ਕਾਬੁਲ ਮਸਜਿਦ ਧਮਾਕੇ ’ਚ ਮਰਨ ਵਾਲਿਆਂ ਦੀ ਗਿਣਤੀ ਵਧਕੇ 30 ਹੋਈ

ਕਾਬੁਲ ਮਸਜਿਦ ਧਮਾਕੇ ’ਚ ਮਰਨ ਵਾਲਿਆਂ ਦੀ ਗਿਣਤੀ ਵਧਕੇ 30 ਹੋਈ

ਕਾਬੁਲ। ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਇੱਕ ਮਸਜਿਦ ਵਿੱਚ ਹੋਏ ਧਮਾਕੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ਹੋ ਗਈ ਹੈ। ਇਸ ਧਮਾਕੇ ’ਚ 40 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮੀਡੀਆ ਨੇ ਰੱਖਿਆ ਵਿਭਾਗ ਦੇ ਇੱਕ ਸੂਤਰ ਦੇ ਹਵਾਲੇ ਨਾਲ ਕਿਹਾ ਕਿ ਕੱਲ੍ਹ ਦੇ ਧਮਾਕੇ ਵਿੱਚ ਮਾਰੇ ਗਏ ਲੋਕਾਂ ਦੀ ਸੂਚੀ ਵਿੱਚ ਉੱਘੇ ਧਾਰਮਿਕ ਵਿਦਵਾਨ ਅਮੀਰ ਮੁਹੰਮਦ ਕਾਬਲੀ ਵੀ ਸ਼ਾਮਲ ਹਨ। ਅਜੇ ਤੱਕ ਕਿਸੇ ਵੀ ਅੱਤਵਾਦੀ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਤਾਲਿਬਾਨ ਦਾ ਦਾਅਵਾ ਹੈ ਕਿ ਅਫਗਾਨਿਸਤਾਨ ’ਤੇ ਉਨ੍ਹਾਂ ਦਾ ਪੂਰਾ ਕੰਟਰੋਲ ਹੈ, ਪਰ ਇਸਲਾਮਿਕ ਸਟੇਟ ਅੱਤਵਾਦੀ ਸਮੂਹ (ਆਈ. ਐੱਸ.) ਦੇ ਅੱਤਵਾਦੀ ਦੇਸ਼ ਭਰ ’ਚ ਨਾਗਰਿਕਾਂ ਅਤੇ ਪੁਲਿਸ ’ਤੇ ਹਮਲੇ ਕਰਦੇ ਰਹਿੰਦੇ ਹਨ। ਕਾਬੁਲ ਵਿੱਚ ਦੋ ਹਫ਼ਤੇ ਪਹਿਲਾਂ ਹੋਏ ਦੋ ਘਾਤਕ ਧਮਾਕਿਆਂ ਵਿੱਚ 10 ਲੋਕ ਮਾਰੇ ਗਏ ਸਨ ਅਤੇ 40 ਹੋਰ ਜ਼ਖ਼ਮੀ ਹੋ ਗਏ ਸਨ। ਮੀਡੀਆ ਰਿਪੋਰਟਾਂ ਮੁਤਾਬਕ ਇਸਲਾਮਿਕ ਸਟੇਟ ਨੇ ਦੋਵਾਂ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