Humanity: ਲੁਧਿਆਣਾ (ਬੂਟਾ ਸਿੰਘ/ਸਾਹਿਲ ਅਗਰਵਾਲ)। ਸੁੱਖ ਹੋਵੇ ਚਾਹੇ ਦੁੱਖ, ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਆਪਣੇ ਮੁਰਸ਼ਿਦ ਦੇ ਪਵਿੱਤਰ ਬਚਨਾਂ ਦੇ ਤਹਿਤ ਮਾਨਵਤਾ ਦੇ ਭਲੇ ਦੇ ਕਾਰਜ ਕਰਨਾ ਨਹੀਂ ਭੁੱਲਦੇ। ਇਸ ਦਾ ਪ੍ਰਮਾਣ ਮਹਾਨਗਰ ਲੁਧਿਆਣਾ ਦੇ ਇੱਕ ਡੇਰਾ ਸ਼ਰਧਾਲੂ ਪਰਿਵਾਰ ਨੇ ਪੇਸ਼ ਕੀਤਾ ਹੈ, ਜਿਸ ਨੇ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਾਵਨ ਸਿੱਖਿਆਵਾਂ ’ਤੇ ਚਲਦਿਆਂ ਆਪਣੇ ਪਰਿਵਾਰ ਦੇ ਮੈਂਬਰ ਦੀ ਮੌਤ ਤੋਂ ਬਾਅਦ ਉਸਦੀ ਮ੍ਰਿਤਕ ਦੇਹ ਮੈਡੀਕਲ ਖ਼ੋਜ ਕਾਰਜ਼ਾਂ ਲਈ ਦਾਨ ਕੀਤੀ ਹੈ।
ਜਾਣਕਾਰੀ ਅਨੁਸਾਰ ਲੁਧਿਆਣਾ ਦੇ ਪ੍ਰੀਤ ਨਗਰ ਤਾਜਪੁਰ ਰੋਡ ਦੇ ਵਸਨੀਕ ਰਾਜ ਕੁਮਾਰ ਇੰਸਾਂ (48) ਬੁੱਧਵਾਰ ਸਵੇਰੇ ਆਪਣੀ ਸਵਾਸਾਂ ਰੂਪੀ ਪੂੰਜੀ ਪੂਰੀ ਕਰਦਿਆਂ ਸੱਚਖੰਡ ਜਾ ਬਿਰਾਜੇ ਉਹਨਾਂ ਦੀ ਮ੍ਰਿਤਕ ਦੇਹ ਪਰਿਵਾਰ ਨੇ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਜ ਕੁਮਾਰ ਇੰਸਾਂ ਨੇ ਪੂਜਨੀਕ ਗੁਰੂ ਜੀ ਦੀ ਪ੍ਰੇਰਨਾ ਨਾਲ ਦੇਹਾਂਤ ਉਪਰੰਤ ਆਪਣੇ ਸਰੀਰ ਨੂੰ ਮੈਡੀਕਲ ਖ਼ੋਜ ਕਾਰਜ਼ਾਂ ਲਈ ਦਾਨ ਕਰਨ ਦੇ ਫਾਰਮ ਭਰੇ ਹੋਏ ਸਨ।
Read Also : ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਝਟਕਾ, ਲੈਂਡ ਪੂਲਿੰਗ ਨੀਤੀ ’ਤੇ ਰੋਕ
ਇਸ ਦੇ ਤਹਿਤ ਹੀ ਉਨ੍ਹਾਂ ਦੀ ਮ੍ਰਿਤਕ ਦੇਹ ਅੰਮ੍ਰਿਤਾ ਸਕੂਲ ਆਫ਼ ਮੈਡੀਸਨ, ਸੈਕਟਰ-88, ਫਰੀਦਾਬਾਦ (ਹਰਿਆਣਾ) ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤੀ ਗਈ ਹੈ। ਇਸ ਮੌਕੇ ਰਾਜ ਕੁਮਾਰ ਇੰਸਾਂ ਦੀ ਭੈਣ ਤੇ ਜੀਜਾ ਨੇ ਅਰਥੀ ਨੂੰ ਮੋਢਾ ਵੀ ਦਿੱਤਾ। ਹਾਜ਼ਰੀਨ ਨੇ ਫੁੱਲਾਂ ਨਾਲ ਸਜਾਈ ਐਂਬੂਲੈਂਸ ’ਚ ਰਾਜ ਕੁਮਾਰ ਇੰਸਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖ਼ੋਜ ਕਾਰਜ਼ਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ‘ਰਾਜ ਕੁਮਾਰ ਇੰਸਾਂ ਅਮਰ ਰਹੇ’ ਦੇ ਨਾਅਰਿਆਂ ਨਾਲ ਸਰੀਰਦਾਨੀ ਨੂੰ ਅੰਤਿਮ ਵਿਦਾਈ ਦਿੱਤੀ।
ਪ੍ਰੇਮੀ ਸੇਵਕ ਮਨਜੀਤ ਇੰਸਾਂ ਨੇ ਦੱਸਿਆ ਕਿ ਰਾਜ ਕੁਮਾਰ ਇੰਸਾਂ ਨੇ ਜ਼ੋਨ ਸ਼ੇਰਪੁਰ ’ਚੋਂ ਦੂਜੇ ਸਰੀਰਦਾਨੀ ਹੋਣ ਦਾ ਮਾਣ ਪ੍ਰਾਪਤ ਕੀਤਾ ਹੈ। ਇਸ ਮੌਕੇ ਸਟੇਟ ਕਮੇਟੀ ਮੈਂਬਰ ਰਾਜੇਸ਼ ਇੰਸਾਂ, ਕ੍ਰਿਸ਼ਨਾ ਇੰਸਾਂ, ਕ੍ਰਿਸ਼ਨ ਲਾਲ ਇੰਸਾਂ, ਰਾਜੂ ਇੰਸਾਂ, ਸੰਟਾ ਇੰਸਾਂ, ਮਨੀਸ਼ ਇੰਸਾਂ ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਸਮੇਤ ਵੱਡੀ ਗਿਣਤੀ ’ਚ ਸਾਧ-ਸੰਗਤ, ਰਿਸ਼ਤੇਦਾਰ ਤੇ ਮੁਹੱਲਾ ਵਾਸੀ ਹਾਜ਼ਰ ਸਨ।