ਪਟਿਆਲਾ (ਨਰਿੰਦਰ ਸਿੰਘ ਬਠੋਈ)। ਡੇਰਾ ਸੱਚਾ ਸੌਦਾ ’ਚ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ ਤੇ ਸਾਰਿਆਂ ਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨ ਦੀ ਹੀ ਸਿੱਖਿਆ ਦਿੱਤੀ ਜਾਂਦੀ ਹੈ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਨੇ ਕਦੇ ਵੀ ਕਿਸੇ ਮਹਾਂਪੁਰਸ਼ ਦੀ ਸ਼ਾਨ ਦੇ ਖਿਲਾਫ ਕੁਝ ਨਹੀਂ ਬੋਲਿਆ ਅਤੇ ਨਾ ਹੀ ਕਿਸੇ ਦੀ ਨਿੰਦਾ ਕੀਤੀ ਹੈ ਪਰ ਪਤਾ ਨਹੀਂ ਕਿਉਂਕਿ ਕੁਝ ਵਿਅਕਤੀ ਆਪਣਾ ਨਾਂਅ ਚਮਕਾਉਣ ਲਈ ਸਮਾਜ ਦੀ ਸ਼ਾਂਤੀ ਨੂੰ ਭੰਗ ਕਰਨ ’ਤੇ ਤੁਲੇ ਹੋਏ ਹਨ ਇਹ ਪ੍ਰਗਟਾਵਾ ਡੇਰਾ ਸੱਚਾ ਸੌਦਾ ਨਾਲ ਜੁੜੇ ਰਵਿਦਾਸੀਆ ਭਾਈਚਾਰੇ ਦੇ ਲੋਕਾਂ ਨੇ ਅੱਜ ਸੱਚ ਕਹੂੰ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।
ਮੈਂ ਲੰਮੇਂ ਸਮੇਂ ਤੋਂ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹਾਂ
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਨੇ ਸਾਨੂੰ ਹਮੇਸ਼ਾ ਸਭ ਧਰਮਾਂ ਦਾ ਸਤਿਕਾਰ ਕਰਨਾ ਸਿਖਾਇਆ ਹੈ ਪੂਜਨੀਕ ਗੁਰੂ ਜੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਸਮੇਤ ਹਰ ਪੀਰ-ਪੈਗੰਬਰ ਦੇ ਪ੍ਰਕਾਸ਼ ਪੁਰਬ ’ਤੇ ਸਮਾਜ ਦੇ ਲੋਕਾਂ ਨੂੰ ਵਧਾਈਆਂ ਅਤੇ ਸਤਿਕਾਰ ਭੇਂਟ ਕਰਦੇ ਹਨ ਅਤੇ ਡੇਰਾ ਸ਼ਰਧਾਲੂਆਂ ਨੂੰ ਵੀ ਗੁਰੂਆਂ-ਪੀਰਾਂ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਕੁੱਝ ਸਮਾਜ ਵਿਰੋਧੀ ਅਨਸਰ ਜਾਣ-ਬੁੱਝ ਕੇ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਜੀ ਨੂੰ ਬਦਨਾਮ ਕਰਨ ਲਈ ਅਜਿਹੀਆਂ ਚਾਲਾਂ ਚੱਲਦੇ ਹਨ ਪਰ ਸਮਾਜ ਦੇ ਲੋਕ ਇਨ੍ਹਾਂ ਚਾਲਾਂ ਤੋਂ ਭਲੀਭਾਂਤ ਜਾਣੂੰ ਹੋ ਚੁੱਕੇ ਹਨ ਅਤੇ ਇਨ੍ਹਾਂ ਦੇ ਝਾਂਸੇ ਵਿੱਚ ਨਹੀਂ ਆਉਣ ਵਾਲੇ।
-ਗੰਗਾ ਰਾਮ ਇੰਸਾਂ, ਬਲਾਕ ਪਟਿਆਲਾ
