ਜ਼ਿਲ੍ਹਾ ਮੋਹਾਲੀ ਵਿੱਚ ਰਾਜ ਪੱਧਰੀ ਖੇਡਾਂ 15 ਅਕਤੂਬਰ ਤੋਂ
ਮੋਹਾਲੀ (ਐਮ ਕੇ ਸ਼ਾਇਨਾ)। ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਦੇ ਮਨੋਰਥ ਨਾਲ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਬੈਨਰ ਹੇਠ ਰਾਜ ਪੱਧਰੀ ਲੈਵਲ ਦੀਆਂ ਖੇਡਾ ਦਾ ਆਯੋਜਨ 15 ਤੋਂ 22 ਅਕਤੂਬਰ ਤੱਕ ਖੇਡ ਭਵਨ ਸੈਕਟਰ 63, ਖੇਡ ਭਵਨ ਸੈਕਟਰ 78, ਸਰਕਾਰੀ ਸਕੂਲ ਫੇਜ਼ 3ਬੀ1, ਸ਼ੈਮਰਾਕ, ਸਪੋਰਟਸ ਐਰੀਨਾ ਸੈਕਟਰ 69,ਪੈਰਾਗਨ ਸਕੂਲ,ਸੈਕਟਰ 69 ਅਤੇ ਐਨੀਜ਼ ਸਕੂਲ ਸੈਕਟਰ 69 ਵਿਖੇ ਕੀਤਾ ਜਾ ਰਿਹਾ ਹੈ ।
ਇਹ ਵੀ ਪੜ੍ਹੋ : ਕਰਵਾ ਚੌਥ ਦਾ ਤਿਉਹਾਰ : ਔਰਤਾਂ ਦੇ ਲਾਈ ਮੁਫਤ ਮਹਿੰਦੀ
ਜਿਲ੍ਹੇ ਵਿੱਚ ਹੋਣ ਵਾਲੀਆਂ ਰਾਜ ਪੱਧਰੀ ਖੇਡਾਂ ਦੇ ਆਯੋਜਨ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵੱਖ– ਵੱਖ ਵਿਭਾਗਾਂ ਵੱਲੋਂ ਕੀਤੀਆ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਉਨ੍ਹਾਂ ਸਮੂਹ ਜਿਲ੍ਹਾ ਅਧਿਕਾਰੀਆਂ ਨੂੰ ਇਨ੍ਹਾਂ ਖੇਡਾਂ ਸਬੰਧੀ ਬਣਦੇ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ।
ਜਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਖੇਡਾ ਵਿੱਚ ਤੈਰਾਕੀ,ਬੈਡਮਿੰਟਨ, ਫੁੱਟਬਾਲ, ਜਿਮਨਾਸਟਿਕ,ਲਾਅਨ ਟੈਨਿਸ ਖੇਡਾਂ ਦੇ ਰਾਜ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਦੇ ਹੋਣਗੇ। ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ, ਐਸ.ਡੀ.ਐਮ ਮੁਹਾਲੀ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ ਖਰੜ੍ਹ ਰਵਿੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਹਾਜ਼ਰ ਸਨ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