ਵਾਤਾਵਾਰਨ ਦੀ ਸ਼ੁੱਧਤਾ ਲਈ ਪਰਾਲੀ ਨਾ ਸਾੜਨ ਦੇ ਮੰਤਵ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗੀ ਅਧਿਕਾਰੀਆਂ/ ਕਰਮਚਾਰੀਆਂ ਨੂੰ ਚੁਕਾਈ ਸਹੁੰ
(ਰਜਨੀਸ਼ ਰਵੀ) ਫਾਜਿਲਕਾ। ਵਾਤਾਵਰਨ ਦੀ ਸ਼ੁੱਧਤਾ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਨੇ ਸਮੂਹ ਵਿਭਾਗੀ ਅਧਿਕਾਰੀਆਂ /ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਪਰਾਲੀ ਨਾ ਸਾੜਨ ਸਬੰਧੀ ਸਹੁੰ ਚੁਕਾਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ.) ਮੈਡਮ ਅਵਨੀਤ ਕੌਰ, ਐੱਸ.ਡੀ.ਐੱਮ. ਅਕਾਸ ਬਾਂਸਲ ਅਤੇ ਸਹਾਇਕ ਕਮਿਸ਼ਨਰ ਸਾਰੰਗਪ੍ਰੀਤ ਸਿੰਘ ਹਾਜ਼ਰ ਸਨ। (Fazilka News)
ਵਾਤਾਵਰਨ ਤੇ ਮਾੜੇ ਪ੍ਰਭਾਵਾਂ ਅਤੇ ਨੁਕਸਾਨਾਂ ਬਾਰੇ ਵੀ ਲੋਕਾਂ ਨੂੰ ਕੀਤਾ ਜਾਗਰੂਕ
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਆਓ ਅਸੀਂ ਸਾਰੇ ਸਹੁੰ ਚੁੱਕੀਏ ਕਿ ਅਸੀਂ ਦੇਸ਼ ਦੇ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਆਪਣੇ ਪਿੰਡ ਜਾਂ ਸਹਿਰ ਵਿੱਚ ਝੋਨੇ ਦੀ ਰਹਿੰਦ- ਖੂੰਹਦ (ਪਰਾਲੀ) ਨੂੰ ਨਾ ਹੀ ਸਾੜਾਂਗੇ ਅਤੇ ਨਾ ਹੀ ਸਾੜਨ ਦੇਵਾਂਗੇ। ਉਨ੍ਹਾਂ ਕਿਹਾ ਕਿ ਜਿਹੜਾ ਕਰਮਚਾਰੀ ਖੇਤੀਬਾੜੀ ਦਾ ਧੰਦਾ ਵੀ ਕਰਦਾ ਹੈ ਉਹ ਯਕੀਨੀ ਬਣਾਵੇ ਕਿ ਉਹ ਆਪਣੇ ਖੇਤਾਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਏਗਾ ਅਤੇ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਹੁੰਦੇ ਵਾਤਾਵਰਨ ਤੇ ਮਾੜੇ ਪ੍ਰਭਾਵਾਂ ਅਤੇ ਨੁਕਸਾਨਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕਰੇਗਾ। (Fazilka News)
ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਬੈਂਸ ਵੱਲੋਂ ਲੈਂਟਰ ਡਿੱਗਣ ਨਾਲ ਚਰਚਾ ’ਚ ਆਏ ਸਰਕਾਰੀ ਸਕੂਲ ਬੱਦੋਵਾਲ ਦਾ ਦੌਰਾ
ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਝੋਨੇ ਦੀ ਪਰਾਲੀ ਸਾੜੀ ਜਾ ਰਹੀ ਹੈ ਤਾਂ ਤੁਰੰਤ ਧਿਆਨ ਵਿੱਚ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਦੂਸ਼ਿਤ ਹੁੰਦਾ ਹੈ ਉੱਥੇ ਹੀ ਸਾਹ ਅਤੇ ਚਮੜੀ ਆਦਿ ਅਨੇਕਾਂ ਪ੍ਰਕਾਰ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀ ਫਸਲ ਦੀ ਰਹਿੰਦ ਖੂੰਹਦ ਨੂੰ ਸਾੜਨ ਦੀ ਬਜਾਏ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਖੇਤਾਂ ਵੀ ਹੀ ਵਾਹ ਦਿਆਗੇ ਤਾਂ ਅਜਿਹਾ ਕਰਨ ਨਾਲ ਸਾਡੀ ਜਮੀਨ ਦੀ ਉਪਜਾਊ ਸਕਤੀ ਵੀ ਵਧੇਗੀ ਅਤੇ ਅਗਲੀ ਫਸਲ ਦਾ ਝਾੜ ਵੀ ਵਧੇਗਾ।
ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ ਸੁੱਥਰਾ ਤੇ ਜੀਵਨ ਰਹਿਣ ਯੋਗ ਵਾਤਾਵਰਨ ਮੁਹੱਈਆ ਕਰਵਾਉਣ ਲਈ ਆਪਣੀਆਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਗੁਰਮੀਤ ਸਿੰਘ ਚੀਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।