ਮੈਂ ਡੇਰਾ ਸੱਚਾ ਸੌਦਾ ਨਾਲ 1994 ਤੋਂ ਜੁੜਿਆ ਹੋਇਆ ਹਾਂ ਅਤੇ ਇਸ ਸਮੇਂ ਦੌਰਾਨ ਇੱਕ ਵਾਰ ਵੀ ਪੂਜਨੀਕ ਗੁਰੂ ਜੀ ਨੇ ਕਦੇ ਵੀ ਕਿਸੇ ਦੀ ਸ਼ਾਨ ਦੇ ਖਿਲਾਫ ਨਹੀਂ ਬੋਲਿਆ ਅਤੇ ਨਾ ਹੀ ਕਿਸੇ ਦੀ ਨਿੰਦਾ ਕੀਤੀ ਹੈ। ਮੈਂ ਰਵਿਦਾਸੀਆ ਭਾਈਚਾਰੇ ਨਾਲ ਸਬੰਧਿਤ ਹਾਂ ਡੇਰਾ ਸੱਚਾ ਸੌਦਾ ਇੱਕ ਅਜਿਹੀ ਸੰਸਥਾ ਹੈ ਜਿਸ ਨੇ ਗਰੀਬ ਮਜ਼ਲੂਮਾਂ ਨੂੰ ਸੀਨੇ ਨਾਲ ਲਾਇਆ ਹੈ, ਗਰੀਬ, ਲੋੜਵੰਦ ਲੋਕਾਂ ਦੀ ਬਾਂਹ ਫੜੀ ਹੈ। ਪੂਜਨੀਕ ਗੁਰੂ ਜੀ ਨੇ ਸ੍ਰੀ ਗੁਰੁ ਰਵੀਦਾਸ ਜੀ ਮਹਾਰਾਜ ਜੈਅੰਤੀ ਮੌਕੇ ਪੂਰੇ ਸਮਾਜ ਨੂੰ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹਨ ਪਰ ਸਮਾਜ ’ਚ ਦਰਾੜ ਪਾਉਣ ਵਾਲੇ ਜਾਣ-ਬੁੱਝ ਕੇ ਡੇਰਾ ਸੱਚਾ ਸੌਦਾ ਨੂੰ ਬਦਨਾਮ ਕਰ ਰਹੇ ਹਨ। ਪਰ ਡੇਰਾ ਸ਼ਰਧਾਲੂ ਇਨ੍ਹਾਂ ਗੱਲਾਂ ਨੂੰ ਦਰਕਿਨਾਰ ਕਰਕੇ ਡੇਰਾ ਸੱਚਾ ਸੌਦਾ ਨਾਲ ਅਡੋਲ ਖੜ੍ਹੇ ਹਨ।
-ਮਹਿੰਦਰ ਕੁਮਾਰ, ਭਾਰਤ ਨਗਰ, ਪਟਿਆਲਾ
ਮੈਂ ਲਗਭਗ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹਾਂ ਅਤੇ ਮੇਰਾ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ’ਤੇ ਪੂਰਨ ਵਿਸ਼ਵਾਸ ਹੈ। ਪੂਜਨੀਕ ਗੁਰੂ ਜੀ ਹਰ ਧਰਮ ਤੇ ਜਾਤ ਦਾ ਸਤਿਕਾਰ ਕਰਨ ਦੀ ਸਿੱਖਿਆ ਦਿੰਦੇ ਹਨ ਮੈਂ ਰਵੀਦਾਸੀਆ ਭਾਈਚਾਰੇ ਨਾਲ ਸਬੰਧਿਤ ਹਾਂ ਪੂਜਨੀਕ ਗੁਰੂ ਜੀ (Saint Dr MSG) ਨੇ ਸੰਤ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ’ਤੇ ਸਾਰੇ ਸਮਾਜ ਨੂੰ ਵਧਾਈਆਂ ਦਿੰਦੇ ਹਨ ਅਤੇ ਸਭ ਨੂੰ ਵੱਧ ਤੋਂ ਵੱਧ ਮਾਨਵਤਾ ਭਲਾਈ ਦੇ ਕਾਰਜ ਕਰਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸੱਚ ਹਮੇਸ਼ਾ ਸੱਚ ਰਹਿੰਦਾ।
-ਹਰਦੀਪ ਸਿੰਘ ਪਿੰਡ ਕਾਲਵਾ
