ਦੁਬਈ ’ਚ ਮਾਰੇ ਗਏ ਇਕਲੌਤੇ ਨੌਜਵਾਨ ਪੁੱਤ ਦੀ ਲਾਸ਼ ਭਾਰਤ ਲਿਆਉਣ ਲਈ ਤਰਸੇ ਮਾਪੇ

Sad News
ਰਾਏਕੋਟ : ਸੋਗ ’ਚ ਡੁੱਬਿਆ ਮਨਜੋਤ ਦਾ ਪਰਿਵਾਰ ਤੇ ਮ੍ਰਿਤਕ ਮਨਜੋਤ ਸਿੰਘ ਫਾਈਲ ਫੋਟੋ।

ਅਣਪਛਾਤੇ ਹਮਲਾਵਰਾਂ ਨੇ ਚਾਕੂ ਮਾਰ ਕੇ ਕੀਤਾ ਸੀ ਕਤਲ | Sad News

(ਆਰਜੀ ਰਾਏਕੋਟੀ) ਰਾਏਕੋਟ। ਰਾਏਕੋਟ ਦੇ ਨੇੜਲੇ ਪਿੰਡ ਲੋਹਟਬੱਦੀ ਦੇ ਇੱਕ ਮਨਰੇਗਾ ਮਜ਼ਦੂਰ ਪਰਿਵਾਰ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ ਕਿਉਂਕਿ ਉਨ੍ਹਾਂ ਦੇ ਇਕਲੌਤੇ ਪੁੱਤਰ ਮਨਜੋਤ ਸਿੰਘ (21) ਜੋ ਕਿ ਇੱਕ ਸਾਲ ਪਹਿਲਾਂ ਚੰਗੇ ਭਵਿੱਖ ਦੀ ਭਾਲ ਵਿੱਚ ਦੁਬਈ ਗਿਆ ਸੀ, ਨੂੰ 18 ਜੂਨ ਨੂੰ ਅਣਪਛਾਤੇ ਹਮਲਾਵਰਾਂ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ। ਜਦੋਂ ਇਸਲਾਮੀ ਜਗਤ ਈਦ ਦੇ ਤਿਉਹਾਰ ਦੀ ਖ਼ੁਸ਼ੀ ਮਨਾ ਰਿਹਾ ਸੀ ਉਸ ਸਮੇਂ ਇਹ ਪੀੜਤ ਪਰਿਵਾਰ ਆਪਣੇ ਪੁੱਤ ਦੇ ਕਤਲ ਦੀ ਖ਼ਬਰ ਸੁਣ ਕੇ ਆਪਣੀ ਕਿਸਮਤ ਨੂੰ ਕੋਸ ਰਿਹਾ ਸੀ, ਕਿਉਂਕਿ ਉਹ ਆਪਣੇ ਪੁੱਤ ਦੀ ਮ੍ਰਿਤਕ ਦੇਹ ਨੂੰ ਵਾਪਸ ਪੰਜਾਬ ਲਿਆਉਣ ਦੇ ਸਮਰੱਥ ਵੀ ਨਹੀਂ ਹਨ। Sad News

ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੈਸਲਾ, ਇਸ ਆਗੂ ਨੂੰ ਬਣਾਇਆ ਹਰਿਆਣਾ ਦਾ ਸੂਬਾ ਪ੍ਰਧਾਨ

ਮਨਜੋਤ ਸਿੰਘ ਨੂੰ ਟਰੈਵਲ ਏਜੰਟ ਰਾਹੀਂ ਦੁਬਈ ਭੇਜਣ ਲਈ ਲਏ ਵੱਡੇ ਕਰਜੇ ਕਾਰਨ ਪਰਿਵਾਰ ਪਹਿਲਾਂ ਹੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਮ੍ਰਿਤਕ ਦੇਹ ਲਿਆਉਣ ਲਈ ਪੈਸਿਆਂ ਦਾ ਪ੍ਰਬੰਧ ਕਰਨਾ ਵੀ ਬਜ਼ੁਰਗ ਮਾਪਿਆਂ ਲਈ ਚੁਣੌਤੀ ਬਣਿਆ ਹੋਇਆ ਹੈ। ਦਲਬਾਗ ਸਿੰਘ ਅਤੇ ਉਸ ਦੀ ਪਤਨੀ ਭਿੰਦਰ ਕੌਰ ਉਸ ਸਮੇਂ ਨੂੰ ਕੋਸ ਰਹੇ ਹਨ ਜਦੋਂ ਉਨ੍ਹਾਂ ਨੇ ਆਪਣੇ ਇਕਲੌਤੇ ਪੁੱਤਰ ਮਨਜੋਤ ਸਿੰਘ ਨੂੰ ਕਰੀਬ 14 ਮਹੀਨੇ ਪਹਿਲਾਂ ਦੁਬਈ ਦੀ ਇੱਕ ਪ੍ਰਾਈਵੇਟ ਕੰਪਨੀ ਵਿੱਚ ਕਲੀਨਰ ਵਜੋਂ ਆਪਣਾ ਪੇਸ਼ੇਵਰ ਕਰੀਅਰ ਸ਼ੁਰੂ ਕਰਕੇ ਯੂਏਈ ਵਿੱਚ ਚੰਗੇ ਭਵਿੱਖ ਦੀ ਭਾਲ ਵਿੱਚ ਜਾਣ ਦਿੱਤਾ। Sad News

ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਲੰਬੜਦਾਰ ਆਤਮਾ ਸਿੰਘ ਲੋਹਟਬੱਦੀ ਨੇ ਦੱਸਿਆ ਕਿ ਉਨ੍ਹਾਂ ਨੇ 20 ਜੂਨ ਨੂੰ ਘਟਨਾ ਦਾ ਪਤਾ ਲੱਗਣ ’ਤੇ ਮ੍ਰਿਤਕ ਦੇ ਦੋਸਤਾਂ ਨਾਲ ਤਾਲਮੇਲ ਕੀਤਾ ਸੀ, ਜਿਨ੍ਹਾਂ ਨੂੰ ਬਾਅਦ ਵਿੱਚ ਪਤਾ ਲੱਗਾ ਕਿ ਮਨਜੋਤ ਸਿੰਘ ਦੀ ਲਾਸ਼ ਦੁਬਈ ਦੇ ਇੱਕ ਹਸਪਤਾਲ ਵਿੱਚ ਪਈ ਸੀ। ਲੋਹਟਬੱਦੀ ਨੇ ਕਿਹਾ, ਕਿਉਂਕਿ ਦਿਲਬਾਗ ਸਿੰਘ ਅਤੇ ਉਸ ਦੀ ਪਤਨੀ ਦੀ ਦੇਖਭਾਲ ਕਰਨ ਲਈ ਘਰ ਵਿੱਚ ਕੋਈ ਨਹੀਂ ਸੀ, ਇਸ ਲਈ ਮਾਪਿਆਂ ਨੂੰ ਮਨਜੋਤ ਸਿੰਘ ਦੀ ਮੌਤ ਦੀ ਖਬਰ ਬਾਰੇ ਸਪੱਸ਼ਟ ਨਹੀਂ ਦੱਸਿਆ ਤੇ ਉਹ ਲਾਸ਼ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਕਰਦੇ ਰਹੇ ਮ੍ਰਿਤਕ ਦੀ ਵੱਡੀ ਭੈਣ ਪਹਿਲਾਂ ਹੀ ਵਿਆਹੀ ਹੋਈ ਹੈ ਤੇ ਮ੍ਰਿਤਕ ਮਨਜੋਤ ਸਿੰਘ ਦੇ ਪਰਿਵਾਰ ਦੀ ਹਾਲਤ ਬਹੁਤੀ ਚੰਗੀ ਨਹੀਂ ਹੈ। ਦੁਖੀ ਪਰਿਵਾਰ ਨੇ ਯੂਏਈ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਤੋਂ ਉਨ੍ਹਾਂ ਦੇ ਪੁੱਤਰ ਦੇ ਹੋਏ ਕਤਲ ਦੀ ਜਾਂਚ ਦੀ ਮੰਗ ਕੀਤੀ ਹੈ।

ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਵਿਦੇਸ਼ ਮੰਤਰੀ ਡਾ: ਐੱਸ ਜੈਸ਼ੰਕਰ ਕੋਲ ਚੁੱਕਿਆ ਮੁੱਦਾ

ਇਸ ਦੌਰਾਨ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ: ਅਮਰ ਸਿੰਘ ਬੋਪਾਰਾਏ ਨੇ ਇਹ ਮੁੱਦਾ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰੀ ਡਾ: ਐੱਸ ਜੈਸ਼ੰਕਰ ਕੋਲ ਉਠਾਉਣ ਦਾ ਦਾਅਵਾ ਕੀਤਾ। ਬੋਪਾਰਾਏ ਨੇ ਕਿਹਾ, ਪਰਿਵਾਰ ਦੁਆਰਾ ਦੋਹਰੀ ਮਾਰ ਝੱਲਣ ਬਾਰੇ ਪਤਾ ਲੱਗਣ ਤੋਂ ਬਾਅਦ ਉਹਨਾਂ ਮੰਤਰੀ ਨਾਲ ਗੱਲ ਕੀਤੀ ਜਿਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਲਾਸ਼ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਦੁਬਈ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨਗੇ। Sad News