਿਣ ਵਾਲਾ ਸੀ, ਜਿਸ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।