ਮੈਂ ਰਵਿਦਾਸ ਭਾਈਚਾਰੇ ਨਾਲ ਸਬੰਧਿਤ ਹਾਂ ਤੇ ਮੇਰਾ ਪਰਿਵਾਰ ਡੇਰਾ ਸੱਚਾ ਸੌਦਾ ਨਾਲ ਕਈ ਦਹਾਕਿਆਂ ਤੋਂ ਜੁੜਿਆ ਹੋਇਆ ਹੈ ਅਤੇ ਇਸ ਦੌਰਾਨ ਕਦੇ ਵੀ ਅਸੀਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਮੁੱਖ ਤੋਂ ਕਿਸੇ ਵੀ ਧਰਮ ਜਾਂ ਗੁੁਰੂ-ਪੀਰ ਬਾਰੇ ਕਦੇ ਵੀ ਗਲਤ ਨਹੀਂ ਸੁਣਿਆ। ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਇੱਕ ਅਜਿਹਾ ਰੂਹਾਨੀਅਤ ਦਾ ਕੇਂਦਰ ਹੈ, ਜਿੱਥੇ ਸਭ ਦਾ ਸਤਿਕਾਰ ਕਰਨਾ ਸਿਖਾਇਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਨੇ ਗਰੀਬਾਂ ਨੂੰ ਆਪਣੇ ਪੈਰਾਂ-ਸਿਰ ਕਰਨ ’ਚ ਅਹਿਮ ਭੂਮਿਕਾ ਅਦਾ ਕੀਤੀ ਹੈ ਅਤੇ ਸਭ ਨੂੰ ਵੱਧ ਤੋਂ ਵੱਧ ਗਰੀਬ ਲੋੜਵੰਦ ਲੋਕਾਂ ਦੀ ਮੱਦਦ ਕਰਨ ਦੀ ਪ੍ਰੇਰਨਾ ਦਿੱਤੀ ਹੈ। ਅਜਿਹਾ ਸੰਤ ਜੋ ਦੂਜਿਆਂ ਦਾ ਭਲਾ ਕਰਨ ਦੀ ਪ੍ਰੇਰਨਾ ਦਿੰਦਾ ਹੈ, ਉਹ ਕਿਸੇ ਬਾਰੇ ਕਦੇ ਵੀ ਗਲਤ ਨਹੀਂ ਬੋਲ ਸਕਦਾ। ਸਮਾਜ ਵਿਰੋਧੀ ਅਨਸਰ ਜੋ ਦੇਸ਼ ’ਚ ਅਮਨ ਪਸੰਦ ਨਹੀਂ ਕਰਦੇ, ਉਹ ਜਾਣ-ਬੁੱਝ ਕੇ ਅਜਿਹੇ ਹਥਕੰਡੇ ਅਪਣਾਉਂਦੇ ਰਹਿੰਦੇ ਹਨ ਤਾਂ ਜੋ ਲੋਕ ਆਪਸ ’ਚ ਰਲ-ਮਿਲ ਕੇ ਨਾ ਰਹਿ ਸਕਣ। ਪਰ ਹੁਣ ਸਮਾਜ ਦੇ ਲੋਕਾਂ ਨੂੰ ਇਨ੍ਹਾਂ ਦੀਆਂ ਚਾਲਾਂ ਦਾ ਪਤਾ ਲੱਗ ਗਿਆ ਹੈ ਤੇ ਇਨ੍ਹਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣਗੇ।
– ਪ੍ਰੇਮੀ ਸੇਵਕ ਗੁਰਚਰਨ ਸਿੰਘ, ਪਿੰਡ ਤਾਲਜਪੁਰ
ਮੈਂ ਡੇਰਾ ਸੱਚਾ ਨਾਲ ਕਾਫੀ ਸਮੇਂ ਤੋਂ ਜੁੜਿਆ ਹੋਇਆ ਹਾਂ ਤੇ ਮੇਰਾ ਪਰਿਵਾਰ ਵੀ ਡੇਰਾ ਸੱਚਾ ਸੌਦਾ ਦਾ ਪੱਕਾ ਸ਼ਰਧਾਲੂ ਪਰਿਵਾਰ ਹੈ। ਮੈਂ ਸ੍ਰੀ ਗੁਰੂ ਰਵੀਦਾਸ ਜੀ ਨੂੰ ਵੀ ਮੰਨਦਾ ਹਾਂ ਕਦੇ ਵੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀ ਸ਼ਾਨ ਖਿਲਾਫ ਨਹੀਂ ਬੋਲਿਆ ਅਤੇ ਨਾ ਹੀ ਕਿਸੇ ਧਰਮ ਦੀ ਨਿੰਦਾ ਕੀਤੀ ਹੈ। ਸਗੋਂ ਗੁਰੂ-ਪੀਰਾਂ ਦੇ ਦਰਸਾਏ ਰਾਹ ’ਤੇ ਚੱਲਣ ਲਈ ਡੇਰਾ ਸ਼ਰਧਾਲੂਆਂ ਨੂੰ ਪ੍ਰੇਰਿਤ ਕਰਦੇ ਰਹਿੰਦੇ ਹਨ।
-ਡਾ. ਮਨਜੀਤ ਸਿੰਘ, ਪਿੰਡ ਮੱਦੋਮਾਜਰਾ